ਮੂਰਤੀ ਪੂਜਾ ਦੌਰਾਨ ਝਗੜੇ ’ਚ ਨੌਜਵਾਨ ਨੂੰ ਗੋਲੀ ਮਾਰੀ
ਮੋਤੀ ਨਗਰ ਇਲਾਕੇ ’ਚ ਸਥਿਤ ਫ਼ੌਜੀ ਕਲੋਨੀ ਵਿੱਚ ਮੂਰਤੀ ਪੂਜਾ ਦੌਰਾਨ ਕੁਝ ਨੌਜਵਾਨਾਂ ਨੇ ਰੰਜਿਸ਼ ਕਾਰਨ ਨੌਜਵਾਨ ਨੂੰ ਕੁੱਟਮਾਰ ਕਰ ਕੇ ਜ਼ਖ਼ਮੀ ਕਰ ਦਿੱਤਾ। ਉਪਰੰਤ ਉਨ੍ਹਾਂ ਉਸ ਦੇ ਪਰਿਵਾਰ ਦੇ ਸਾਹਮਣੇ ਨੌਜਵਾਨ ਦੇ ਸਿਰ ਵਿੱਚ ਗੋਲੀ ਮਾਰ ਕੇ ਉਸ ਦੀ...
Advertisement
ਮੋਤੀ ਨਗਰ ਇਲਾਕੇ ’ਚ ਸਥਿਤ ਫ਼ੌਜੀ ਕਲੋਨੀ ਵਿੱਚ ਮੂਰਤੀ ਪੂਜਾ ਦੌਰਾਨ ਕੁਝ ਨੌਜਵਾਨਾਂ ਨੇ ਰੰਜਿਸ਼ ਕਾਰਨ ਨੌਜਵਾਨ ਨੂੰ ਕੁੱਟਮਾਰ ਕਰ ਕੇ ਜ਼ਖ਼ਮੀ ਕਰ ਦਿੱਤਾ। ਉਪਰੰਤ ਉਨ੍ਹਾਂ ਉਸ ਦੇ ਪਰਿਵਾਰ ਦੇ ਸਾਹਮਣੇ ਨੌਜਵਾਨ ਦੇ ਸਿਰ ਵਿੱਚ ਗੋਲੀ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ। ਮੁਲਜ਼ਮਾਂ ਨੇ ਨੌਜਵਾਨ ਦੇ ਮਾਮੇ ਨੂੰ ਵੀ ਕੁੱਟ ਕੇ ਜ਼ਖ਼ਮੀ ਕਰ ਦਿੱਤਾ ਤੇ ਫ਼ਰਾਰ ਹੋ ਗਏ। ਲੋਕਾਂ ਨੇ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਮੋਨੂੰ ਕੁਮਾਰ (20) ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸੂਚਨਾ ਮਿਲਣ ਤੋਂ ਬਾਅਦ ਥਾਣਾ ਮੋਤੀ ਨਗਰ ਦੀ ਪੁਲੀਸ ਮੌਕੇ ’ਤੇ ਪਹੁੰਚ ਗਈ। ਪੁਲੀਸ ਮੁਤਾਬਕ ਮੋਨੂੰ ਕੁਮਾਰ ਦੀ ਮੁਲਜ਼ਮ ਪੱਪੂ, ਪਵਨ ਅਤੇ ਸੌਰਭ ਨਾਲ ਰੰਜਿਸ਼ ਸੀ। ਮੋਨੂੰ ਦੀ ਮਾਂ ਸੀਮਾ ਦੇਵੀ ਨੇ ਦੋਸ਼ ਲਾਇਆ ਕਿ ਮੁਲਜ਼ਮ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਦੇ ਹਨ। ਮੋਤੀ ਨਗਰ ਥਾਣੇ ਦੇ ਐੱਸ ਐੱਚ ਓ ਸਬ-ਇੰਸਪੈਕਟਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਕਤਲ ਦਾ ਕੇਸ ਦਰਜ ਕਰ ਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
Advertisement
Advertisement
×