ਪੱਤਰ ਪ੍ਰੇਰਕ
ਭਵਾਨੀਗੜ੍ਹ, 9 ਨਵੰਬਰ
ਮਾਰਕੀਟ ਕਮੇਟੀ ਭਵਾਨੀਗੜ੍ਹ ਦੇ ਸਕੱਤਰ ਭਰਭੂਰ ਸਿੰਘ ਅਤੇ ਕੁਲਵੰਤ ਸਿੰਘ ਨੇ ਦੱਸਿਆ ਕਿ ਅਨਾਜ ਮੰਡੀ ਭਵਾਨੀਗੜ੍ਹ ਅਤੇ ਬਲਾਕ ਦੇ 17 ਖਰ਼ੀਦ ਕੇਂਦਰਾਂ ਵਿੱਚ ਅੱਜ ਤੱਕ 15 ਲੱਖ 80 ਹਜ਼ਾਰ 100 ਕੁਇੰਟਲ ਝੋਨੇ ਦੀ ਆਮਦ ਹੋਈ ਹੈ ,ਜਿਸ ਵਿੱਚੋਂ 15 ਲੱਖ 65 ਹਜ਼ਾਰ 100 ਕੁਇੰਟਲ ਝੋਨਾ ਖਰੀਦਿਆ ਜਾ ਚੁੱਕਾ ਹੈ ਅਤੇ 15000 ਕੁਇੰਟਲ ਝੋਨਾ ਅਣਵਿਕਿਆ ਪਿਆ ਹੈ। ਉਨ੍ਹਾਂ ਦੱਸਿਆ ਕਿ 12 ਲੱਖ 44 ਹਜ਼ਾਰ 650 ਕੁਇੰਟਲ ਝੋਨੇ ਦੀ ਲਿਫਟਿੰਗ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸੀਜ਼ਨ ਦੇ ਮੁਕਾਬਲੇ ਹੁਣ ਤੱਕ 76 ਫੀਸਦੀ ਝੋਨਾ ਮੰਡੀਆਂ ਵਿੱਚ ਆਇਆ ਹੈ ਅਤੇ ਬਾਕੀ ਝੋਨਾ ਕੁਝ ਦਿਨਾਂ ਵਿੱਚ ਆ ਜਾਵੇਗਾ।