ਰਿਵਾਲਵਰ ਸਾਫ਼ ਕਰਦਿਆਂ ਗੋਲੀ ਚੱਲੀ, ਨੌਜਵਾਨ ਦੀ ਮੌਤ
ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪਿੰਡ ਭਾਗੀਕੇ ਵਿਖੇ ਪਿਤਾ ਦਾ ਲਾਇਸੈਂਸੀ ਰਿਵਾਲਵਰ ਸਾਫ਼ ਕਰਦਿਆਂ ਭੇਤ-ਭਰੀ ਹਾਲਤ ਵਿਚ ਗੋਲੀ ਲੱਗਣ ਨਾਲ ਨੌਜਵਾਨ ਦੀ ਮੌਤ ਹੋ ਗਈ। ਪੁਲੀਸ ਨੇ ਮਿ੍ਰਤਕ ਨੌਜਵਾਨ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ। ਥਾਣਾ...
Advertisement
ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪਿੰਡ ਭਾਗੀਕੇ ਵਿਖੇ ਪਿਤਾ ਦਾ ਲਾਇਸੈਂਸੀ ਰਿਵਾਲਵਰ ਸਾਫ਼ ਕਰਦਿਆਂ ਭੇਤ-ਭਰੀ ਹਾਲਤ ਵਿਚ ਗੋਲੀ ਲੱਗਣ ਨਾਲ ਨੌਜਵਾਨ ਦੀ ਮੌਤ ਹੋ ਗਈ। ਪੁਲੀਸ ਨੇ ਮਿ੍ਰਤਕ ਨੌਜਵਾਨ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ। ਥਾਣਾ ਨਿਹਾਲ ਸਿੰਘ ਵਾਲਾ ਪੁਲੀਸ ਨੇ ਵਿਭਾਗੀ ਗਰੁੱਪ ਵਿਚ ਇਸ ਘਟਨਾ ਬਾਰੇ ਸਪਸ਼ਟ ਕੀਤਾ ਕਿ ਮ੍ਰਿਤਕ ਦੀ ਪਛਾਣ ਹਰਮਨ ਸਿੰਘ (35) ਵਜੋਂ ਹੋਈ ਹੈ। ਜਾਂਚ ਤੇ ਪੀੜਤ ਪਰਿਵਾਰ ਮੁਤਾਬਕ ਹਰਮਨ ਲੰਘੀ ਦੇਰ ਸ਼ਾਮ ਆਪਣੇ ਪਿਤਾ ਬਲਵੀਰ ਸਿੰਘ ਦਾ ਲਾਇਸੈਂਸੀ ਰਿਵਾਲਵਰ ਸਾਫ਼ ਕਰ ਰਿਹਾ ਸੀ। ਅਚਾਨਕ ਰਿਵਾਲਵਰ ’ਚੋਂ ਚੱਲੀ ਗੋਲੀ ਉਸ ਦੇ ਢਿੱਡ ਵਿਚ ਜਾ ਵੱਜੀ। ਉਸ ਨੂੰ ਪਹਿਲਾਂ ਨਿਹਾਲ ਸਿੰਘ ਵਾਲਾ ਅਤੇ ਬਾਅਦ ’ਚ ਮੋਗਾ ਦੇ ਨਿੱਜੀ ਹਸਪਤਾਲ ਲਿਆਂਦਾ ਗਿਆ ਜਿਥੇ ਉਸ ਦੀ ਮੌਤ ਹੋ ਗਈ।
Advertisement
Advertisement
