DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਭਵਾਨੀਗੜ੍ਹ ਇਲਾਕੇ ’ਚੋਂ 13 ਮੁਲਜ਼ਮ ਕਾਬੂ

ਟਰੈਫਿਕ ਨਿਯਮਾਂ ਦੇ ਦੋਸ਼ ਹੇਠ 85 ਚਲਾਨ ਕੀਤੇ

  • fb
  • twitter
  • whatsapp
  • whatsapp
Advertisement

ਸੀਨੀਅਰ ਕਪਤਾਨ ਪੁਲੀਸ ਸੰਗਰੂਰ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਸਬ-ਡਿਵੀਜ਼ਨ ਭਵਾਨੀਗੜ੍ਹ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’, ‘ਪਿੰਡ ਦੇ ਪਹਿਰੇਦਾਰ’ ਅਤੇ ‘ਅਪ੍ਰੇਸ਼ਨ ਪ੍ਰਹਾਰ- 2’ ਤਹਿਤ ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦਿਆਂ 11 ਤੋਂ 18 ਫਰਵਰੀ ਤੱਕ ਵੱਖ-ਵੱਖ ਕੇਸਾਂ ਵਿੱਚ ਲੋੜੀਂਦੇ 13 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ‘ਅਪ੍ਰੇਸ਼ਨ ਪ੍ਰਹਾਰ- 2’ ਤਹਿਤ ਹੁਣ ਤੱਕ ਕੁੱਲ 25 ਮੁਲਜ਼ਮ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਸ ਅਰਸੇ ਦੌਰਾਨ ਨਸ਼ੇ ਸਮੇਤ ਗ੍ਰਿਫ਼ਤਾਰ ਵਿਅਕਤੀ ਪਾਸੋਂ 10 ਨਸ਼ੀਲੇ ਇੰਜੈਕਸ਼ਨ ਬਰਾਮਦ ਹੋਏ ਹਨ। ਉਨ੍ਹਾਂ ਦੱਸਿਆ ਕਿ ਥਾਣੇ ਦੇ ਏਰੀਏ ਵਿੱਚ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ, ਜਿਸ ਪਾਸੋਂ ਇੱਕ ਸਕੂਟਰੀ ਬਰਾਮਦ ਹੋਈ ਹੈ। ਜ਼ਿਲ੍ਹਾ ਪੁਲੀਸ ਮੁਖੀ ਨੇ ਦੱਸਿਆ ਕਿ ਥਾਣਾ ਭਵਾਨੀਗੜ੍ਹ ਦੇ ਖੇਤਰ ਵਿੱਚ ਨਸ਼ਾ ਕਰਨ ਦੇ ਆਦੀ ਪੰਜ ਵਿਅਕਤੀਆਂ ਨੂੰ ਓਟ ਸੈਂਟਰ ਵਿੱਚ ਦਵਾਈ ਦਿਵਾ ਕੇ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ ਗਿਆ। ਇਸੇ ਤਰ੍ਹਾਂ ਭਵਾਨੀਗੜ੍ਹ ਪੁਲੀਸ ਵੱਲੋਂ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ 155 ਵਿਅਕਤੀਆਂ ਨੂੰ ਚੈੱਕ ਕਰਨ ਉਪਰੰਤ ਧਾਰਾ 172 ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਇਸੇ ਤਰ੍ਹਾਂ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ 85 ਵਾਹਨਾਂ ਦੇ ਚਲਾਨ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਨਸ਼ੇ ਦਾ ਧੰਦਾ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲੀਸ ਨੂੰ ਇਤਲਾਹ ਦੇਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਹੈ ਤਾਂ ਜੋ ਨਸ਼ੇ ਦੇ ਇਸ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।

Advertisement
Advertisement
×