ਦਸ ਦਿਨਾਂ ’ਚ ਨਸ਼ਾ ਤਸਕਰੀ ਦੇ ਦੋਸ਼ ਹੇਠ 29 ਗ੍ਰਿਫ਼ਤਾਰ
ਜ਼ਿਲ੍ਹਾ ਪੁਲੀਸ ਵਲੋਂ ਪਿਛਲੇ 10 ਦਿਨਾਂ ਦੌਰਾਨ ਨਸ਼ਿਆਂ ਖਿਲਾਫ਼ 25 ਕੇਸ ਦਰਜ ਕਰਕੇ 29 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਨ੍ਹਾਂ ਕੋਲੋਂ 267 ਗ੍ਰਾਮ ਹੈਰੋਇਨ, 7 ਕਿਲੋ ਭੁੱਕੀ ਚੂਰਾ ਪੋਸਤ ਅਤੇ 1200 ਨਸ਼ੀਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ...
Advertisement
ਜ਼ਿਲ੍ਹਾ ਪੁਲੀਸ ਵਲੋਂ ਪਿਛਲੇ 10 ਦਿਨਾਂ ਦੌਰਾਨ ਨਸ਼ਿਆਂ ਖਿਲਾਫ਼ 25 ਕੇਸ ਦਰਜ ਕਰਕੇ 29 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਨ੍ਹਾਂ ਕੋਲੋਂ 267 ਗ੍ਰਾਮ ਹੈਰੋਇਨ, 7 ਕਿਲੋ ਭੁੱਕੀ ਚੂਰਾ ਪੋਸਤ ਅਤੇ 1200 ਨਸ਼ੀਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ। ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਬੀਤੀ 1 ਅਕਤੂਬਰ ਤੋਂ 10 ਅਕਤੂਬਰ ਤੱਕ 25 ਕੇਸ ਦਰਜ ਕਰਕੇ 29 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਸ਼ਿਆਂ ਖ਼ਿਲਾਫ਼ 16 ਕੇਸ ਦਰਜ ਕਰਕੇ 20 ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਕੋਲੋਂ 267 ਗ੍ਰਾਮ ਹੈਰੋਇਨ, 7 ਕਿਲੋ ਭੁੱਕੀ ਚੂਰਾ ਪੋਸਤ ਅਤੇ 1200 ਨਸ਼ੀਲੀਆਂ ਗੋਲੀਆਂ ਬਰਾਮਦ ਕਰਵਾਈਆਂ ਗਈਆਂ। ਇਸ ਤੋਂ ਇਲਾਵਾ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖ਼ਿਲਾਫ਼ 9 ਮੁਕੱਦਮੇ ਦਰਜ ਕਰਕੇ 9 ਨੂੰ ਕਾਬੂ ਕਰਕੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ।
Advertisement
Advertisement
×