ਨਹਿਰ ’ਚ ਡਿੱਗੇ ਨੂੰ ਬਚਾਉਣ ਵਾਲੇ ਨੌਜਵਾਨਾਂ ਦਾ ਸਨਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿਛਲੇ ਦਿਨੀਂ ਬਠਿੰਡਾ ਵਿਚੋਂ ਲੰਘਦੀ ਸਰਹਿੰਦ ਨਹਿਰ ਵਿੱਚ ਕਾਰ ਸਣੇ ਡਿੱਗੇ 11 ਵਿਅਕਤੀਆਂ ਦੀ ਜਾਨ ਬਚਾਉਣ ਵਾਲੇ ਦੋ ਨੌਜਵਾਨਾਂ ਦਾ ਸਨਮਾਨ ਕੀਤਾ ਹੈ। ਮੁੱਖ ਮੰਤਰੀ ਨੇ ਪੁਲੀਸ ਦੀ ਮਦਦ ਕਰ ਕੇ ਲੋਕਾਂ...
Advertisement
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿਛਲੇ ਦਿਨੀਂ ਬਠਿੰਡਾ ਵਿਚੋਂ ਲੰਘਦੀ ਸਰਹਿੰਦ ਨਹਿਰ ਵਿੱਚ ਕਾਰ ਸਣੇ ਡਿੱਗੇ 11 ਵਿਅਕਤੀਆਂ ਦੀ ਜਾਨ ਬਚਾਉਣ ਵਾਲੇ ਦੋ ਨੌਜਵਾਨਾਂ ਦਾ ਸਨਮਾਨ ਕੀਤਾ ਹੈ। ਮੁੱਖ ਮੰਤਰੀ ਨੇ ਪੁਲੀਸ ਦੀ ਮਦਦ ਕਰ ਕੇ ਲੋਕਾਂ ਨੂੰ ਬਚਾਉਣ ਵਾਲੇ ਜਸਕਰਨ ਸਿੰਘ ਤੇ ਕ੍ਰਿਸ਼ਨ ਕੁਮਾਰ ਨੂੰ ਅੱਜ ਚੰਡੀਗੜ੍ਹ ਵਿੱਚ ਆਪਣੀ ਰਿਹਾਇਸ਼ ’ਤੇ ਸੱਦ ਕੇ ਸਨਮਾਨਿਤ ਕੀਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਦੋਵਾਂ ਨੌਜਵਾਨਾਂ ਨੂੰ 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਬਹਾਦਰੀ ਲਈ ਸਨਮਾਨ ਦੇਣ ਦਾ ਐਲਾਨ ਵੀ ਕੀਤਾ ਹੈ। ਮੁੱਖ ਮੰਤਰੀ ਨੇ ਦੋਵਾਂ ਨੌਜਵਾਨਾਂ ਦੀ ਹੌਸਲਾ-ਅਫਜ਼ਾਈ ਕੀਤੀ।
Advertisement
Advertisement
×