ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜ਼ਿਲ੍ਹਾ ਪਰਿਸ਼ਦ ਅਤੇ ਸਮਿਤੀ ਚੋਣਾਂ ਦਾ ਐਲਾਨ ਅੱਜ

ਸੂਬੇ ’ਚ ਹੋਣੀਆਂ ਹਨ 23 ਜ਼ਿਲ੍ਹਾ ਪਰਿਸ਼ਦਾਂ ਅਤੇ 154 ਪੰਚਾਇਤ ਸਮਿਤੀਆਂ ਦੀਆਂ ਚੋਣਾਂ; ਚੋਣ ਜ਼ਾਬਤਾ ਅੱਜ ਹੀ ਲਾਗੂ ਹੋ ਜਾਵੇਗਾ
Advertisement
ਪੰਜਾਬ ਰਾਜ ਚੋਣ ਕਮਿਸ਼ਨ ਭਲਕੇ ਸ਼ੁੱਕਰਵਾਰ ਨੂੰ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀਆਂ ਦੀਆਂ ਚੋਣਾਂ ਦਾ ਐਲਾਨ ਕਰੇਗਾ। ਪੰਚਾਇਤੀ ਸੰਸਥਾਵਾਂ ਦੀਆਂ ਚੋਣਾਂ 14 ਦਸੰਬਰ ਦੇ ਆਸ-ਪਾਸ ਹੋਣ ਦੀ ਸੰਭਾਵਨਾ ਹੈ। ਚੋਣ ਕਮਿਸ਼ਨ ਦੇ ਐਲਾਨ ਦੇ ਨਾਲ ਹੀ ਭਲਕੇ ਸੂਬੇ ’ਚ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ। ਅੱਧ ਦਸੰਬਰ ਤੱਕ ਪੰਜਾਬ ਸਰਕਾਰ ਕੋਈ ਨਵਾਂ ਵਿਕਾਸ ਪ੍ਰਾਜੈਕਟ ਜਾਂ ਵਿਕਾਸ ਕਾਰਜ ਦਾ ਐਲਾਨ ਨਹੀਂ ਕਰ ਸਕੇਗੀ। ਪਿੰਡਾਂ ’ਚ ਇਨ੍ਹਾਂ ਚੋਣਾਂ ਕਾਰਨ ਉਮੀਦਵਾਰਾਂ ਦੀ ਭੱਜ-ਨੱਠ ਸ਼ੁਰੂ ਹੋ ਗਈ ਹੈ।

ਪੰਜਾਬ ਸਰਕਾਰ ਦੇ ਕਰਵਾਏ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਦੇ ਖ਼ਤਮ ਹੁੰਦਿਆਂ ਹੀ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਰਾਹ ਪੱਧਰਾ ਹੋ ਗਿਆ ਹੈ। ਪੰਜਾਬ ਰਾਜ ਚੋਣ ਕਮਿਸ਼ਨ ਭਲਕੇ ਇੱਥੇ ਪੰਜਾਬ ਭਵਨ ’ਚ ਦੁਪਹਿਰ ਸਾਢੇ ਤਿੰਨ ਵਜੇ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਚੋਣ ਪ੍ਰੋਗਰਾਮ ਜਾਰੀ ਕਰੇਗਾ। ਪੰਜਾਬ ’ਚ 23 ਜ਼ਿਲ੍ਹਾ ਪਰਿਸ਼ਦਾਂ ਅਤੇ 154 ਪੰਚਾਇਤ ਸਮਿਤੀਆਂ ਦੀਆਂ ਚੋਣਾਂ ਹੋਣੀਆਂ ਹਨ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਇਨ੍ਹਾਂ ਚੋਣਾਂ ਲਈ ਹਰ ਤਰ੍ਹਾਂ ਦੀ ਕਾਨੂੰਨੀ ਪ੍ਰਕਿਰਿਆ ਮੁਕੰਮਲ ਕਰ ਲਈ ਹੈ। ਡਿਪਟੀ ਕਮਿਸ਼ਨਰਾਂ ਵੱਲੋਂ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਜ਼ੋਨ ਬਣਾਉਣ ਅਤੇ ਉਨ੍ਹਾਂ ਦੇ ਰਾਖਵੇਂਕਰਨ ਦਾ ਨੋਟੀਫਿਕੇਸ਼ਨ ਕੀਤਾ ਜਾ ਚੁੱਕਾ ਹੈ।

