DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਚਾਈਨਾ ਡੋਰ ਦੇ 30 ਗੱਟੂ ਬਰਾਮਦ

ਪੁਲੀਸ ਨੇ ਇੱਕ ਵਿਅਕਤੀ ਨੂੰ ਚਾਈਨਾ ਡੋਰ ਦੇ 30 ਗੱਟੂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਥਾਣਾ ਸਿਟੀ ਪੁਲੀਸ ਵਲੋਂ ਕੇਸ ਦਰਜ ਕਰ ਲਿਆ ਹੈ। ਥਾਣਾ ਸਿਟੀ ਇੰਚਾਰਜ ਇੰਸਪੈਕਟਰ ਕਰਮਜੀਤ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਕਿ ਸਥਾਨਕ...

  • fb
  • twitter
  • whatsapp
  • whatsapp
Advertisement
ਪੁਲੀਸ ਨੇ ਇੱਕ ਵਿਅਕਤੀ ਨੂੰ ਚਾਈਨਾ ਡੋਰ ਦੇ 30 ਗੱਟੂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਥਾਣਾ ਸਿਟੀ ਪੁਲੀਸ ਵਲੋਂ ਕੇਸ ਦਰਜ ਕਰ ਲਿਆ ਹੈ। ਥਾਣਾ ਸਿਟੀ ਇੰਚਾਰਜ ਇੰਸਪੈਕਟਰ ਕਰਮਜੀਤ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਕਿ ਸਥਾਨਕ ਵਾਰ ਹੀਰੋਜ਼ ਸਟੇਡੀਅਮ ਦੇ ਨਜ਼ਦੀਕ ਇੱਕ ਵਿਅਕਤੀ ਚਾਈਨਾ ਡੋਰ ਦੀ ਵਿਕਰੀ ਲਈ ਆਪਣੇ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਪੁਲੀਸ ਨੇ ਛਾਪਾ ਮਾਰ ਕੇ ਮੁਕੇਸ਼ ਵਾਲੀਆ ਉਰਫ਼ ਬਾਵਾ ਵਾਸੀ ਗਿੱਲ ਸਟਰੀਟ ਮੈਗਜ਼ੀਨ ਮੁਹੱਲਾ ਸੰਗਰੂਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਜਿਸ ਕੋਲੋਂ 30 ਗੱਟੂ ਚਾਈਨਾ ਡੋਰ ਦੇ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁਕੇਸ਼ ਵਾਲੀਆ ਖ਼ਿਲਾਫ਼ ਧਾਰਾ 223 ਬੀ ਐੱਨ ਐੱਸ ਤਹਿਤ ਥਾਣਾ ਸਿਟੀ ਵਿੱਚ ਕੇਸ ਦਰਜ ਕਰ ਲਿਆ ਹੈ।

Advertisement

Advertisement
Advertisement
×