ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 14 ਜੁਲਾਈ
ਯੂਨਾਈਟਡ ਅਕਾਲੀ ਦਲ ਦੇ ਜਨਰਲ ਸਕੱਤਰ ਵੱਸਣ ਸਿੰਘ ਜ਼ਫਰਵਾਲ ਨੇ ਆਪਣੇ ਅਹੁਦੇ ਅਤੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਹ ਅਸਤੀਫ਼ਾ ਪਾਰਟੀ ਮੁਖੀ ਭਾਈ ਮੋਹਕਮ ਸਿੰਘ ਨੂੰ ਭੇਜਿਆ ਗਿਆ ਹੈ, ਜਿਨ੍ਹਾਂ ਨੇ ਅਸਤੀਫ਼ਾ ਅਪ੍ਰਵਾਨ ਕਰਦਿਆਂ ਕਿਹਾ ਕਿ ਉਹ ਜਲਦੀ ਭਾਈ ਜ਼ਫਰਵਾਲ ਨਾਲ ਮੁਲਾਕਾਤ ਕਰ ਕੇ ਗੱਲਬਾਤ ਕਰਨਗੇ। ਭਾਈ ਜ਼ਫਰਵਾਲ ਨੇ ਅਸਤੀਫ਼ਾ ਦੇਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਹ ਆਪਣੇ ਇਲਾਕੇ ਵਿਚ ਸਮਾਜ ਸੇਵਾ ਦਾ ਕੰਮ ਸ਼ੁਰੂ ਕਰ ਰਹੇ ਹਨ, ਜਿਸ ਤਹਿਤ ਬੇਆਸਰਿਆਂ ਲਈ ਆਸ਼ਰਮ ਅਤੇ ਮੁਫ਼ਤ ਡਿਸਪੈਂਸਰੀ ਸਥਾਪਤ ਕਰਨ ਲਈ ਕੰਮ ਕਰ ਰਹੇ ਹਨ। ਆਪਣੇ ਇਨ੍ਹਾਂ ਰੁਝੇਵਿਆਂ ਕਾਰਨ ਉੁਨ੍ਹਾਂ ਨੇ ਅਹੁਦੇ ਅਤੇ ਪਾਰਟੀ ਦੋਵਾਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਭਾਈ ਮੋਹਕਮ ਸਿੰਘ ਨੇ ਆਖਿਆ ਕਿ ਅਸਤੀਫ਼ਾ ਅਪ੍ਰਵਾਨ ਕਰ ਦਿੱਤਾ ਹੈ। ਉਹ ਭਾਈ ਜ਼ਫਰਵਾਲ ਨਾਲ ਮੁਲਾਕਾਤ ਕਰ ਕੇ ਗੱਲਬਾਤ ਕਰਨਗੇ।