Advertisement

ਪੰਜਾਬ ’ਚ ਇਸ ਵਾਰ ਪੰਚਾਇਤੀ ਸੰਸਥਾਵਾਂ ਦੀਆਂ ਇਹ ਚੋਣਾਂ ਸਮੇਂ ਤੋਂ ਪਛੜ ਕੇ ਹੋ ਰਹੀਆਂ ਹਨ। ਇਹ ਚੋਣਾਂ ਜਨਵਰੀ 2025 ਦੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਕਰਵਾਈਆਂ ਜਾਣਗੀਆਂ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਹਾਈ ਕੋਰਟ ’ਚ ਇਹ ਚੋਣਾਂ 5 ਦਸੰਬਰ ਤੱਕ ਕਰਵਾਉਣ ਬਾਰੇ ਹਲਫ਼ੀਆ ਬਿਆਨ ਦਾਇਰ ਕੀਤਾ ਹੈ। ਇਹ ਚੋਣਾਂ ਬਲਾਕਾਂ ਦੇ ਪੁਨਰਗਠਨ ਕਾਰਨ ਅਤੇ ਫਿਰ ਪੰਜਾਬ ’ਚ ਹੜ੍ਹ ਆਉਣ ਕਾਰਨ ਟਾਲਣੀਆਂ ਪਈਆਂ ਸਨ।

ਮੌਜੂਦਾ ਸਰਕਾਰ ਨੇ ਪਹਿਲੀ ਵਾਰ 10 ਅਗਸਤ 2023 ਨੂੰ ਨੋਟੀਫ਼ਿਕੇਸ਼ਨ ਜਾਰੀ ਕਰ ਕੇ ਪੰਚਾਇਤੀ ਚੋਣਾਂ 31 ਦਸੰਬਰ ਅਤੇ ਜ਼ਿਲ੍ਹਾ ਪਰਿਸ਼ਦ ਤੇ ਸਮਿਤੀ ਚੋਣਾਂ 25 ਨਵੰਬਰ 2023 ਤੱਕ ਕਰਾਉਣ ਦਾ ਫ਼ੈਸਲਾ ਕੀਤਾ ਸੀ ਪਰ ਹਾਈ ਕੋਰਟ ’ਚ ਮਾਮਲਾ ਜਾਣ ਕਰ ਕੇ ਪੰਜਾਬ ਸਰਕਾਰ ਨੂੰ ਇਹ ਨੋਟੀਫਿਕੇਸ਼ਨ ਰੱਦ ਕਰਨਾ ਪਿਆ ਸੀ।

ਸਿਆਸੀ ਧਿਰਾਂ ਲਈ ਅਹਿਮ ਪ੍ਰੀਖਿਆ

ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿਹਾਤੀ ਪੰਜਾਬ ’ਚ ਸਿਆਸੀ ਧਿਰਾਂ ਲਈ ਇਹ ਅਹਿਮ ਪ੍ਰੀਖਿਆ ਹੈ। ਇਨ੍ਹਾਂ ਚੋਣਾਂ ’ਚ ਜਿੱਥੇ ਹਾਕਮ ਧਿਰ ਦੀ ਕਾਰਗੁਜ਼ਾਰੀ ਮਾਪੀ ਜਾਵੇਗੀ, ਉੱਥੇ ਵਿਰੋਧੀ ਧਿਰਾਂ ਦੀ ਧਰਾਤਲ ਪਕੜ ਦਾ ਵੀ ਪਤਾ ਲੱਗੇਗਾ। ਦੇਖਣਾ ਹੋਵੇਗਾ ਕਿ ਹਾਲ ’ਚ ਹੀ ਪੰਜਾਬ ਸਰਕਾਰ ਵੱਲੋਂ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ’ਤੇ ਕਰਵਾਏ ਧਾਰਮਿਕ ਸਮਾਗਮ ਪੰਥਕ ਸਫ਼ਾਂ ’ਚ ਕਿੰਨਾ ਕੁ ਅਸਰ ਛੱਡਦੇ ਹਨ।

 

Advertisement
Show comments