ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੰਗਰੂਰ ’ਚ 11 ਆਈਲੈਟਸ ਤੇ ਇਮੀਗ੍ਰੇਸ਼ਨ ਕੇਂਦਰ ਸੀਲ

ਗੁਰਦੀਪ ਸਿੰਘ ਲਾਲੀ ਸੰਗਰੂਰ, 7 ਜੁਲਾਈ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੀਆਂ ਵੱਖ-ਵੱਖ ਟੀਮਾਂ ਵੱਲੋਂ ਸੰਗਰੂਰ ਸਬ-ਡਿਵੀਜ਼ਨ ਵਿੱਚ ਚੱਲ ਰਹੇ ਵੱਖ-ਵੱਖ ਆਈਲੈਟਸ ਕੇਂਦਰਾਂ ਅਤੇ ਇਮੀਗ੍ਰੇਸ਼ਨ ਕੇਂਦਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਐਸਡੀਐਮ ਨਵਰੀਤ ਕੌਰ ਸੇਖੋਂ ਅਤੇ...
ਐੱਸਡੀਐੱਮ ਨਵਰੀਤ ਕੌਰ ਸੇਖੋਂ ਅਤੇ ਡੀਐੱਸਪੀ ਅਜੇਪਾਲ ਸਿੰਘ ਇੱਕ ਕੇਂਦਰ ਦੀ ਜਾਂਚ ਕਰਦੇ ਹੋਏ।
Advertisement

ਗੁਰਦੀਪ ਸਿੰਘ ਲਾਲੀ

ਸੰਗਰੂਰ, 7 ਜੁਲਾਈ

Advertisement

ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੀਆਂ ਵੱਖ-ਵੱਖ ਟੀਮਾਂ ਵੱਲੋਂ ਸੰਗਰੂਰ ਸਬ-ਡਿਵੀਜ਼ਨ ਵਿੱਚ ਚੱਲ ਰਹੇ ਵੱਖ-ਵੱਖ ਆਈਲੈਟਸ ਕੇਂਦਰਾਂ ਅਤੇ ਇਮੀਗ੍ਰੇਸ਼ਨ ਕੇਂਦਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।

ਐਸਡੀਐਮ ਨਵਰੀਤ ਕੌਰ ਸੇਖੋਂ ਅਤੇ ਡੀਐਸਪੀ ਅਜੇਪਾਲ ਸਿੰਘ ਦੀ ਅਗਵਾਈ ਵਾਲੀਆਂ ਤਿੰਨ ਟੀਮਾਂ ਬਣਾਈਆਂ ਗਈਆਂ ਸਨ। ਇਨ੍ਹਾਂ ਵੱਲੋਂ ਕੀਤੀ ਚੈਕਿੰਗ ਦੌਰਾਨ ਲਾਇਸੈਂਸ ਤੇ ਹੋਰ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ ਅਤੇ ਵੱਖ-ਵੱਖ ਤਰੁੱਟੀਆਂ ਸਾਹਮਣੇ ਆਉਣ ’ਤੇ ਮੌਕੇ ’ਤੇ ਹੀ 11 ਆਈਲੈਟਸ ਕੇਂਦਰਾਂ ਨੂੰ ਸੀਲ੍ਹ ਕਰਵਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਡੀਐਮ ਨਵਰੀਤ ਕੌਰ ਸੇਖੋਂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ ਦੀਆਂ ਹਦਾਇਤਾਂ ’ਤੇ ਸੰਗਰੂਰ ਸਬ-ਡਿਵੀਜ਼ਨ ਵਿੱਚ ਚੱਲ ਰਹੇ ਵੱਖ-ਵੱਖ ਆਈਲੈਟਸ ਕੇਂਦਰਾਂ ਤੇ ਇਮੀਗ੍ਰੇਸ਼ਨ ਕੇਂਦਰਾਂ ਦੇ ਦਸਤਾਵੇਜ਼ਾਂ ਦੀ ਅਚਨਚੇਤ ਜਾਂਚ ਕਰਨ ਲਈ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਇਨ੍ਹਾਂ ਕੇਂਦਰਾਂ ਦੇ ਮਾਲਕਾਂ ਤੇ ਨੁਮਾਇੰਦਿਆਂ ਤੋਂ ਆਈਲੈਟਸ ਕੇਂਦਰਾਂ ਦੇ ਲਾਇਸੈਂਸ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ ਅਤੇ ਤਰੁਟੀਆਂ ਸਾਹਮਣੇ ਆਉਣ ’ਤੇ ਮੌਕੇ ’ਤੇ ਹੀ 11 ਆਈਲੈਟਸ ਤੇ ਇਮੀਗ੍ਰੇਸ਼ਨ ਕੇਂਦਰਾਂ ਨੂੰ ਸੀਲ ਕਰਵਾਇਆ ਗਿਆ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕਿਸੇ ਵੀ ਆਈਲੈਟਸ ਜਾਂ ਇਮੀਗ੍ਰੇਸ਼ਨ ਸੈਂਟਰ ਨੂੰ ਲੋਕਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਜਿਹੜੇ ਵੀ ਆਈਲੈਟਸ ਜਾਂ ਇਮੀਗ੍ਰੇਸ਼ਨ ਕੇਂਦਰ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕਰਦੇ ਪਾਏ ਜਾਣਗੇ ਉਨ੍ਹਾਂ ਨੂੰ ਸੀਲ ਕਰ ਕੇ ਮਾਲਕਾਂ ਖਿਲਾਫ਼ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਐਸਡੀਐਮ ਨੇ ਦੱਸਿਆ ਕਿ ਅੱਜ ਤਿੰਨ ਵੱਖ ਵੱਖ ਟੀਮਾਂ ਵੱਲੋਂ ਇਨ੍ਹਾਂ ਕੇਂਦਰਾਂ ਵਿੱਚ ਦਸਤਾਵੇਜ਼ਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਹੈ ਅਤੇ ਭਵਿੱਖ ਵਿੱਚ ਵੀ ਇਸ ਮੁਹਿੰਮ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸੰਗਰੂਰ ’ਚ ਕਰੀਬ ਡੇਢ ਦਰਜਨ ਕੇਂਦਰਾਂ ਦੀ ਜਾਂਚ ਪੜਤਾਲ ਵਿੱਚੋਂ 11 ਨੂੰ ਨਿਯਮਾਂ ਦੀ ਉਲੰਘਣਾ ਕਰਦੇ ਪਾਇਆ ਗਿਆ ਹੈ।

Advertisement
Tags :
ਆਈਲੈਟਸਇਮੀਗ੍ਰੇਸ਼ਨਸੰਗਰੂਰਕੇਂਦਰ