ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮਾਲੇਰਕੋਟਲਾ ’ਚ 105 ਸਕੂਲ ਬੱਸਾਂ ਦੀ ਚੈਕਿੰਗ, 18 ਦੇ ਚਲਾਨ

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਦੀ ਅਗਵਾਈ ਹੇਠ ਸੁਰੱਖਿਆ ਸਕੂਲ ਵਾਹਨ ਨੀਤੀ ਤਹਿਤ ਮਾਲੇਰਕੋਟਲਾ ਦੇ ਵੱਖ-ਵੱਖ ਸਕੂਲਾਂ ਵਿੱਚ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਸੋਮਵਾਰ ਤੋਂ ਵੀਰਵਾਰ ਤੱਕ ਕਰੀਬ 105 ਸਕੂਲ ਬੱਸਾਂ ਦੀ ਚੈਕਿੰਗ ਕਰਕੇ 18 ਬੱਸਾਂ ਦੇ...
Advertisement

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਦੀ ਅਗਵਾਈ ਹੇਠ ਸੁਰੱਖਿਆ ਸਕੂਲ ਵਾਹਨ ਨੀਤੀ ਤਹਿਤ ਮਾਲੇਰਕੋਟਲਾ ਦੇ ਵੱਖ-ਵੱਖ ਸਕੂਲਾਂ ਵਿੱਚ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਸੋਮਵਾਰ ਤੋਂ ਵੀਰਵਾਰ ਤੱਕ ਕਰੀਬ 105 ਸਕੂਲ ਬੱਸਾਂ ਦੀ ਚੈਕਿੰਗ ਕਰਕੇ 18 ਬੱਸਾਂ ਦੇ ਚਲਾਨ ਕੀਤੇ ਗਏ। ਜਿਨ੍ਹਾਂ ਬੱਸਾਂ ਦੇ ਚਲਾਨ ਕੀਤੇ ਗਏ ਉਨ੍ਹਾਂ ਵਿਚ ਮੁੱਖ ਤੌਰ ’ਤੇ ਫਸਟ ਏਡ ਬਾਕਸ, ਅੱਗ ਬੁਝਾਊ ਯੰਤਰ, ਵਾਹਨ ਟੈਕਸ ਤੇ ਨੰਬਰ ਪਲੇਟ ਕਾਰਨ ਕੀਤੇ ਗਏ। ਚੈਕਿੰਗ ਦੌਰਾਨ ਸਕੂਲ ਪ੍ਰਬੰਧਕਾਂ ਅਤੇ ਡਰਾਈਵਰਾਂ ਨੂੰ 15 ਦਿਨਾਂ ਅੰਦਰ ਸਾਰੀਆਂ ਕਮੀਆਂ ਪੂਰੀਆਂ ਕਰਨ ਦੀ ਹਿਦਾਇਤ ਕੀਤੀ ਗਈ। ਡੀ ਸੀ ਐੱਸ ਓ ਹਰਪ੍ਰੀਤ ਕੌਰ ਸੰਧੂ ਨੇ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਦੇ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Advertisement
Advertisement
Show comments