DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਨੌਜਵਾਨ ਦੀ ਸ਼ੱਕੀ ਹਾਲਾਤ ਵਿੱਚ ਮੌਤ

ਇਥੋਂ ਦੀ ਗਿੱਲ ਕਲੋਨੀ ਵਿੱਚ ਬੀਤੀ ਰਾਤ ਇੱਕ ਨੌਜਵਾਨ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਗਗਨਦੀਪ ਸਿੰਘ (28) ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗਗਨਦੀਪ ਘਰ ਵਿੱਚ ਬੇਹੋਸ਼ ਪਿਆ ਸੀ ਜਿਸ ਨੂੰ ਵੇਖ ਕੇ ਉਸ...

  • fb
  • twitter
  • whatsapp
  • whatsapp
Advertisement

ਇਥੋਂ ਦੀ ਗਿੱਲ ਕਲੋਨੀ ਵਿੱਚ ਬੀਤੀ ਰਾਤ ਇੱਕ ਨੌਜਵਾਨ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਗਗਨਦੀਪ ਸਿੰਘ (28) ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗਗਨਦੀਪ ਘਰ ਵਿੱਚ ਬੇਹੋਸ਼ ਪਿਆ ਸੀ ਜਿਸ ਨੂੰ ਵੇਖ ਕੇ ਉਸ ਦਾ ਭਰਾ ਗੁਆਂਢੀਆਂ ਦੀ ਮਦਦ ਨਾਲ ਉਸ ਨੂੰ ਨਿੱਜੀ ਹਸਪਤਾਲ ਲੈ ਕੇ ਗਿਆ। ਇਥੋਂ ਉਸ ਨੂੰ ਸਿਵਲ ਹਸਪਤਾਲ ਭੇਜਿਆ ਗਿਆ ਪਰ ਉਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਗੁਆਂਢੀਆਂ ਨੇ ਦੱਸਿਆ ਕਿ ਗਗਨਦੀਪ ਨਸ਼ਾ ਕਰਨ ਦਾ ਆਦੀ ਸੀ। ਸੂਚਨਾ ਮਿਲਣ ’ਤੇ ਥਾਣਾ ਸਦਰ ਦੀ ਪੁਲੀਸ ਨੇ ਲਾਸ਼ ਆਪਣੇ ਕਬਜ਼ੇ ਵਿੱਚ ਲੈ ਲਈ ਹੈ। ਪੁਲੀਸ ਅਨੁਸਾਰ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼ ਹੋ ਸਕਦੀ ਹੈ ਪਰ ਹਾਲੇ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਹੈ।

Advertisement
Advertisement
×