ਚੱਬਾ ਦੇ ਨੌਜਵਾਨ ਦੀ ਨਸ਼ੇ ਓਵਰਡੋਜ਼ ਕਾਰਨ ਮੌਤ
ਇੱਥੋਂ ਨੇੜਲੇ ਪਿੰਡ ਚੱਬਾ ਵਿੱਚ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਗੋਬਿੰਦ (25) ਪੁੱਤਰ ਕਾਲਾ ਸਿੰਘ ਦੇ ਵੱਡੇ ਭਰਾ ਅਵਤਾਰ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਪਿਛਲੇ ਲੰਮੇ ਸਮੇਂ ਤੋਂ ਨਸ਼ੇ...
Advertisement
ਇੱਥੋਂ ਨੇੜਲੇ ਪਿੰਡ ਚੱਬਾ ਵਿੱਚ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਗੋਬਿੰਦ (25) ਪੁੱਤਰ ਕਾਲਾ ਸਿੰਘ ਦੇ ਵੱਡੇ ਭਰਾ ਅਵਤਾਰ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਪਿਛਲੇ ਲੰਮੇ ਸਮੇਂ ਤੋਂ ਨਸ਼ੇ ਦਾ ਆਦੀ ਸੀ। ਕੱਲ੍ਹ ਉਸ ਦੀ ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਮੌਕੇ ’ਤੇ ਮੌਤ ਹੋ ਗਈ। ਪਰਿਵਾਰ ਅਤੇ ਪਿੰਡ ਵਾਸੀਆਂ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦੇ ਪਿੰਡ ਚੱਬਾ ਵਿੱਚ ਪੁਲੀਸ ਦੀ ਸ਼ਹਿ ’ਤੇ ਸ਼ਰ੍ਹੇਆਮ ਨਸ਼ਾ ਵਿਕ ਰਿਹਾ ਹੈ। ਜ਼ਿਕਰਯੋਗ ਹੈ ਕਿ ਚਾਰ ਸਾਲ ਪਹਿਲਾਂ ਮ੍ਰਿਤਕ ਦਾ ਚਾਚਾ ਸੁਖਚੈਨ ਸਿੰਘ ਵੀ ਨਸ਼ੇ ਦੀ ਭੇਟ ਚੜ੍ਹ ਗਿਆ ਸੀ।
Advertisement
Advertisement