DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸਮਿਤੀ ਚੋਣਾਂ: ਦਿਵਿਆਂਗ ਕਰਮਚਾਰੀਆਂ ਨੇ ਡਿਊਟੀ ਕੱਟਣ ਦੀ ਮੰਗ

ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਦੌਰਾਨ ਈਐੱਫਓ ਦਫ਼ਤਰ ਦੇ ਦਿਵਿਆਂਗ ਕਰਮਚਾਰੀਆਂ ਨੂੰ ਦੂਰ-ਦੁਰਾਡੇ ਸਟੇਸ਼ਨਾਂ ’ਤੇ ਲਗਾਈ ਗਈ ਡਿਊਟੀ ਨੂੰ ਲੈ ਕੇ ਇਤਰਾਜ਼ ਸਾਹਮਣੇ ਆਇਆ ਹੈ। ਈਐੱਫਓ ਦਫ਼ਤਰ ਵਿੱਚ ਤਾਇਨਾਤ ਰਾਜਨ ਸ਼ਰਮਾ, ਪਾਲ ਸਿੰਘ ਅਤੇ ਗੁਰਬਖ਼ਸ਼ ਸਿੰਘ ਨੇ ਦੱਸਿਆ ਕਿ...

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਦੌਰਾਨ ਈਐੱਫਓ ਦਫ਼ਤਰ ਦੇ ਦਿਵਿਆਂਗ ਕਰਮਚਾਰੀਆਂ ਨੂੰ ਦੂਰ-ਦੁਰਾਡੇ ਸਟੇਸ਼ਨਾਂ ’ਤੇ ਲਗਾਈ ਗਈ ਡਿਊਟੀ ਨੂੰ ਲੈ ਕੇ ਇਤਰਾਜ਼ ਸਾਹਮਣੇ ਆਇਆ ਹੈ।

ਈਐੱਫਓ ਦਫ਼ਤਰ ਵਿੱਚ ਤਾਇਨਾਤ ਰਾਜਨ ਸ਼ਰਮਾ, ਪਾਲ ਸਿੰਘ ਅਤੇ ਗੁਰਬਖ਼ਸ਼ ਸਿੰਘ ਨੇ ਦੱਸਿਆ ਕਿ ਉਹ ਦਿਵਿਆਂਗ ਹਨ, ਇਸ ਦੇ ਬਾਵਜੂਦ ਉਨ੍ਹਾਂ ਨੂੰ ਜ਼ਿਲ੍ਹੇ ਦੇ ਦੂਰਲੇ ਕੇਂਦਰਾਂ ’ਤੇ ਚੋਣ ਡਿਊਟੀ ਲਈ ਤਾਇਨਾਤ ਕੀਤਾ ਗਿਆ ਹੈ।

Advertisement

ਕਰਮਚਾਰੀਆਂ ਦਾ ਕਹਿਣਾ ਹੈ ਕਿ ਚੋਣ ਅਤੇ ਕਾਉਂਟਿੰਗ ਡਿਊਟੀ ਲੰਬੇ ਸਮੇਂ ਤੱਕ ਚੱਲਣ ਵਾਲੀ ਅਤੇ ਸਰੀਰਕ ਅਤੇ ਮਾਨਸਿਕ ਦਬਾਅ ਵਾਲੀ ਹੁੰਦੀ ਹੈ, ਜੋ ਦਿਵਿਆਂਗ ਕਰਮਚਾਰੀਆਂ ਲਈ ਮੁਸ਼ਕਲ ਪੈਦਾ ਕਰ ਸਕਦੀ ਹੈ।

Advertisement

ਉਨ੍ਹਾਂ ਨੇ ਪ੍ਰਸ਼ਾਸਨ ਕੋਲ ਮੌਖਿਕ ਤੌਰ ’ਤੇ ਆਪਣੀ ਡਿਊਟੀ ਕੱਟਣ ਜਾਂ ਨੇੜਲੇ ਸਟੇਸ਼ਨ ’ਤੇ ਹਲਕੀ ਡਿਊਟੀ ਦੇਣ ਦੀ ਮੰਗ ਕੀਤੀ ਹੈ।

ਦੱਸਣਯੋਗ ਹੈ ਕਿ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ 14 ਦਸੰਬਰ ਨੂੰ ਹੋਈਆਂ ਸਨ, ਜਦੋਂਕਿ ਵੋਟਾਂ ਦੀ ਗਿਣਤੀ 17 ਦਸੰਬਰ ਨੂੰ ਕਾਉਂਟਿੰਗ ਸਟੇਸ਼ਨਾਂ ’ਤੇ ਕੀਤੀ ਜਾਵੇਗੀ। ਕਰਮਚਾਰੀਆਂ ਨੇ ਉਮੀਦ ਜਤਾਈ ਹੈ ਕਿ ਪ੍ਰਸ਼ਾਸਨ ਇਸ ਮਾਮਲੇ ’ਚ ਸੰਵੇਦਨਸ਼ੀਲ ਫ਼ੈਸਲਾ ਲਵੇਗਾ।

Advertisement
×