ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਫ਼ਰੀਦਕੋਟ ’ਚ ਨੌਜਵਾਨ 12 ਕਿਲੋ ਹੈਰੋਇਨ ਸਣੇ ਕਾਬੂ

ਫ਼ਰੀਦਕੋਟ ਪੁਲੀਸ ਨੇ ਅੱਜ ਇੱਥੋਂ ਨੇੜਲੇ ਪਿੰਡ ਝਾੜੀਵਾਲਾ ਤੋਂ ਦੋ ਨੌਜਵਾਨਾਂ ਨੂੰ 12 ਕਿਲੋ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਵੱਲੋਂ ਕਾਬੂ ਕੀਤੇ ਨੌਜਵਾਨਾਂ ਦੀ ਪਛਾਣ ਸੁਖਪ੍ਰੀਤ ਸਿੰਘ ਵਾਸੀ ਝਾੜੀਵਾਲਾ ਅਤੇ ਕਾਦਰ ਸਿੰਘ ਵਾਸੀ ਫ਼ਿਰੋਜ਼ਪੁਰ ਵਜੋਂ ਹੋਈ। ਜ਼ਿਲ੍ਹਾ ਪੁਲੀਸ ਮੁਖੀ...
ਤਸਕਰਾਂ ਕੋਲੋਂ ਬਰਾਮਦ ਹੈਰੋਇਨ ਬਾਰੇ ਦੱਸਦੇ ਹੋਏ ਪ੍ਰੱਗਿਆ ਜੈਨ ਤੇ ਹੋਰ।
Advertisement

ਫ਼ਰੀਦਕੋਟ ਪੁਲੀਸ ਨੇ ਅੱਜ ਇੱਥੋਂ ਨੇੜਲੇ ਪਿੰਡ ਝਾੜੀਵਾਲਾ ਤੋਂ ਦੋ ਨੌਜਵਾਨਾਂ ਨੂੰ 12 ਕਿਲੋ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਵੱਲੋਂ ਕਾਬੂ ਕੀਤੇ ਨੌਜਵਾਨਾਂ ਦੀ ਪਛਾਣ ਸੁਖਪ੍ਰੀਤ ਸਿੰਘ ਵਾਸੀ ਝਾੜੀਵਾਲਾ ਅਤੇ ਕਾਦਰ ਸਿੰਘ ਵਾਸੀ ਫ਼ਿਰੋਜ਼ਪੁਰ ਵਜੋਂ ਹੋਈ।

ਜ਼ਿਲ੍ਹਾ ਪੁਲੀਸ ਮੁਖੀ ਪ੍ਰੱਗਿਆ ਜੈਨ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਇਹ ਨੌਜਵਾਨ ਪਾਕਿਸਤਾਨ ਵਿਚਲੇ ਨਸ਼ਾ ਤਸਕਰਾਂ ਤੋਂ ਵੱਡੀ ਮਾਤਰਾ ਵਿੱਚ ਹੈਰੋਇਨ ਲੈ ਕੇ ਇਲਾਕੇ ਵਿੱਚ ਵੇਚਣ ਦੀ ਫ਼ਿਰਾਕ ਵਿੱਚ ਹਨ। ਪੁਲੀਸ ਮੁਖੀ ਨੇ ਕਿਹਾ ਕਿ ਇਹ ਕੌਮਾਂਤਰੀ ਨਸ਼ਾ ਤਸਕਰ ਗਰੋਹ ਹੈ ਜੋ ਡਰੋਨ ਰਾਹੀਂ ਪੰਜਾਬ ਵਿੱਚ ਵੱਡੀ ਪੱਧਰ ’ਤੇ ਨਸ਼ਾ ਭੇਜ ਰਿਹਾ ਹੈ। ਇੱਕ ਹਫ਼ਤੇ ਦੀ ਲੰਬੀ ਕਾਰਵਾਈ ਤੋਂ ਬਾਅਦ ਪੁਲੀਸ ਨੇ ਦੋਵਾਂ ਮੁਲਜ਼ਮਾਂ ਨੂੰ 12 ਕਿਲੋ ਹੈਰੋਇਨ ਸਣੇ ਗ੍ਰਿਫ਼ਤਾਰ ਕਰ ਕੇ ਇਨ੍ਹਾਂ ਖ਼ਿਲਾਫ਼ ਐੱਨ ਡੀ ਪੀ ਐੱਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਦੋਵਾਂ ਨੌਜਵਾਨਾਂ ਨੂੰ ਅੱਜ ਇੱਥੇ ਇਲਾਕਾ ਮੈਜਿਸਟ੍ਰੇਟ ਦੀ ਅਦਾਲਤ ਵਿੱਚ ਪੇਸ਼ ਕਰ ਕੇ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ। ਪੁਲੀਸ ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਇਨ੍ਹਾਂ ਦੋਵਾਂ ਮੁਲਜ਼ਮਾਂ ਤੋਂ ਪੁੱਛ-ਪੜਤਾਲ ਦੌਰਾਨ ਹੋਰ ਵੀ ਵੱਡੇ ਨਸ਼ਾ ਤਸਕਰਾਂ ਦੇ ਨਾਮ ਨਸ਼ਰ ਹੋਣ ਦੀ ਸੰਭਾਵਨਾ ਹੈ।

Advertisement

Advertisement
Show comments