ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਕੁੱਤਿਆਂ ਦੀ ਦੌੜ ’ਚ ਹੋਏ ਝਗੜੇ ਨੂੰ ਲੈ ਕੇ ਨੌਜਵਾਨ ਦਾ ਕਤਲ, ਹਮਲਾਵਰ ਫ਼ਰਾਰ

ਹਮਲਾਵਰ ਬਰਨਾਲਾ ਤੇ ਸਿਰਸਾ ਨਾਲ ਸਬੰਧਤ ਹੋਣ ਦਾ ਦਾਅਵਾ; ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ
Advertisement

ਜੋਗਿੰਦਰ ਸਿੰਘ ਮਾਨ

ਮਾਨਸਾ, 23 ਜੂਨ

Advertisement

ਕੁੱਤਿਆਂ ਦੀ ਦੌੜ ਨੂੰ ਲੈ ਕੇ ਦੋ ਧਿਰਾਂ ਵਿਚ ਹੋਏ ਝਗੜੇ ਦੀ ਰੰਜਿਸ਼ ਦੇ ਚੱਲਦੇ ਕੁਝ ਨੌਜਵਾਨਾਂ ਨੇ ਮਾਨਸਾ ਦੇ ਕੈਂਚੀਆਂ ਚੌਂਕ ਵਿਚ ਨੌਜਵਾਨ ਦੇ ਸਿਰ ਵਿਚ ਲੱਕੜ ਦੀ ਬਾਲੀ ਮਾਰ ਕੇ ਉਸ ਦਾ ਕਤਲ ਕਰ ਦਿੱਤਾ। ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਮ੍ਰਿਤਕ ਵਿਅਕਤੀ ਸਤਨਾਮ ਸਿੰਘ (45) ਪੁੱਤਰ ਗੁਰਮੀਤ ਸਿੰਘ ਪਿੰਡ ਚੁੱਘਾ ਜ਼ਿਲ੍ਹਾ ਫਿਰੋਜ਼ਪੁਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ, ਜਦੋਂਕਿ ਹਮਲਾਵਰ ਵਿਅਕਤੀ ਬਰਨਾਲਾ ਅਤੇ ਸਿਰਸਾ ਨਾਲ ਸਬੰਧਤ ਦੱਸੇ ਜਾਂਦੇ ਹਨ। ਉਂਝ ਅਜੇ ਤੱਕ ਕਿਸੇ ਦੀ ਵੀ ਗ੍ਰਿਫਤਾਰੀ ਨਹੀਂ ਹੋਈ।

ਜਾਣਕਾਰੀ ਅਨੁਸਾਰ ਸਤਨਾਮ ਸਿੰਘ ਅਤੇ ਇਕ ਹੋਰ ਗਰੁੱਪ ਵਿਚਕਾਰ ਕੁਝ ਸਮਾਂ ਪਹਿਲਾਂ ਕੁੱਤਿਆਂ ਦੀਆਂ ਦੌੜਾਂ ਦੇ ਮੁਕਾਬਲੇ ਹੋਏ ਸਨ, ਜਿਸ ਵਿਚ ਸਤਨਾਮ ਸਿੰਘ ਦਾ ਕੁੱਤਾ ਪਹਿਲੇ ਸਥਾਨ ਉਪਰ ਆਇਆ ਸੀ ਅਤੇ ਇਸ ਨੂੰ ਲੈ ਕੇ ਦੋਵਾਂ ਧਿਰਾਂ ਵਿਚ ਉਦੋਂ ਝਗੜਾ ਹੋ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਧਿਰਾਂ ਨੇ ਮਾਨਸਾ ਵਿਖੇ ਆਪਸ ਵਿਚ ਮਿਲਣ ਦਾ ਸਮਾਂ ਤੈਅ ਕੀਤਾ ਅਤੇ ਸੋਮਵਾਰ ਦੀ ਸਾਮ ਮਾਨਸਾ ਦੀਆਂ ਕੈਂਚੀਆਂ ਉਪਰ ਇਸ ਮਿਲਣੀ ਦੌਰਾਨ ਕੁਝ ਵਿਅਕਤੀਆਂ ਨੇ ਸਤਨਾਮ ਸਿੰਘ ਦੇ ਸਿਰ ’ਚ ਲੱਕੜ ਦੀ ਬਾਲੀ ਮਾਰੀ। ਇਸ‌ ਦੌਰਾਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ।

ਇਸੇ ਦੌਰਾਨ ਪੁਲੀਸ ਚੌਂਕੀ ਠੂਠਿਆਂਵਾਲੀ ਦੇ ਇੰਚਾਰਜ ਦੀਪ ਸਿੰਘ ਨੇ ਦੱਸਿਆ ਕਿ ਪੁਲੀਸ ਮਾਮਲੇ ਦੀ ਤਫਤੀਸ਼ ਕਰ ਰਹੀ ਹੈ ਅਤੇ ਇਕ ਵਿਅਕਤੀ ਨੂੰ ਵੀ ਸੱਟਾਂ ਲੱਗੀਆਂ ਹਨ, ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਵਾਰਿਸਾਂ ਦੇ ਬਿਆਨਾਂ ’ਤੇ ਕਾਰਵਾਈ ਕੀਤੀ ਜਾਵੇਗੀ।

Advertisement