ਲੋਹਗੜ੍ਹ ਦੇ ਨੌਜਵਾਨ ਦੀ ਇੰਗਲੈਂਡ ’ਚ ਮੌਤ
ਹਲਕੇ ਦੇ ਪਿੰਡ ਲੋਹਗੜ੍ਹ ਦੇ ਨੌਜਵਾਨ ਦੀ ਇੰਗਲੈਂਡ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਲਖਵਿੰਦਰ ਸਿੰਘ ਉਰਫ਼ ਲੱਕੀ ਪੁੱਤਰ ਮਾਸਟਰ ਰਘਵੀਰ ਸਿੰਘ ਵਜੋਂ ਹੋਈ ਹੈ। ਪਿੰਡ ਦੇ ਪੰਚ ਬੇਅੰਤ ਸਿੰਘ ਨੇ ਦੱਸਿਆ ਕਿ ਲਖਵਿੰਦਰ...
Advertisement
ਹਲਕੇ ਦੇ ਪਿੰਡ ਲੋਹਗੜ੍ਹ ਦੇ ਨੌਜਵਾਨ ਦੀ ਇੰਗਲੈਂਡ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਲਖਵਿੰਦਰ ਸਿੰਘ ਉਰਫ਼ ਲੱਕੀ ਪੁੱਤਰ ਮਾਸਟਰ ਰਘਵੀਰ ਸਿੰਘ ਵਜੋਂ ਹੋਈ ਹੈ। ਪਿੰਡ ਦੇ ਪੰਚ ਬੇਅੰਤ ਸਿੰਘ ਨੇ ਦੱਸਿਆ ਕਿ ਲਖਵਿੰਦਰ ਸਿੰਘ ਲੱਕੀ ਹਾਲ ਹੀ ਵਿੱਚ ਆਪਣੀਆਂ ਛੁੱਟੀਆਂ ਪੂਰੀਆਂ ਕਰ ਕੇ 20 ਅਕਤੂਬਰ ਨੂੰ ਵਾਪਸ ਇੰਗਲੈਂਡ ਗਿਆ ਸੀ। ਪੰਜ ਦਿਨ ਬਾਅਦ 25 ਅਕਤੂਬਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਦੇਹ 14 ਨਵੰਬਰ ਨੂੰ ਸਵੇਰੇ 10 ਵਜੇ ਪਿੰਡ ਲੋਹਗੜ੍ਹ ਪੁੱਜੇਗੀ ਅਤੇ ਉਸ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।
Advertisement
Advertisement
