ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕੁੱਤੇ ਦੀ ਕੁੱਟਮਾਰ ਕਰਨ ਤੋਂ ਰੋਕਣ ’ਤੇ ਨੌਜਵਾਨ ਦਾ ਕਤਲ

ਪੁਲੀਸ ਵੱਲੋਂ ਅੱਧੀ ਦਰਜਨ ਤੋਂ ਵੱਧ ਵਿਅਕਤੀਆਂ ਖ਼ਿਲਾਫ਼ ਕੇਸ ਦਰਜ
Advertisement

ਪੱਤਰ ਪ੍ਰੇਰਕ

ਮੋਰਿੰਡਾ, 17 ਜੂਨ

Advertisement

ਇੱਥੋਂ ਦੇ ਵਾਰਡ ਨੰਬਰ 8 ਵਿੱਚ ਉੱਚੀ ਘਾਟੀ ’ਤੇ ਦੇਰ ਰਾਤ ਕੁੱਤੇ ਦੀ ਕੁੱਟਮਾਰ ਕਰਨ ਤੋਂ ਰੋਕਣ ਉਪਰੰਤ ਅੱਧੀ ਦਰਜਨ ਤੋਂ ਵੱਧ ਨੌਜਵਾਨਾਂ ਵੱਲੋਂ 24 ਸਾਲਾ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ ਵਜੋਂ ਹੋਈ ਹੈ, ਜਿਸ ਦੇ ਪਿਤਾ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਕੁੱਤਾ ਰੱਖਿਆ ਹੋਇਆ ਹੈ ਜੋ ਅਕਸਰ ਹੀ ਘਰ ਦੇ ਬਾਹਰ ਬੈਠਾ ਰਹਿੰਦਾ ਹੈ। ਸ਼ਹਿਰ ਦੇ ਹੀ ਰਹਿਣ ਵਾਲੇ ਅੱਧੀ ਦਰਜਨ ਤੋਂ ਵੱਧ ਨੌਜਵਾਨ ਜਦੋਂ ਉਨ੍ਹਾਂ ਦੇ ਘਰ ਦੇ ਸਾਹਮਣੇ ਵਾਲੀ ਗਲੀ ਵਿੱਚੋਂ ਲੰਘਣ ਲੱਗੇ ਤਾਂ ਕੁੱਤਾ ਉਨ੍ਹਾਂ ਨੂੰ ਭੌਂਕਿਆ ਤਾਂ ਨੌਜਵਾਨਾਂ ਵੱਲੋਂ ਕੁੱਤੇ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ ਗਿਆ। ਮਨਪ੍ਰੀਤ ਸਿੰਘ ਨੇ ਘਰ ਤੋਂ ਬਾਹਰ ਆ ਕੇ ਨੌਜਵਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਸਾਰੇ ਮਨਪ੍ਰੀਤ ਸਿੰਘ ’ਤੇ ਟੁੱਟ ਕੇ ਪੈ ਗਏ। ਮ੍ਰਿਤਕ ਦੀ ਮਾਤਾ ਕਮਲਜੀਤ ਕੌਰ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਦਾ ਕਤਲ ਕਰਨ ਉਪਰੰਤ ਹਮਲਾਵਰਾਂ ਨੇ ਘਰ ਵਿਚ ਦਾਖਲ ਹੋ ਕੇ ਉਸ ਦੇ ਵੱਡੇ ਪੁੱਤਰ ਹਰਪ੍ਰੀਤ ਸਿੰਘ ਦੀ ਕੁੱਟਮਾਰ ਕੀਤੀ। ਇੰਸਪੈਕਟਰ ਹਰਜਿੰਦਰ ਸਿੰਘ ਤੇ ਡੀਐੱਸਪੀ ਜਤਿੰਦਰ ਪਾਲ ਸਿੰਘ ਨੇ ਦੱਸਿਆ ਕਿ ਵਿਸ਼ਾਲ ਉਰਫ ਸ਼ਾਹੀ, ਗੌਤਮ, ਅਰਸ਼ਦੀਪ ਸਿੰਘ ਉਰਫ ਅਰਸ਼, ਵਿਸ਼ਾਲ, ਨਿਖਲੇਸ਼ ਉਰਫ ਨਿਖਿਲ ਵਾਸੀ ਪੁਰਾਣਾ ਬਾਜ਼ਾਰ, ਹਰਸ਼ਦੀਪ ਸਿੰਘ ਅਤੇ ਪਰਮਨਪ੍ਰੀਤ ਸਿੰਘ ਅਤੇ ਕੁਝ ਹੋਰ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

ਸੱਤ ’ਚੋਂ ਤਿੰਨ ਜਣੇ ਗ੍ਰਿਫ਼ਤਾਰ ਕੀਤੇ: ਥਾਣਾ ਮੁਖੀ

ਪੁਲੀਸ ਨੇ ਮਨਪ੍ਰੀਤ ਸਿੰਘ ਦੇ ਕਤਲ ਸਬੰਧੀ ਨਾਮਜ਼ਦ ਕੀਤੇ ਸੱਤ ਮੁਲਜ਼ਮਾਂ ਵਿੱਚੋਂ ਤਿੰਨ ਨੂੰ ਗ੍ਰਿਫਤਾਰ ਕਰ ਲਿਆ ਹੈ। ਇੰਸਪੈਕਟਰ ਹਰਜਿੰਦਰ ਸਿੰਘ ਐਸਐਚਓ ਨੇ ਦੱਸਿਆ ਕਿ ਪੁਲੀਸ ਵੱਲੋਂ ਅਰਸ਼ਦੀਪ ਸਿੰਘ ਉਰਫ ਅਰਸ਼, ਨਿਖਲੇਸ਼ ਕੁਮਾਰ ਉਰਫ ਨਿਖਿਲ ਅਤੇ ਪਰਮਨਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

Advertisement