ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਨੌਜਵਾਨ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ

ਐੱਸਏਐੱਸ ਨਗਰ(ਮੁਹਾਲੀ): ਇੱਥੇ ਸੈਕਟਰ 68 ਦੇ ਇੱਕ ਪਾਰਕ ਵਿੱਚ 20 ਸਾਲਾ ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲੀਸ ਨੇ ਦੱਸਿਆ ਕਿ ਨੌਜਵਾਨ ਬਿਹਾਰ ਦਾ ਰਹਿਣ ਵਾਲਾ ਸੀ।ਇਹ ਨੌਜਵਾਨ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਸੀ। ਇਸੇ ਕਾਰਨ ਉਸ ਨੇ ਇਹ...
Advertisement

ਐੱਸਏਐੱਸ ਨਗਰ(ਮੁਹਾਲੀ): ਇੱਥੇ ਸੈਕਟਰ 68 ਦੇ ਇੱਕ ਪਾਰਕ ਵਿੱਚ 20 ਸਾਲਾ ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲੀਸ ਨੇ ਦੱਸਿਆ ਕਿ ਨੌਜਵਾਨ ਬਿਹਾਰ ਦਾ ਰਹਿਣ ਵਾਲਾ ਸੀ।ਇਹ ਨੌਜਵਾਨ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਸੀ। ਇਸੇ ਕਾਰਨ ਉਸ ਨੇ ਇਹ ਕਦਮ ਚੁੱਕਿਆ। ਪੁਲੀਸ ਅਨੁਸਾਰ ਲਾਸ਼ ਕਬਜ਼ੇ ਵਿੱਚ ਲੈ ਕੇ ਫੇਜ਼-6 ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ। -ਖੇਤਰੀ ਪ੍ਰਤੀਨਿਧ

ਸਵਾ ਕੁਇੰਟਲ ਤੋਂ ਵੱਧ ਭੁੱਕੀ ਬਰਾਮਦ

ਐਸਏਐਸ ਨਗਰ(ਮੁਹਾਲੀ): ਮੁਹਾਲੀ ਪੁਲੀਸ ਵੱਲੋਂ ਇੱਕ ਕੁਇੰਟਲ 35 ਕਿਲੋ 480 ਗ੍ਰਾਮ ਭੁੱਕੀ ਬਰਾਮਦ ਕੀਤੀ ਗਈ ਹੈ। ਪੁਲੀਸ ਵੱਲੋਂ ਇਸ ਮਾਮਲੇ ਵਿਚ 72 ਸਾਲਾ ਇੱਕ ਬਜ਼ੁਰਗ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ ਦੇ ਦੋ ਸਾਥੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਮੁਹਾਲੀ ਦੇ ਐਸਪੀ(ਜਾਂਚ) ਸੌਰਵ ਜਿੰਦਲ ਨੇ ਦੱਸਿਆ ਕਿ ਗੁਪਤ ਸੂਚਨਾ ’ਤੇ ਫੌਰੀ ਕਾਰਵਾਈ ਕਰਦਿਆਂ ਜਰਨੈਲ ਸਿੰਘ ਉਰਫ਼ ਜੈਲਾ ਵਾਸੀ ਪਿੰਡ ਸੇਖਨ ਮਾਜਰਾ ਦੇ ਘਰ ਛਾਪਾ ਮਾਰ ਕੇ ਤੂੜੀ ਵਾਲੇ ਕਮਰੇ ਵਿੱਚੋਂ ਭੁੱਕੀ ਬਰਾਮਦ ਕੀਤੀ ਗਈ। ਉਸ ਦਾ ਦੂਜਾ ਸਾਥੀ ਪਰਮਜੀਤ ਸਿੰਘ ਉਰਫ਼ ਵਾਸੀ ਪਿੰਡ ਸੇਖਨ ਮਾਜਰਾ (ਮੁਹਾਲੀ) ਅਤੇ ਇਕਬਾਲ ਸਿੰਘ ਉੱਰਫ ਜੱਗੂ ਵਾਸੀ ਪਿੰਡ ਬੂਟਾ ਸਿੰਘ ਵਾਲਾ ਫ਼ਰਾਰ ਹਨ। -ਖੇਤਰੀ ਪ੍ਰਤੀਨਿਧ

Advertisement

ਫ਼ਸਲ ਦੀ ਖ਼ਰੀਦ ਲਈ ਪੋਰਟਲ ਸ਼ੁਰੂ

ਅੰਬਾਲਾ: ਖੇਤੀਬਾੜੀ ਤੇ ਕਿਸਾਨ ਕਲਿਆਣ ਵਿਭਾਗ ਦੇ ਡਿਪਟੀ ਡਾਇਰੈਕਟਰ ਜਸਵਿੰਦਰ ਸੈਣੀ ਨੇ ਦੱਸਿਆ ਕਿ ਸਾਉਣੀ ਦੀਆਂ ਫ਼ਸਲਾਂ ਲਈ ‘ਮੇਰੀ ਫ਼ਸਲ ਮੇਰਾ ਬਿਓਰਾ’ ਪੋਰਟਲ ਖੋਲ੍ਹ ਦਿੱਤਾ ਗਿਆ ਹੈ। ਉਨ੍ਹਾਂ ਸਾਰੇ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫਸਲ ਦੀ ਜ਼ਰੂਰੀ ਰਜਿਸਟਰੇਸ਼ਨ ਕਰਾਉਣ, ਤਾਂ ਜੋ ਮੰਡੀ ਵਿੱਚ ਫਸਲ ਵੇਚਣ ਦੌਰਾਨ ਕਿਸੇ ਕਿਸਮ ਦੀ ਦਿੱਕਤ ਨਾ ਆਵੇ। -ਪੱਤਰ ਪ੍ਰੇਰਕ

ਅਫੀਮ ਸਣੇ ਟਰੱਕ ਡਰਾਈਵਰ ਕਾਬੂ

ਅੰਬਾਲਾ: ਅੰਬਾਲਾ ਪੁਲੀਸ ਦੇ ਸੀਆਈਏ-2 ਦੀ ਟੀਮ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਇੱਕ ਕਿਲੋ 66 ਗ੍ਰਾਮ ਅਫੀਮ ਸਣੇ ਟਰੱਕ ਡਰਾਈਵਰ ਨੂੰ ਗ੍ਰਿਫ਼ਤਾਰ ਕੀਤਾ ਹੈ। ਸੀਆਈਏ-2 ਦੇ ਸਬ ਇੰਸਪੈਕਟਰ ਕੁਸ਼ਲ ਪਾਲ ਦੀ ਅਗਵਾਈ ਹੇਠ ਪੁਲੀਸ ਟੀਮ ਨੇ ਜਗਾਧਰੀ ਰੋਡ ਤੇਪਲਾ ਨੇੜੇ ਨਾਕੇ ਦੌਰਾਨ ਟਰੱਕ ਵਿੱਚੋਂ ਇਹ ਅਫੀਮ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਯਸ਼ਪਾਲ ਸਿੰਘ ਵਾਸੀ ਪਿੰਡ ਰਾਜਪੁਰਾ ਵਜੋਂ ਹੋਈ ਹੈ। ਅਦਾਲਤ ਨੇ ਉਸ ਨੂੰ ਦਸ ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ ਹੈ। -ਪੱਤਰ ਪ੍ਰੇਰਕ

Advertisement
Show comments