ਜਸਪਾਲ ਸਿੰਘ ਸੰਧੂ
ਇਥੋਂ ਦੇ ਪਿੰਡ ਸੋਢੇ ਵਾਲਾ ਦੇ ਨੌਜਵਾਨ ਨੇ ਵਿਦੇਸ਼ ਭੇਜਣ ਦੇ ਨਾਂ ’ਤੇ ਵੱਜੀ ਠੱਗੀ ਨੂੰ ਨਾ ਸਹਾਰਦਿਆਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ। ਇਸ ਸਬੰਧੀ ਸਦਰ ਪੁਲੀਸ ਨੇ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲੀਸ ਨੂੰ ਦਿੱਤੇ ਬਿਆਨਾਂ ਵਿੱਚ ਮ੍ਰਿਤਕ ਦੀ ਮਾਤਾ ਰਾਜਬੀਰ ਕੌਰ ਨੇ ਦੱਸਿਆ ਕਿ ਉਸ ਦੇ ਲੜਕੇ ਅਰਸ਼ਦੀਪ ਸਿੰਘ ਨੂੰ ਵਿਦੇਸ਼ ਭੇਜਣ ਦੇ ਨਾਂ ’ਤੇ ਦੋ ਵੱਖ-ਵੱਖ ਠੱਗਾਂ ਦੇ ਗਰੋਹਾਂ ਨੇ ਲੁੱਟਿਆ।
Advertisement
ਉਸ ਨੇ ਦੱਸਿਆ ਕਿ ਅਰਸ਼ਦੀਪ ਨਾਲ ਵਿਦੇਸ਼ ਭੇਜਣ ਦੇ ਨਾਂ ’ਤੇ 10 ਲੱਖ ਰੁਪਏ ਦੀ ਠੱਗੀ ਮਾਰੀ ਗਈ ਸੀ। ਇਸ ਤੋਂ ਬਾਅਦ ਅਰਸ਼ਦੀਪ ਸਿੰਘ ਪ੍ਰੇਸ਼ਾਨ ਰਹਿਣ ਲੱਗ ਪਿਆ ਸੀ ਅਤੇ ਉਸ ਨੇ ਆਪਣੇ ਘਰ ਵਿੱਚ ਕੋਈ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ।
Advertisement
×