ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ
ਸਥਾਨਕ ਦਸਹਿਰਾ ਗਰਾਊਂਡ ਵਿੱਚ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਬੀਤੀ ਦੇਰ ਸ਼ਾਮ ਰਾਵਣ, ਕੁੰਭਕਰਨ ਅਤੇ ਮੇਘਨਾਦ ਦੇ ਪੁਤਲਿਆਂ ਨੂੰ ਅੱਗ ਭੇਟ ਕਰਨ ਤੋਂ ਕੁਝ ਸਮਾਂ ਬਾਅਦ ਜਦੋਂ ਪ੍ਰਬੰਧਕ ਅਤੇ ਲੋਕ ਦਸਹਿਰਾ ਗਰਾਊਂਡ ਵਿੱਚੋਂ ਚਲੇ ਗਏ ਤਾਂ ਕੁਝ...
Advertisement
ਸਥਾਨਕ ਦਸਹਿਰਾ ਗਰਾਊਂਡ ਵਿੱਚ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਬੀਤੀ ਦੇਰ ਸ਼ਾਮ ਰਾਵਣ, ਕੁੰਭਕਰਨ ਅਤੇ ਮੇਘਨਾਦ ਦੇ ਪੁਤਲਿਆਂ ਨੂੰ ਅੱਗ ਭੇਟ ਕਰਨ ਤੋਂ ਕੁਝ ਸਮਾਂ ਬਾਅਦ ਜਦੋਂ ਪ੍ਰਬੰਧਕ ਅਤੇ ਲੋਕ ਦਸਹਿਰਾ ਗਰਾਊਂਡ ਵਿੱਚੋਂ ਚਲੇ ਗਏ ਤਾਂ ਕੁਝ ਨੌਜਵਾਨਾਂ ਨੇ ਕਿਰਚ ਮਾਰ ਕੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਹੀਰਾ ਮਸੀਹ ਵਜੋਂ ਹੋਈ ਹੈ। ਪੁਲੀਸ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤੀ ਹੈ। ਥਾਣਾ ਸਿਟੀ-1 ਦੇ ਇੰਚਾਰਜ ਲਖਵਿੰਦਰ ਸਿੰਘ ਨੇ ਕਿਹਾ ਕਿ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ।
Advertisement
Advertisement