ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪ੍ਰੇਮ ਸਬੰਧਾਂ ਦੇ ਸ਼ੱਕ ’ਚ ਨੌਜਵਾਨ ਕਤਲ

ਥਾਣਾ ਬਾਘਾਪੁਰਾਣਾ ਦੇ ਪਿੰਡ ਚੰਦ ਨਵਾਂ ਵਿੱਚ ਕਥਿਤ ਪ੍ਰੇਮ ਸਬੰਧਾਂ ਦੇ ਸ਼ੱਕ ’ਚ ਨੌਜਵਾਨ ਦੀ ਰੱਸੀ ਨਾਲ ਗਲ ਘੁੱਟ ਕੇ ਹੱਤਿਆ ਕਰ ਦਿੱਤੀ। ਮੁਲਜ਼ਮਾਂ ਨੇ ਹੱਤਿਆ ਮਗਰੋਂ ਨੌਜਵਾਨ ਦੀ ਲਾਸ਼ ਸੇਮ ਨਾਲ ’ਚ ਸੁੱਟ ਦਿੱਤੀ। ਡੀ ਐੱਸ ਪੀ ਬਾਘਾਪੁਰਾਣਾ ਦਲਬੀਰ...
Advertisement

ਥਾਣਾ ਬਾਘਾਪੁਰਾਣਾ ਦੇ ਪਿੰਡ ਚੰਦ ਨਵਾਂ ਵਿੱਚ ਕਥਿਤ ਪ੍ਰੇਮ ਸਬੰਧਾਂ ਦੇ ਸ਼ੱਕ ’ਚ ਨੌਜਵਾਨ ਦੀ ਰੱਸੀ ਨਾਲ ਗਲ ਘੁੱਟ ਕੇ ਹੱਤਿਆ ਕਰ ਦਿੱਤੀ। ਮੁਲਜ਼ਮਾਂ ਨੇ ਹੱਤਿਆ ਮਗਰੋਂ ਨੌਜਵਾਨ ਦੀ ਲਾਸ਼ ਸੇਮ ਨਾਲ ’ਚ ਸੁੱਟ ਦਿੱਤੀ। ਡੀ ਐੱਸ ਪੀ ਬਾਘਾਪੁਰਾਣਾ ਦਲਬੀਰ ਸਿੰਘ ਸਿੱਧੂ ਅਤੇ ਥਾਣਾ ਮੁਖੀ ਇੰਸਪੈਕਟਰ ਜਤਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਜਤਿੰਦਰ ਸਿੰਘ ਵਜੋਂ ਹੋਈ ਹੈ। ਨੌਜਵਾਨ ਦੀ ਮਾਂ ਕੁਲਵੰਤ ਕੌਰ ਦੇ ਬਿਆਨਾਂ ’ਤੇ ਰਮਨਦੀਪ ਕੌਰ, ਮਨਪ੍ਰੀਤ ਸਿੰਘ ਉਰਫ਼ ਘੋਨਾ, ਸੁਖਪ੍ਰੀਤ ਸਿੰਘ ਸੁੱਖਾ, ਪਵਨਦੀਪ ਸਿੰਘ ਸਾਰੇ ਵਾਸੀ ਪਿੰਡ ਚੰਦ ਨਵਾਂ ਅਤੇ ਜੋਧਪ੍ਰੀਤ ਸਿੰਘ ਉਰਫ਼ ਜੋਰਾ ਪਿੰਡ ਦੌਲੇਵਾਲਾ ਖ਼ਿਲਾਫ਼ ਕੇਸ ਦਰਜ ਕਰਕੇ ਚਾਰ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ ਹੈ। ਇਸ ਦੌਰਾਨ ਪੀੜਤ ਪਰਿਵਾਰ ਨੇ ਪੰਜਵੇਂ ਮੁਲਜ਼ਮ ਪਵਨਦੀਪ ਦੀ ਗ੍ਰਿਫ਼ਤਾਰੀ ਲਈ ਬਾਘਾਪੁਰਾਣਾ ਚੌਕ ਵਿੱਚ ਧਰਨਾ ਦਿੱਤਾ। ਪੁਲੀਸ ਅਧਿਕਾਰੀਆਂ ਨੇ ਪੀੜਤ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਪੰਜ ਮੁਲਜ਼ਮਾਂ ਖ਼ਿਲਾਫ਼ ਦਰਜ ਕੀਤਾ ਗਿਆ ਹੈ ਅਤੇ ਕਿਸੇ ਵੀ ਮੁਲਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਜਾਣਕਾਰੀ ਅਨੁਸਾਰ ਮੁਲਜ਼ਮ ਔਰਤ ਦਾ ਪਤੀ ਵਿਦੇਸ਼ ਗਿਆ ਹੋਇਆ ਹੈ। ਪੁਲੀਸ ਨੂੰ ਨੌਜਵਾਨ ਦੀ ਹੱਤਿਆ ਦਾ ਕਾਰਨ ਮੁਲਜ਼ਮ ਔਰਤ ਨਾਲ ਕਥਿਤ ਪ੍ਰੇਮ ਸਬੰਧ ਹੋਣ ਦਾ ਖ਼ਦਸ਼ਾ ਹੈ। ਪੀੜਤ ਪਰਿਵਾਰ ਮੁਤਾਬਕ ਨੌਜਵਾਨ 15 ਨਵੰਬਰ ਤੋਂ ਲਾਪਤਾ ਸੀ। ਉਸ ਨੂੰ ਫੋਨ ਕਰਕੇ ਘਰ ਬੁਲਾਇਆ ਗਿਆ ਸੀ।

Advertisement
Advertisement
Show comments