DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਮਾਲੇਰਕੋਟਲਾ ਵਿੱਚ 11 ਨਵੇਂ ਰਾਸ਼ਨ ਡਿੱਪੂ ਅਲਾਟ: ਰਹਿਮਾਨ

ਵਿਧਾਇਕ ਮਾਲੇਰਕੋਟਲਾ ਡਾ. ਮੁਹੰਮਦ ਜਮੀਲ ਉਰ ਰਹਿਮਾਨ ਨੇ ਨਵੇਂ ਚੁਣੇ ਗਏ ਡਿੱਪੂ ਧਾਰਕਾਂ ਨੂੰ ਅਲਾਟਮੈਂਟ ਪੱਤਰ ਤਕਸੀਮ ਕਰਦਿਆਂ ਦੱਸਿਆ ਕਿ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਵਿੱਚ 11 ਨਵੇਂ ਰਾਸ਼ਨ ਡਿੱਪੂ ਅਲਾਟ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ...

  • fb
  • twitter
  • whatsapp
  • whatsapp
featured-img featured-img
ਨਵੇਂ ਡਿੱਪੂ ਧਾਰਕਾਂ ਨੂੰ ਅਲਾਟਮੈਂਟ ਪੱਤਰ ਸੌਂਪਦੇ ਹੋਏ ਵਿਧਾਇਕ ਡਾ. ਮੁਹੰਮਦ ਜਮੀਲ-ਉਰ-ਰਹਿਮਾਨ।
Advertisement
ਵਿਧਾਇਕ ਮਾਲੇਰਕੋਟਲਾ ਡਾ. ਮੁਹੰਮਦ ਜਮੀਲ ਉਰ ਰਹਿਮਾਨ ਨੇ ਨਵੇਂ ਚੁਣੇ ਗਏ ਡਿੱਪੂ ਧਾਰਕਾਂ ਨੂੰ ਅਲਾਟਮੈਂਟ ਪੱਤਰ ਤਕਸੀਮ ਕਰਦਿਆਂ ਦੱਸਿਆ ਕਿ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਵਿੱਚ 11 ਨਵੇਂ ਰਾਸ਼ਨ ਡਿੱਪੂ ਅਲਾਟ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਯੋਗ ਪਰਿਵਾਰ ਤੱਕ ਜ਼ਰੂਰੀ ਖ਼ੁਰਾਕੀ ਵਸਤਾਂ ਦੀ ਸੁਖਾਲੀ ਅਤੇ ਨਿਰਵਿਘਨ ਪਹੁੰਚ ਯਕੀਨੀ ਬਣਾਉਣ ਲਈ ਲਗਾਤਾਰ ਅਹਿਮ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਯੋਗ ਪਰਿਵਾਰਾਂ ਨੂੰ ਰਾਸ਼ਨ ਕਾਰਡ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਨਵੇਂ ਰਾਸ਼ਨ ਕਾਰਡ ਬਣਾਉਣ ਅਤੇ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਯੋਗ ਮੈਂਬਰ ਸ਼ਾਮਲ ਕਰਨ ਲਈ 11 ਅਗਸਤ 2026 ਤੱਕ ਅਰਜ਼ੀਆਂ ਸਵੀਕਾਰ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਯੋਗ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਿਤ ਸਮੇਂ ਅੰਦਰ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾ ਕੇ ਸਰਕਾਰੀ ਯੋਜਨਾ ਦਾ ਲਾਭ ਪ੍ਰਾਪਤ ਕਰਨ। ਡਾ. ਰਹਿਮਾਨ ਨੇ ਕਿਹਾ ਕਿ ਰਾਸ਼ਨ ਕਾਰਡ ਬਣਾਉਣ ਦੀ ਪ੍ਰਕਿਰਿਆ ਵਿੱਚ ਪੂਰਨ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਔਨਲਾਈਨ ਵੈਰੀਫਿਕੇਸ਼ਨ ਪ੍ਰਣਾਲੀ ਅਪਣਾਈ ਜਾ ਰਹੀ ਹੈ। ਇਸ ਨਾਲ ਫ਼ਰਜ਼ੀ ਰਾਸ਼ਨ ਕਾਰਡਾਂ ਨੂੰ ਰੋਕਣ ਦੇ ਨਾਲ-ਨਾਲ ਅਸਲ ਅਤੇ ਯੋਗ ਲਾਭਪਾਤਰੀਆਂ ਨੂੰ ਉਨ੍ਹਾਂ ਦਾ ਹੱਕ ਮਿਲਣਾ ਯਕੀਨੀ ਬਣਾਇਆ ਜਾਵੇਗਾ। ਵਿਧਾਇਕ ਰਹਿਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਨਤਕ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਯੋਗ ਲਾਭਪਾਤਰੀਆਂ ਤੱਕ ਸਰਕਾਰੀ ਸਹੂਲਤਾਂ ਪਹੁੰਚਾਉਣ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਜ਼ਾਫ਼ਰ ਅਲੀ, ਜ਼ਿਲ੍ਹਾ ਖ਼ੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਕੰਟਰੋਲਰ ਮੁਨੀਸ਼ ਪਜਨੀ ਅਤੇ ਇੰਸਪੈਕਟਰ ਖ਼ੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਰਸਮਿੰਦਰ ਸਿੰਘ ਵੀ ਮੌਜੂਦ ਸਨ।

Advertisement

Advertisement
Advertisement
×