ਨਹਿਰ ਵਿੱਚ ਡੁੱਬਣ ਕਾਰਨ 17 ਸਾਲਾ ਲੜਕੇ ਦੀ ਮੌਤ

ਨਹਿਰ ਵਿੱਚ ਡੁੱਬਣ ਕਾਰਨ 17 ਸਾਲਾ ਲੜਕੇ ਦੀ ਮੌਤ

ਪੱਤਰ ਪ੍ਰੇਰਕ

ਭਵਾਨੀਗੜ੍ਹ, 22 ਮਈ

ਇੱਥੋਂ ਨੇੜਲੇ ਪਿੰਡ ਨਦਾਮਪੁਰ ਵਿਖੇ ਨਹਿਰ ’ਚ ਨਹਾਉਣ ਗਏ ਇਕ ਮੁੰਡੇ ਦੀ ਪਾਣੀ ’ਚ ਡੁੱਬਣ ਕਾਰਨ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਹਰਦਿੱਤਪੁਰਾ ਦੀ ਸਰਪੰਚ ਭਿੰਦਰ ਕੌਰ ਅਤੇ ਗਿਆਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ ਮੇਜਰ ਸਿੰਘ ਦਾ ਦੋਹਤਾ ਅੰਮ੍ਰਿਤ ਸਿੰਘ (17) ਬੀਤੀ ਸ਼ਾਮ ਨੇੜਲੇ ਪਿੰਡ ਨਦਾਮਪੁਰ ਦੀ ਨਹਿਰ ’ਚ ਆਪਣੇ ਸਾਥੀਆਂ ਨਾਲ ਨਹਾਉਣ ਗਿਆ ਸੀ।

ਨਹਾਉਂਦੇ ਸਮੇਂ ਅਚਾਨਕ ਪਾਣੀ ਦਾ ਤੇਜ਼ ਵਹਾਅ ਅੰਮ੍ਰਿਤ ਸਿੰਘ ਨੂੰ ਰੋੜ੍ਹ ਕੇ ਲੈ ਗਿਆ ਅਤੇ ਉਹ ਪਾਣੀ ਅੰਦਰ ਹੀ ਡੁੱਬ ਗਿਆ। ਉਸ ਦੇ ਸਾਥੀਆਂ ਨੇ ਘਟਨਾ ਸਬੰਧੀ ਪਰਿਵਾਰ ਅਤੇ ਪਿੰਡ ਦੇ ਲੋਕਾਂ ਨੂੰ ਸੂਚਿਤ ਕੀਤਾ ਜਿਸ ਤੋਂ ਬਾਅਦ ਲੋਕਾਂ ਨੇ ਆਪਣੇ ਪੱਧਰ ’ਤੇ ਨਹਿਰ ਵਿੱਚ ਜਾਲ ਵਗੈਰਾ ਸੁੱਟ ਕੇ ਅੰਮ੍ਰਿਤ ਸਿੰਘ ਦੀ ਭਾਲ ਸ਼ੁਰੂ ਕਰ ਦਿੱਤੀ ਤੇ ਕਈ ਘੰਟਿਆਂ ਬਾਅਦ ਵੀ ਉਸ ਦਾ ਕੁਝ ਪਤਾ ਨਹੀਂ ਲੱਗਿਆ। ਇਸ ਦੌਰਾਨ ਅੱਜ ਸਵੇਰੇ ਅੰਮ੍ਰਿਤ ਸਿੰਘ ਨੂੰ ਨਹਿਰ ਵਿੱਚੋਂ ਮ੍ਰਿਤਕ ਹਾਲਤ ਵਿੱਚ ਕੱਢਿਆ ਗਿਆ। ਮ੍ਰਿਤਕ ਨੌਜਵਾਨ 10ਵੀਂ ਜਮਾਤ ’ਚ ਪੜ੍ਹਦਾ ਸੀ ਤੇ ਪਿਛਲੇ ਕਾਫੀ ਸਮੇਂ ਤੋਂ ਹਰਦਿੱਤਪੁਰਾ ਵਿਖੇ ਆਪਣੇ ਨਾਨੇ ਕੋਲ ਰਹਿੰਦਾ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All