180 ਮੋਬਾਈਲ ਫੋਨ ਲੱਭ ਕੇ ਮਾਲਕਾਂ ਨੂੰ ਸੌਂਪੇ
ਜ਼ਿਲ੍ਹਾ ਪੁਲੀਸ ਨੇ ਕਮਿਊਨਿਟੀ ਪੁਲੀਸਿੰਗ ਤਹਿਤ ਲੋਕਾਂ ਦੇ ਗੁੰਮ ਹੋਏ ਮੋਬਾਈਲ ਫੋਨ ਸੀ ਈ ਆਈ ਆਰ ਪੋਰਟਲ ਦੀ ਮਦਦ ਨਾਲ ਬਰਾਮਦ ਕਰਵਾ ਕੇ ਸਬੰਧਤ ਮਾਲਕਾਂ ਦੇ ਹਵਾਲੇ ਕੀਤੇ ਹਨ। ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਗੁੰਮ ਹੋਏ 180 ਮੋਬਾਈਲ ਫੋਨ ਮਾਲਕਾਂ ਦੇ ਹਵਾਲੇ ਕੀਤੇ। ਉਨ੍ਹਾਂ ਦੱਸਿਆ ਕਿ ਸੀ ਈ ਆਈ ਆਰ ਪੋਰਟਲ ਦੀ ਮਦਦ ਨਾਲ ਅਤੇ ਗੁਰਪ੍ਰੀਤ ਸਿੰਘ ਉਪ ਕਪਤਾਨ ਪੁਲੀਸ ਹੋਮੀਸਾਇਡ ਅਤੇ ਫੋਰਾਂਸਿਕ ਸੰਗਰੂਰ ਦੀ ਨਿਗਰਾਨੀ ਅਤੇ ਇੰਸਪੈਕਟਰ ਹਰਜੀਤ ਕੌਰ ਮੁੱਖ ਅਫ਼ਸਰ ਥਾਣਾ ਸਾਈਬਰ ਕਰਾਈਮ ਸੰਗਰੂਰ ਦੀ ਨਿਗਰਾਨੀ ਹੇਠ ਪੁਲੀਸ ਨੇ ਹੁਣ ਤੱਕ ਕੁੱਲ 580 ਮੋਬਾਈਲ ਲੱਭ ਕੇ ਅਸਲ ਮਾਲਕਾਂ ਹਵਾਲੇ ਕੀਤੇ ਹਨ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਵਿਅਕਤੀ ਦਾ ਮੋਬਾਈਲ ਫੋਨ ਗੁੰਮ ਹੋ ਜਾਂਦਾ ਹੈ ਤਾਂ ਉਹ ਤੁਰੰਤ ਇਸ ਪੋਰਟਸ ’ਤੇ ਆਨਲਾਈਨ ਜਾਂ ਨੇੜਲੇ ਕਿਸੇ ਵੀ ਪੁਲੀਸ ਸਾਂਝ ਕੇਂਦਰ ਵਿੱਚ ਸ਼ਿਕਾਇਤ ਦਰਜ ਕਰਾਉਣ।
ਇਸ ਮੌਕੇ ਡੀ ਐੱਸ ਪੀ ਗੁਰਪ੍ਰੀਤ ਸਿੰਘ ਅਤੇ ਥਾਣਾ ਸਾਈਬਰ ਕਰਾਈਮ ਦੇ ਮੁੱਖ ਅਫ਼ਸਰ ਇੰਸਪੈਕਟਰ ਹਰਜੀਤ ਕੌਰ ਮੌਜੂਦ ਸਨ।
