ਨਸ਼ਾ ਤਸਕਰੀ ਦੇ ਦੋਸ਼ ਹੇਠ 10 ਕਾਬੂ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਧੂਰੀ ਪੁਲੀਸ ਨੇ ਹਫ਼ਤੇ ਵਿੱਚ 7 ਕੇਸ ਦਰਜ ਕਰਕੇ 10 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ ਜਿਨ੍ਹਾਂ ਪਾਸੋਂ 10 ਗ੍ਰਾਮ ਹੈਰੋਇਨ ਤੇ ਲਗਪਗ 150 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ। ਡੀ ਐੱਸ ਪੀ ਰਣਵੀਰ ਸਿੰਘ...
Advertisement
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਧੂਰੀ ਪੁਲੀਸ ਨੇ ਹਫ਼ਤੇ ਵਿੱਚ 7 ਕੇਸ ਦਰਜ ਕਰਕੇ 10 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ ਜਿਨ੍ਹਾਂ ਪਾਸੋਂ 10 ਗ੍ਰਾਮ ਹੈਰੋਇਨ ਤੇ ਲਗਪਗ 150 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ। ਡੀ ਐੱਸ ਪੀ ਰਣਵੀਰ ਸਿੰਘ ਨੇ ਦੱਸਿਆ ਕਿ ਮੁਹਿੰਮ ਤਹਿਤ ਨਸ਼ਾ ਤਸਕਰਾਂ ’ਤੇ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਧੂਰੀ ਦੇ ਥਾਣਾ ਸਦਰ, ਸਿਟੀ ਅਤੇ ਥਾਣਾ ਸ਼ੇਰਪੁਰ ਦੇ ਇਲਾਕੇ ਵਿੱਚ ਕੇਸ ਦਰਜ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਨਸ਼ਿਆਂ ਖ਼ਿਲਾਫ਼ ਇਸ ਹਫਤੇ ਦੌਰਾਨ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ਦੇ ਵਾਰਡਾਂ ਵਿੱਚ ਵੀ ਮੀਟਿੰਗਾਂ ਕੀਤੀਆ ਗਈਆਂ ਹਨ ਤੇ ਉਨ੍ਹਾਂ ਨੂੰ ਤਸਕਰਾਂ ਖ਼ਿਲਾਫ਼ ਮੁਹਿੰਮ ਵਿੱਚ ਸਹਿਯੋਗ ਦੀ ਅਪੀਲ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਹਫਤੇ ਦੌਰਾਨ 10 ਵਿਅਕਤੀਆਂ ਦਾ ਇਲਾਜ ਕਰਵਾਇਆ ਗਿਆ ਹੈ।
Advertisement
Advertisement
×