ਬੈਂਕ ਵੱਲੋਂ ਲਾਏ ਕੈਂਪ ’ਚ 30 ਯੂਨਿਟ ਖੂਨ ਇਕੱਤਰ
ਸਥਾਨਕ ਐੱਚ ਡੀ ਐੱਫ ਸੀ ਬੈਂਕ ਵੱਲੋਂ ਲੋਟੀਆਂ ਵਾਲੀ ਧਰਮਸ਼ਾਲਾ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਵਿਸ਼ੇਸ਼ ਰੂਪ ਵਿੱਚ ਪਹੁੰਚੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੇ ਸਪੁੱਤਰ ਗੌਰਵ ਗੋਇਲ ਨੇ ਖੂਨਦਾਨੀਆਂ ਦੀ ਹੌਸਲਾ-ਅਫਜ਼ਾਈ ਕੀਤੀ। ਇਸ ਮੌਕੇ ਐੱਚ ਡੀ ਐੱਫ ਸੀ...
Advertisement
ਸਥਾਨਕ ਐੱਚ ਡੀ ਐੱਫ ਸੀ ਬੈਂਕ ਵੱਲੋਂ ਲੋਟੀਆਂ ਵਾਲੀ ਧਰਮਸ਼ਾਲਾ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਵਿਸ਼ੇਸ਼ ਰੂਪ ਵਿੱਚ ਪਹੁੰਚੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੇ ਸਪੁੱਤਰ ਗੌਰਵ ਗੋਇਲ ਨੇ ਖੂਨਦਾਨੀਆਂ ਦੀ ਹੌਸਲਾ-ਅਫਜ਼ਾਈ ਕੀਤੀ। ਇਸ ਮੌਕੇ ਐੱਚ ਡੀ ਐੱਫ ਸੀ ਦੇ ਸਾਹਿਲ ਸਿੰਗਲਾ ਨੇ ਦੱਸਿਆ ਕਿ ਇਸ ਕੈਂਪ ਵਿੱਚ ਲਾਈਫ ਲਾਈਨ ਬਲੱਡ ਬੈਂਕ ਪਟਿਆਲਾ ਵੱਲੋਂ ਕੈਂਪ ਵਿੱਚ ਪਹੁੰਚ ਕੇ ਖੂਨ ਇਕੱਤਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੈਂਪ ਦੌਰਾਨ ਲਗਪਗ 30 ਖੂਨਦਾਨੀਆਂ ਵੱਲੋਂ ਖੂਨ ਦਾਨ ਕੀਤਾ ਗਿਆ। ਇਸ ਮੌਕੇ ਅਵਤਾਰ ਸਿੰਘ,ਵਰੁਣ ਗਰਗ , ਸੁਸ਼ੀਲ ਗੋਇਲ, ਹਿਮਾਂਸ਼ੂ ਕੁਮਾਰ, ਜਾਸਿਕ ਜਿੰਦਲ, ਰਵੀ ਬਾਂਸਲ ਮੌਜੂਦ ਸਨ।
Advertisement
Advertisement
