Youth Parliament 2026: ਕੌਮੀ ਪੱਧਰ 'ਤੇ ਪੰਜਾਬ ਦੀ ਨੁਮਾਇੰਦਗੀ ਕਰਕੇ ਪਰਤਿਆ ਬਠਿੰਡਾ ਦਾ ਨੌਜਵਾਨ
ਬਠਿੰਡਾ ਦੇ ਨੌਜਵਾਨ ਪ੍ਰਕਾਸ਼ ਪਾਂਡੇ ਨੇ ਕੌਮੀ ਪੱਧਰ 'ਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਨੇ ਭਾਰਤ ਸਰਕਾਰ ਦੇ 'ਮਾਈ ਭਾਰਤ', ਯੁਵਾ ਕਾਰਜ ਅਤੇ ਖੇਡ ਮੰਤਰਾਲਾ ਵੱਲੋਂ ਕਰਵਾਈ ਗਈ 'ਵਿਕਸਿਤ ਭਾਰਤ ਯੂਥ ਪਾਰਲੀਮੈਂਟ 2026' ਵਿੱਚ ਪੰਜਾਬ ਦੀ ਨੁਮਾਇੰਦਗੀ (ਪ੍ਰਤੀਨਿਧਤਾ)...
ਬਠਿੰਡਾ ਦੇ ਨੌਜਵਾਨ ਪ੍ਰਕਾਸ਼ ਪਾਂਡੇ ਨੇ ਕੌਮੀ ਪੱਧਰ 'ਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਨੇ ਭਾਰਤ ਸਰਕਾਰ ਦੇ 'ਮਾਈ ਭਾਰਤ', ਯੁਵਾ ਕਾਰਜ ਅਤੇ ਖੇਡ ਮੰਤਰਾਲਾ ਵੱਲੋਂ ਕਰਵਾਈ ਗਈ 'ਵਿਕਸਿਤ ਭਾਰਤ ਯੂਥ ਪਾਰਲੀਮੈਂਟ 2026' ਵਿੱਚ ਪੰਜਾਬ ਦੀ ਨੁਮਾਇੰਦਗੀ (ਪ੍ਰਤੀਨਿਧਤਾ) ਕੀਤੀ ਹੈ।
ਜ਼ਿਲ੍ਹਾ ਯੂਥ ਅਫ਼ਸਰ ਮੀਸ਼ਾ ਨੇ ਇਸ ਸਬੰਧੀ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪ੍ਰਕਾਸ਼ ਪਾਂਡੇ, ਜੋ ਕਿ ਕੇਂਦਰੀ ਯੂਨੀਵਰਸਿਟੀ ਪੰਜਾਬ (ਬਠਿੰਡਾ) ਦੇ ਵਿਦਿਆਰਥੀ ਹਨ, ਨੇ ਇਸ ਮੁਕਾਮ ਤੱਕ ਪਹੁੰਚਣ ਲਈ ਸਖ਼ਤ ਮਿਹਨਤ ਕੀਤੀ ਹੈ। ਉਨ੍ਹਾਂ ਦੀ ਇਹ ਸਫ਼ਲ ਯਾਤਰਾ ਜ਼ਿਲ੍ਹਾ ਪੱਧਰੀ 'ਵਿਕਸਿਤ ਭਾਰਤ ਯੂਥ ਪਾਰਲੀਮੈਂਟ' ਤੋਂ ਸ਼ੁਰੂ ਹੋਈ ਸੀ। ਮਾਈ ਭਾਰਤ ਬਠਿੰਡਾ ਅਤੇ ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਸਾਂਝੇ ਤੌਰ 'ਤੇ ਕਰਵਾਏ ਗਏ ਮੁਕਾਬਲੇ ਵਿੱਚ ਪ੍ਰਕਾਸ਼ ਨੇ ਪਹਿਲਾ ਸਥਾਨ ਹਾਸਲ ਕਰਕੇ ਸੂਬਾ (ਸਟੇਟ) ਪੱਧਰੀ ਮੁਕਾਬਲੇ ਵਿੱਚ ਜਗ੍ਹਾ ਬਣਾਈ। ਇਸ ਤੋਂ ਬਾਅਦ ਚੰਡੀਗੜ੍ਹ ਵਿਖੇ ਹੋਏ ਸੂਬਾ ਪੱਧਰੀ ਮੁਕਾਬਲੇ ਵਿੱਚ ਵੀ ਉਨ੍ਹਾਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਿਸ ਸਦਕਾ ਉਨ੍ਹਾਂ ਦੀ ਚੋਣ ਕੌਮੀ ਪੱਧਰ 'ਤੇ ਪੰਜਾਬ ਦੀ ਨੁਮਾਇੰਦਗੀ ਕਰਨ ਲਈ ਹੋਈ।
ਇਸ ਪ੍ਰਾਪਤੀ ਸਦਕਾ 15 ਤੋਂ 17 ਜੂਨ ਤੱਕ ਨਵੀਂ ਦਿੱਲੀ ਦੇ ਸੰਸਦ ਭਵਨ ਵਿਖੇ ਕਰਵਾਈ ਗਈ 'ਕੌਮੀ ਵਿਕਸਿਤ ਭਾਰਤ ਯੂਥ ਪਾਰਲੀਮੈਂਟ' ਵਿੱਚ ਪ੍ਰਕਾਸ਼ ਪਾਂਡੇ ਨੇ ਹਿੱਸਾ ਲਿਆ। ਇਸ ਦੌਰਾਨ ਉਨ੍ਹਾਂ ਨੂੰ ਨਾ ਸਿਰਫ਼ ਸੰਸਦ ਭਵਨ ਦੇਖਣ ਦਾ ਸੁਭਾਗ ਮਿਲਿਆ, ਸਗੋਂ ਲੋਕ ਸਭਾ, ਰਾਜ ਸਭਾ ਅਤੇ ਦੇਸ਼ ਦੀ ਸੰਸਦ ਦੀ ਕਾਰਜਪ੍ਰਣਾਲੀ ਨੂੰ ਬਹੁਤ ਨੇੜੇ ਤੋਂ ਦੇਖਣ ਤੇ ਸਮਝਣ ਦਾ ਮੌਕਾ ਵੀ ਮਿਲਿਆ। ਪ੍ਰਕਾਸ਼ ਨੇ ਇਸ ਵੱਕਾਰੀ ਮੰਚ 'ਤੇ "ਨਾਰੀ ਸ਼ਕਤੀ ਵੰਦਨ ਅਧਿਨਿਯਮ"\B ਵਿਸ਼ੇ ਉੱਤੇ ਬੋਲਦਿਆਂ ਆਪਣੇ ਬਹੁਤ ਹੀ ਪ੍ਰਭਾਵਸ਼ਾਲੀ ਵਿਚਾਰ ਪੇਸ਼ ਕੀਤੇ।
