ਮੋਗਾ ’ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
ਇੱਥੇ ਕੱਲ੍ਹ ਰਾਤ ਮਾਮੂਲੀ ਬਹਿਸ ਮਗਰੋਂ ਨੌਜਵਾਨ ਦੀ ਕਥਿਤ ਤੌਰ ’ਤੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਸਿਟੀ ਪੁਲੀਸ ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀਐੱਸਪੀ (ਸਿਟੀ) ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਛਾਣ...
Advertisement
ਇੱਥੇ ਕੱਲ੍ਹ ਰਾਤ ਮਾਮੂਲੀ ਬਹਿਸ ਮਗਰੋਂ ਨੌਜਵਾਨ ਦੀ ਕਥਿਤ ਤੌਰ ’ਤੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਸਿਟੀ ਪੁਲੀਸ ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀਐੱਸਪੀ (ਸਿਟੀ) ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਰਮੇਸ਼ ਕੁਮਾਰ ਉਰਫ਼ ਸ਼ਸ਼ੀ ਵਜੋਂ ਹੋਈ ਹੈ। ਉਹ ਆਪਣੇ ਦੋਸਤਾਂ ਨਾਲ ਰਾਤ ਢਾਬੇ ਉੱਤੇ ਰੋਟੀ ਖਾਣ ਗਿਆ ਸੀ। ਇਸ ਦੌਰਾਨ ਉਹ ਢਾਬੇ ਨੇੜੇ ਠੇਕੇ ਤੋਂ ਬੀਅਰ ਦੀ ਬੋਤਲ ਲੈਣ ਲਈ ਚਲਾ ਗਿਆ। ਉੱਥੇ ਕੁਝ ਅਣਪਛਾਤੇ ਵਿਅਕਤੀ ਆਪਸ ’ਚ ਝਗੜ ਰਹੇ ਸਨ ਅਤੇ ਇਸ ਦੌਰਾਨ ਉਨ੍ਹਾਂ ਦੀ ਰਮੇਸ਼ ਕੁਮਾਰ ਨਾਲ ਵੀ ਬਹਿਸ ਹੋ ਗਈ। ਇਸ ਤੋਂ ਬਾਅਦ ਅਣਪਛਾਤੇ ਵਿਅਕਤੀਆਂ ਵੱਲੋਂ ਉਸ ’ਤੇ ਗੋਲੀ ਚਲਾ ਦਿੱਤੀ ਗਈ ਅਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਡੀਐੱਸਪੀ ਸਿਟੀ ਮੁਤਾਬਕ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
Advertisement
Advertisement