ਡਿਪਰੈਸ਼ਨ ਦੀ ਦਵਾਈ ਜ਼ਿਆਦਾ ਮਾਤਰਾ ’ਚ ਖਾਣ ਕਾਰਨ ਨੌਜਵਾਨ ਦੀ ਮੌਤ
ਡਿਪਰੈਸ਼ਨ ਦੀ ਦਵਾਈ ਦੀ ਜ਼ਿਆਦਾ ਮਾਤਰਾ ਨਿਗਲਣ ਤੋਂ ਬਾਅਦ ਗੰਭੀਰ ਹਾਲਤ ਵਿੱਚ ਜ਼ੇਰੇ-ਇਲਾਜ ਨੌਜਵਾਨ ਦੀ ਮੌਤ ਹੋ ਗਈ। ਮਾਮਲੇ ਦੇ ਜਾਂਚ ਅਧਿਕਾਰੀ ਮਵੀ ਕਲਾਂ ਪੁਲੀਸ ਇੰਚਾਰਜ ਹਰਦੀਪ ਸਿੰਘ ਵਿਰਕ ਨੇ ਦੱਸਿਆ ਕਿ ਅਮਿਤੋਜ (27) ਦੇ ਪਿਤਾ ਰਾਜਵਿੰਦਰ ਸਿੰਘ ਵਾਸੀ ਪਿੰਡ...
Advertisement
ਡਿਪਰੈਸ਼ਨ ਦੀ ਦਵਾਈ ਦੀ ਜ਼ਿਆਦਾ ਮਾਤਰਾ ਨਿਗਲਣ ਤੋਂ ਬਾਅਦ ਗੰਭੀਰ ਹਾਲਤ ਵਿੱਚ ਜ਼ੇਰੇ-ਇਲਾਜ ਨੌਜਵਾਨ ਦੀ ਮੌਤ ਹੋ ਗਈ। ਮਾਮਲੇ ਦੇ ਜਾਂਚ ਅਧਿਕਾਰੀ ਮਵੀ ਕਲਾਂ ਪੁਲੀਸ ਇੰਚਾਰਜ ਹਰਦੀਪ ਸਿੰਘ ਵਿਰਕ ਨੇ ਦੱਸਿਆ ਕਿ ਅਮਿਤੋਜ (27) ਦੇ ਪਿਤਾ ਰਾਜਵਿੰਦਰ ਸਿੰਘ ਵਾਸੀ ਪਿੰਡ ਸਪਰਹੇੜੀ ਅਤੇ ਸਹੁਰੇ ਜੋਗਿੰਦਰ ਸਿੰਘ ਵੱਲੋਂ ਦਰਜ ਕਰਵਾਏ ਬਿਆਨ ਅਨੁਸਾਰ ਅਮਿਤੋਜ ਕੁਝ ਮਹੀਨਿਆਂ ਤੋਂ ਮਾਨਸਿਕ ਤਣਾਅ ਵਿੱਚ ਸੀ ਅਤੇ ਉਸ ਦਾ ਇਲਾਜ ਚੱਲ ਰਿਹਾ ਸੀ। ਬੀਤੇ ਦਿਨ ਉਸ ਨੇ ਦਵਾਈ ਦੀ ਜ਼ਿਆਦਾ ਖੁਰਾਕ ਨਿਗਲ ਲਈ, ਜਿਸ ਕਾਰਨ ਉਸ ਦੀ ਤਬੀਅਤ ਵਿਗੜ ਗਈ। ਗੰਭੀਰ ਹਾਲਤ ਵਿੱਚ ਉਸ ਨੂੰ ਇਲਾਜ ਲਈ ਪਟਿਆਲਾ ਦੇ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੇ ਬੀਤੀ ਰਾਤ ਉਸ ਦੀ ਮੌਤ ਹੋ ਗਈ। ਅਧਿਕਾਰੀ ਅਨੁਸਾਰ ਦਰਜ ਕਰਵਾਏ ਬਿਆਨ ਦੇ ਆਧਾਰ ’ਤੇ ਪੁਲੀਸ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ।
Advertisement
Advertisement
