DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਭੋਗ 'ਚ ਸ਼ਾਮਲ ਹੋਣ ਆਏ ਨੌਜਵਾਨਾਂ ਨਾਲ ਲੁੱਟਖੋਹ; ਵਿਰੋਧ ਕਰਨ 'ਤੇ ਮਾਰੀ ਗੋਲੀ

ਪੁਲੀਸ ਨੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ

  • fb
  • twitter
  • whatsapp
  • whatsapp
Advertisement

ਪਿੰਡ ਸੁਗੇ ਵਿੱਚ ਭੋਗ 'ਚ ਸ਼ਾਮਲ ਹੋਣ ਲਈ ਆਏ ਦੋ ਨੌਜਵਾਨਾਂ ਨੂੰ ਪਿਸਤੌਲ ਦੀ ਨੋਕ ’ਤੇ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਲੁਟੇਰਿਆਂ ਨੇ ਵਿਰੋਧ ਕਰਨ ’ਤੇ ਇੱਕ ਨੌਜਵਾਨ ਦੇ ਪੱਟ ਵਿੱਚ ਗੋਲੀ ਮਾਰ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ ਗਿਆ। ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਦੋਵੇਂ ਲੁਟੇਰੇ ਨੌਜਵਾਨਾਂ ਦਾ ਮੋਟਰਸਾਈਕਲ ਖੋਹ ਕੇ ਮੌਕੇ ਤੋਂ ਫ਼ਰਾਰ ਹੋ ਗਏ।

ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਅਰਜਨ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਮੁੱਲਾ ਮਹਿਰਾਮ ਨੇ ਦੱਸਿਆ ਕਿ ਉਹ ਆਪਣੇ ਸਾਥੀ ਰੁਪਿੰਦਰ ਸਿੰਘ ਨਾਲ ਸੋਮਵਾਰ ਦੀ ਦੁਪਹਿਰ ਕਰੀਬ 3 ਵਜੇ ਪਿੰਡ ਸੁਗੇ ਵਿਖੇ ਭੋਗ ਵਿੱਚ ਸ਼ਾਮਲ ਹੋਣ ਲਈ ਆਇਆ ਸੀ। ਉਨ੍ਹਾਂ ਦੱਸਿਆ ਕਿ ਸਮਾਗਮ ਵਿੱਚ ਜਾਣ ਤੋਂ ਪਹਿਲਾਂ ਉਹ ਦੋਵੇਂ ਪਿੰਡ ਦੇ ਛੱਪੜ ਨੇੜੇ ਖੜ੍ਹੇ ਸਨ। ਇਸ ਦੌਰਾਨ ਪਿੱਛੋਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਦੋ ਨੌਜਵਾਨਾਂ ਨੇ ਉਨ੍ਹਾਂ ਨੂੰ ਪਿਸਤੌਲਾਂ ਦੀ ਨੋਕ ’ਤੇ ਰੋਕ ਲਿਆ ਅਤੇ ਉਨ੍ਹਾਂ ਦਾ ਮੋਟਰਸਾਈਕਲ ਖੋਹਣ ਦੀ ਕੋਸ਼ਿਸ਼ ਕੀਤੀ।

Advertisement

ਅਰਜਨ ਸਿੰਘ ਅਨੁਸਾਰ ਜਦੋਂ ਉਸ ਨੇ ਲੁਟੇਰਿਆਂ ਵੱਲੋਂ ਕੀਤੀ ਜਾ ਰਹੀ ਇਸ ਕਾਰਵਾਈ ਦਾ ਵਿਰੋਧ ਕੀਤਾ ਤਾਂ ਇੱਕ ਲੁਟੇਰਾ ਤੈਸ਼ ਵਿੱਚ ਆ ਗਿਆ ਅਤੇ ਉਸ ਨੇ ਪਿਸਤੌਲ ਨਾਲ ਉਸ ਦੇ ਪੱਟ ਵਿੱਚ ਗੋਲੀ ਮਾਰ ਦਿੱਤੀ।

Advertisement

ਗੋਲੀ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਿਆ। ਇਸ ਤੋਂ ਬਾਅਦ ਲੁਟੇਰੇ ਉਸ ਦਾ ਮੋਟਰਸਾਈਕਲ, ਜਿਸ ਦਾ ਨੰਬਰ ਪੀਬੀ-46-ਏਕਿਊ-1636 ਦੱਸਿਆ ਗਿਆ ਹੈ, ਖੋਹ ਕੇ ਫ਼ਰਾਰ ਹੋ ਗਏ। ਪਰਿਵਾਰਕ ਮੈਂਬਰਾਂ ਵੱਲੋਂ ਜ਼ਖ਼ਮੀ ਅਰਜਨ ਸਿੰਘ ਨੂੰ ਤੁਰੰਤ ਇਲਾਜ ਲਈ ਭਿੱਖੀਵਿੰਡ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।

ਇਸ ਸਬੰਧੀ ਥਾਣਾ ਭਿੱਖੀਵਿੰਡ ਦੇ ਸਬ-ਇੰਸਪੈਕਟਰ ਪਰਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਪੁਲੀਸ ਵੱਲੋਂ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਇਲਾਕੇ ਵਿੱਚ ਲੱਗੇ ਸੀ ਸੀ ਟੀ ਵੀ ਕੈਮਰਿਆਂ ਦੀਆਂ ਫੁਟੇਜਾਂ ਖੰਗਾਲੀਆਂ ਜਾ ਰਹੀਆਂ ਹਨ ਤਾਂ ਜੋ ਲੁਟੇਰਿਆਂ ਦੀ ਪਛਾਣ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਘਟਨਾ ਦਾ ਸ਼ਿਕਾਰ ਹੋਏ ਨੌਜਵਾਨਾਂ ਦੇ ਬਿਆਨ ਕਲਮਬੱਧ ਕਰਕੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

Advertisement
×