ਨਸ਼ੇ ਦੀ ਓਵਰਡੋਜ਼ ਕਾਰਨ ਪਿੰਡ ਤੁੜ ਦੇ ਨੌਜਵਾਨ ਦੀ ਮੌਤ
ਹਲਕਾ ਖਡੂਰ ਸਾਹਿਬ ਦੇ ਪਿੰਡ ਤੁੜ ਵਿੱਚ ਨਸ਼ੇ ਦਾ ਟੀਕਾ ਲਾਉਣ ਕਾਰਨ 25 ਸਾਲਾ ਨੌਜਵਾਨ ਚਮਕੌਰ ਸਿੰਘ ਦੀ ਮੌਤ ਹੋ ਗਈ ਹੈ। ਉਸ ਦੇ ਵੱਡੇ ਭਰਾ ਜਸਵਿੰਦਰ ਸਿੰਘ ਨੇ ਦੱਸਿਆ ਕਿ ਚਮਕੌਰ ਮਾੜੀ ਸੰਗਤ ਕਾਰਨ ਨਸ਼ਿਆਂ ਦਾ ਆਦੀ ਸੀ। ਬੀਤੇ...
Advertisement
ਹਲਕਾ ਖਡੂਰ ਸਾਹਿਬ ਦੇ ਪਿੰਡ ਤੁੜ ਵਿੱਚ ਨਸ਼ੇ ਦਾ ਟੀਕਾ ਲਾਉਣ ਕਾਰਨ 25 ਸਾਲਾ ਨੌਜਵਾਨ ਚਮਕੌਰ ਸਿੰਘ ਦੀ ਮੌਤ ਹੋ ਗਈ ਹੈ। ਉਸ ਦੇ ਵੱਡੇ ਭਰਾ ਜਸਵਿੰਦਰ ਸਿੰਘ ਨੇ ਦੱਸਿਆ ਕਿ ਚਮਕੌਰ ਮਾੜੀ ਸੰਗਤ ਕਾਰਨ ਨਸ਼ਿਆਂ ਦਾ ਆਦੀ ਸੀ। ਬੀਤੇ ਦਿਨ ਉਸ ਨੇ ਚਿੱਟੇ ਦਾ ਟੀਕਾ ਲਾਇਆ, ਜਿਸ ਕਾਰਨ ਉਸ ਦੀ ਸਿਹਤ ਵਿਗੜ ਗਈ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਪੀੜਤ ਪਰਿਵਾਰ ਨੇ ਦੋਸ਼ ਲਾਇਆ ਕਿ ਪਿੰਡ ਵਿੱਚ ਸ਼ਰ੍ਹੇਆਮ ਨਸ਼ਾ ਵਿਕ ਰਿਹਾ ਹੈ। ਪੁਲੀਸ ਵੱਲੋਂ ਇਸ ਸਬੰਧੀ ਕਾਰਵਾਈ ਨਹੀਂ ਕੀਤੀ ਜਾਂਦੀ। ਡੀਐੱਸਪੀ ਅਤੁਲ ਸੋਨੀ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਦੇ ਦੋਸ਼ ਬੇਬੁਨਿਆਦ ਹਨ। ਨਸ਼ਿਆਂ ਦੇ ਖਾਤਮੇ ਲਈ ਪੁਲੀਸ ਗੰਭੀਰਤਾ ਨਾਲ ਕੰਮ ਕਰ ਰਹੀ ਹੈ।
Advertisement
Advertisement