ਪਿੰਡ ਗਲੋਟੀ ਦੇ ਨੌਜਵਾਨ ਦੀ ਅਮਰੀਕਾ ’ਚ ਹਾਦਸੇ ਵਿਚ ਮੌਤ
ਹਰਦੀਪ ਸਿੰਘਧਰਮਕੋਟ, 13 ਜੁਲਾਈ
ਇੱਥੋਂ ਦੇ ਪਿੰਡ ਗਲੋਟੀ ਦੇ ਨੌਜਵਾਨ ਦੀ ਅਮਰੀਕਾ ’ਚ ਵਾਪਰੇ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਗੁਰਜੰਟ ਸਿੰਘ ਨਾਮ ਦਾ ਇਹ ਨੌਜਵਾਨ ਲਗਪਗ ਪੰਜ ਸਾਲ ਪਹਿਲਾਂ ਅਮਰੀਕਾ ਗਿਆ ਸੀ ਅਤੇ ਉੱਥੋਂ ਦੇ ਸ਼ਹਿਰ ਕੈਲੀਫੋਰਨੀਆ ਵਿੱਚ ਸਟੋਰ ’ਤੇ ਕੰਮ ਕਰਦਾ ਸੀ। ਮ੍ਰਿਤਕ ਦੇ ਭਰਾ ਤੇ ਕਾਂਗਰਸ ਆਗੂ ਗੁਰਮੁਖ ਸਿੰਘ ਨੇ ਦੱਸਿਆ ਕਿ ਲੰਘੀ ਸ਼ਾਮ 6 ਵਜੇ ਦੇ ਕਰੀਬ ਜਦੋਂ ਉਹ ਕੰਮ ਤੋਂ ਵਾਪਸ ਘਰ ਆ ਰਿਹਾ ਸੀ ਤਾਂ ਉਸ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਕੇ ਪਲਟ ਗਈ ਗਈ ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਕਤ ਪਰਿਵਾਰ ਸਾਬਕਾ ਵਿਧਾਇਕ ਕਾਕਾ ਸੁਖਜੀਤ ਸਿੰਘ ਲੋਹਗੜ੍ਹ ਦਾ ਕਰੀਬੀ ਹੈ ਅਤੇ ਇਹ ਨੌਜਵਾਨ ਅਮਰੀਕਾ ਵਿਚ ਸਾਬਕਾ ਵਿਧਾਇਕ ਦੇ ਭਰਾ ਇਕਬਾਲ ਸਿੰਘ ਲੋਹਗੜ੍ਹ ਦੇ ਸਟੋਰ ਉੱਤੇ ਹੀ ਕੰਮ ਕਰਦਾ ਸੀ। ਉਨ੍ਹਾਂ ਵੱਲੋਂ ਹੀ ਲਾਸ਼ ਨੂੰ ਭਾਰਤ ਲਿਆਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਨੌਜਵਾਨ ਦੀ ਮੌਤ ਉੱਤੇ ਸਾਬਕਾ ਵਿਧਾਇਕ ਕਾਕਾ ਸੁਖਜੀਤ ਸਿੰਘ ਲੋਹਗੜ੍ਹ, ਇਕਬਾਲ ਸਿੰਘ ਸਮਰਾ ਯੂਐੱਸਏ, ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਸੋਹਨ ਸਿੰਘ ਖੇਲਾ ਅਤੇ ਨਿੱਜੀ ਸਕੱਤਰ ਰਾਜਵਿੰਦਰ ਸਿੰਘ ਕੜਾਹੇਵਾਲਾ ਸਮੇਤ ਹੋਰਨਾਂ ਕਾਂਗਰਸ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।