ਸੰਗਰੂਰ ਦੀਆਂ ਮੰਡੀਆਂ ’ਚ 3. 60 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ
ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਣਗਿਹਲੀ ਕਰਨ ਵਾਲਿਆਂ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਝੋਨੇ ਵਿੱਚ ਨਮੀ 17 ਫ਼ੀਸਦੀ ਤੋਂ ਵਧੇਰੇ ਹੋਣ ਦੀ ਸੂਰਤ ਵਿੱਚ ਖਰੀਦ ਏਜੰਸੀਆਂ ਖਰੀਦ ਕਰਨ ਵਿੱਚ ਅਸਮਰੱਥ ਹੁੰਦੀਆਂ ਹਨ ਅਤੇ ਮੰਡੀਆਂ ਵਿੱਚ ਅਜਿਹੇ ਨਮੀ ਵਾਲੇ ਝੋਨੇ ਦੇ ਭੰਡਾਰ ਲੱਗ ਜਾਂਦੇ ਹਨ।
ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ
ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਹਾਲਤ ਵਿੱਚ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਸ਼ਾਮ 6.00 ਵਜ਼ੇ ਤੋਂ ਅਗਲੇ ਦਿਨ ਸਵੇਰੇ 10:00 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਦੀ ਕਟਾਈ ’ਤੇ ਮੁਕੰਮਲ ਪਾਬੰਦੀ ਹੋਵੇਗੀ ਅਤੇ ਪਾਬੰਦੀ ਦੇ ਹੁਕਮਾਂ ਦੀ ਉਲੰਘਣਾ ਕਰਨ ’ਤੇ ਸਖ਼ਤ ਕਾਰਵਾਈ ਹੋਵੇਗੀ।
