ਨੌਜਵਾਨ ਨੇ ਹਵਾਲਾਤ ’ਚ ਖ਼ੁਦਕੁਸ਼ੀ ਕੀਤੀ
ਪਿੰਡ ਲਲਤੋਂ ਕਲਾਂ ਦੇ ਗੁਰਵਿੰਦਰ ਸਿੰਘ ਨੇ ਸ਼ਹੀਦ ਭਗਤ ਸਿੰਘ ਪੁਲੀਸ ਚੌਕੀ ਦੀ ਹਵਾਲਾਤ ਵਿੱਚ ਫਾਹਾ ਲੈ ਕੇ ਆਪਣੀ ਜਾਨ ਦੇ ਦਿੱਤੀ। ਉਸ ਨੂੰ ਚੋਰੀ ਦੇ ਦੋਸ਼ ਹੇਠ ਕੱਲ੍ਹ ਹੀ ਗ੍ਰਿਫ਼ਤਾਰ ਕੀਤਾ ਸੀ। ਉਸ ਨੇ ਗਰਿੱਲ ਨਾਲ ਕੱਪੜਾ ਬੰਨ੍ਹ ਕੇ...
Advertisement
ਪਿੰਡ ਲਲਤੋਂ ਕਲਾਂ ਦੇ ਗੁਰਵਿੰਦਰ ਸਿੰਘ ਨੇ ਸ਼ਹੀਦ ਭਗਤ ਸਿੰਘ ਪੁਲੀਸ ਚੌਕੀ ਦੀ ਹਵਾਲਾਤ ਵਿੱਚ ਫਾਹਾ ਲੈ ਕੇ ਆਪਣੀ ਜਾਨ ਦੇ ਦਿੱਤੀ। ਉਸ ਨੂੰ ਚੋਰੀ ਦੇ ਦੋਸ਼ ਹੇਠ ਕੱਲ੍ਹ ਹੀ ਗ੍ਰਿਫ਼ਤਾਰ ਕੀਤਾ ਸੀ। ਉਸ ਨੇ ਗਰਿੱਲ ਨਾਲ ਕੱਪੜਾ ਬੰਨ੍ਹ ਕੇ ਫਾਹਾ ਲਿਆ ਹੈ। ਪੁਲੀਸ ਦਾ ਮੰਨਣਾ ਹੈ ਕਿ ਨੌਜਵਾਨ ਨਸ਼ੇੜੀ ਸੀ ਤੇ ਇਸੇ ਲਈ ਉਸ ਨੇ ਖੁਦਕੁਸ਼ੀ ਕੀਤੀ ਹੈ। ਪੁਲੀਸ ਮੁਤਾਬਕ ਗੁਰਵਿੰਦਰ ਸਿੰਘ ਵਿਰੁੱਧ 12 ਸਤੰਬਰ ਨੂੰ ਦੁੱਗਰੀ ਪੁਲੀਸ ਸਟੇਸ਼ਨ ਵਿੱਚ ਚੋਰੀ ਦਾ ਕੇਸ ਦਰਜ ਕੀਤਾ ਗਿਆ ਸੀ। ਪੁਲੀਸ ਨੇ ਕੱਲ੍ਹ ਹੀ ਉਸ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸ ਨੂੰ ਸ਼ਹੀਦ ਭਗਤ ਸਿੰਘ ਨਗਰ ਪੁਲੀਸ ਚੌਕੀ ਵਿੱਚ ਰੱਖਿਆ ਗਿਆ ਸੀ। ਮੁਲਜ਼ਮ ਨੂੰ ਹਵਾਲਾਤ ’ਚ ਬੰਦ ਕਰਨ ਮਗਰੋਂ ਪੁਲੀਸ ਮੁਲਾਜ਼ਮ ਹੋਰ ਕੰਮਾਂ ’ਚ ਰੁੱਝ ਗਏ। ਏ ਡੀ ਸੀ ਪੀ ਕਰਨਵੀਰ ਸਿੰਘ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ।
Advertisement
Advertisement
×

