ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 5 ਮਾਰਚ
ਦਿੱਲੀ ਵਿੱਚ ਚੱਲ ਰਹੇ ਕਿਸਾਨ ਮੋਰਚੇ ’ਚ ਸ਼ਾਮਲ ਹੋਣ ਲਈ ਪਿੰਡਾਂ ’ਚੋਂ ਕਿਸਾਨ ਜੱਥਿਆਂ ਦਾ ਦਿੱਲੀ ਰਵਾਨਾ ਹੋਣ ਦਾ ਸਿਲਸਿਲਾ ਜਾਰੀ ਹੈ। ਅੱਜ ਪਿੰਡ ਰਾਣਵਾਂ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂ ਗੁਰਜੀਤ ਸਿੰਘ ਸੋਹੀ ਦੀ ਅਗਵਾਈ ’ਚ ਕਿਸਾਨਾਂ ਅਤੇ ਬੀਬੀਆਂ ਦਾ 16ਵਾਂ ਜੱਥਾ ਦਿੱਲੀ ਕਿਸਾਨ ਮੋਰਚੇ ’ਚ ਸ਼ਾਮਲ ਹੋਣ ਲਈ ਲੋੜੀਂਦਾ ਸਾਮਾਨ ਲੈ ਕੇ ਰਵਾਨਾ ਹੋਇਆ। ਗੁਰਜੀਤ ਸਿੰਘ ਸੋਹੀ ਨੇ ਕਿਹਾ ਕਿ ਕਿਸਾਨ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਸੰਘਰਸ਼ ਖ਼ਤਮ ਕਰਨਗੇ। ਇਸ ਮੌਕੇ ਸੂਬੇਦਾਰ ਨਿਰਮਲ ਸਿੰਘ, ਨੰਬਰਦਾਰ ਬਲਜੀਤ ਸਿੰਘ, ਮੇਜਰ ਸਿੰਘ, ਲੱਖੀ, ਹਰਮੇਲ ਸਿੰਘ ਆਦਿ ਵੀ ਮੌਜੂਦ ਸਨ।