ਚਮਕੌਰ ਸਾਹਿਬ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੁਠੇੜੀ ਵਿੱਚ ਜ਼ੋਨਲ ਪੱਧਰੀ ਸਕੂਲੀ ਖੇਡਾਂ ਕਰਵਾਈਆਂ ਗਈਆਂ। ਇਨ੍ਹਾਂ ਖੇਡਾਂ ਦਾ ਉਦਘਾਟਨ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਕਰਦਿਆਂ ਦੱਸਿਆ ਕਿ ਫੁਟਬਾਲ ਦੇ ਅੰਡਰ 14 ,17 ਅਤੇ 19 ਵਿੱਚ ਸਰਕਾਰੀ ਸਕੂਲ ਲੁਠੇੜੀ ਦੀਆਂ ਲੜਕੀਆਂ ਨੇ ਜਿੱਤ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ ਖੋ-ਖੋ ਦੇ ਅੰਡਰ 14 ਦੇ ਮੁਕਾਬਲੇ ਦੌਰਾਨ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਬੇਲਾ ਨੇ ਪਹਿਲਾ ਸਥਾਨ ਹਾਸਲ ਕੀਤਾ ਤੇ ਪ੍ਰਸਿੰਨੀ ਦੇਵੀ ਆਰੀਆ ਸਕੂਲ ਮੋਰਿੰਡਾ ਨੇ ਦੂਜਾ ਅਤੇ ਸਰਕਾਰੀ ਹਾਈ ਸਕੂਲ ਧਨੌਰੀ ਨੇ ਤੀਜਾ ਸਥਾਨ ਹਾਸਲ ਕੀਤਾ। ਕਬੱਡੀ ਅੰਡਰ 14 ਵਰਗ ਵਿੱਚ ਸਰਕਾਰੀ ਮਿਡਲ ਸਕੂਲ ਮੁੰਡੀਆਂ ਨੇ ਪਹਿਲਾਂ, ਸਰਕਾਰੀ ਹਾਈ ਸਕੂਲ ਤਾਜਪੁਰਾ ਨੇ ਅੰਡਰ 17 ਅਤੇ 19 ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਵਾਲੀਬਾਲ ਦੇ ਮੁਕਾਬਲੇ ਦੌਰਾਨ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਬੇਲਾ ਨੇ ਪਹਿਲਾ ਸਥਾਨ ਹਾਸਲ ਕੀਤਾ। -ਨਿੱਜੀ ਪੱਤਰ ਪ੍ਰੇਰਕ