DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਨੌਜਵਾਨ ਦੀ ਥਾਣੇ ਵਿੱਚ ਸ਼ੱਕੀ ਹਾਲਤ ’ਚ ਮੌਤ

ਸਥਾਨਕ ਥਾਣੇ ਅੰਦਰ ਪਿੰਡ ਨਗਰ ਦੇ ਨੌਜਵਾਨ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ ਹੈ। ਪੁਲੀਸ ਹਾਲੇ ਕੁਝ ਵੀ ਕਹਿਣ ਤੋਂ ਟਾਲਾ ਵੱਟ ਰਹੀ ਹੈ। ਜੱਜ ਦੀ ਨਿਗਰਾਨੀ ਹੇਠ ਪੋਸਟਮਾਰਟਮ ਹੋਇਆ ਹੈ ਅਤੇ ਪੋਸਟਮਾਰਟਮ ਦੀ ਵੀਡੀਓਗ੍ਰਾਫੀ ਵੀ ਕੀਤੀ ਗਈ ਹੈ।...

  • fb
  • twitter
  • whatsapp
  • whatsapp
Advertisement

ਸਥਾਨਕ ਥਾਣੇ ਅੰਦਰ ਪਿੰਡ ਨਗਰ ਦੇ ਨੌਜਵਾਨ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ ਹੈ। ਪੁਲੀਸ ਹਾਲੇ ਕੁਝ ਵੀ ਕਹਿਣ ਤੋਂ ਟਾਲਾ ਵੱਟ ਰਹੀ ਹੈ। ਜੱਜ ਦੀ ਨਿਗਰਾਨੀ ਹੇਠ ਪੋਸਟਮਾਰਟਮ ਹੋਇਆ ਹੈ ਅਤੇ ਪੋਸਟਮਾਰਟਮ ਦੀ ਵੀਡੀਓਗ੍ਰਾਫੀ ਵੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਪੁਲੀਸ ਨੇ ਮਨਦੀਪ ਨੂੰ ਬੀਤੀ ਰਾਤ ਕਿਸੇ ਮਾਮਲੇ ਵਿੱਚ ਲੋੜੀਂਦੇ ਹੋਣ ਕਾਰਨ ਹਿਰਾਸਤ ਵਿੱਚ ਲਿਆ ਸੀ। ਉਸ ਨੂੰ ਥਾਣੇ ਦੀ ਹਵਾਲਾਤ ਵਿੱਚ ਰੱਖਿਆ ਗਿਆ ਸੀ, ਜਿੱਥੇ ਸ਼ੱਕੀ ਹਾਲਤ ਵਿੱਚ ਉਸ ਦੀ ਮੌਤ ਹੋ ਗਈ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਐੱਸ ਪੀ (ਡੀ) ਸਣੇ ਹੋਰ ਅਧਿਕਾਰੀਆਂ ਨੇ ਮੌਕੇ ਦਾ ਜਾਇਜ਼ਾ ਲਿਆ। ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੋਸਟਮਾਰਟਮ ਉਪੰਰਤ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।

Advertisement
Advertisement
×