ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਨਸ਼ਿਆਂ ਖ਼ਿਲਾਫ਼ ਮੁਹਿੰਮ ਤਹਿਤ 35 ਕੇਸ ਦਰਜ; 48 ਮੁਲਜ਼ਮ ਗ੍ਰਿਫ਼ਤਾਰ

219 ਗ੍ਰਾਮ ਹੈਰੋਇਨ, 63 ਕਿਲੋ ਭੁੱਕੀ, 770 ਨਸ਼ੀਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਬਰਾਮਦ
Advertisement
ਨਿੱਜੀ ਪੱਤਰ ਪ੍ਰੇਰਕ

ਸੰਗਰੂਰ, 18 ਮਈ

Advertisement

ਸੰਗਰੂਰ ਜ਼ਿਲ੍ਹਾ ਪੁਲੀਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿਛਲੇ ਇੱਕ ਹਫ਼ਤੇ ਦੌਰਾਨ ਨਸ਼ਿਆਂ ਵਿਰੁੱਧ 35 ਕੇਸ ਦਰਜ ਕਰਕੇ 48 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿੰਨ੍ਹਾਂ ਕੋਲੋਂ 219 ਗ੍ਰਾਮ ਹੈਰੋਇਨ, 63 ਕਿਲੋ ਭੁੱਕੀ ਚੂਰਾ ਪੋਸਤ, 770 ਨਸ਼ੀਲੀਆਂ ਗੋਲੀਆਂ ਅਤੇ 6 ਨਸ਼ੀਲੀਆਂ ਸ਼ੀਸ਼ੀਆਂ ਤੋਂ ਇਲਾਵਾ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ।

ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਬੀਤੀ 10 ਤੋਂ 16 ਮਈ ਤੱਕ ਡਰੱਗ ਦੇ 20 ਕੇਸ ਦਰਜ ਕਰਕੇ 29 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਕੋਲੋਂ 219 ਗ੍ਰਾਮ ਹੈਰੋਇਨ, 63 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ, 770 ਨਸ਼ੀਲੀਆਂ ਗੋਲੀਆਂ ਅਤੇ 06 ਨਸ਼ੀਲੀਆਂ ਸ਼ੀਸ਼ੀਆਂ ਬਰਾਮਦ ਕਰਵਾਈਆਂ ਗਈਆਂ। ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖ਼ਿਲਾਫ਼ 15 ਮੁਕੱਦਮੇ ਦਰਜ ਕਰ ਕੇ 19 ਮੁਲਜ਼ਮਾਂ ਨੂੰ ਕਾਬੂ ਕਰ ਕੇ 63 ਲਿਟਰ ਸ਼ਰਾਬ ਠੇਕਾ ਦੇਸੀ, 58.500 ਲਿਟਰ ਸ਼ਰਾਬ ਨਾਜਾਇਜ਼, 09 ਲਿਟਰ ਸ਼ਰਾਬ ਅੰਗਰੇਜ਼ੀ ਅਤੇ 1695 ਲਿਟਰ ਲਾਹਣ ਬਰਾਮਦ ਕਰਵਾਈ ਗਈ। ਇਸ ਤੋਂ ਇਲਾਵਾ ਜੂਆ ਐਕਟ ਤਹਿਤ 03 ਮੁਕੱਦਮੇ ਦਰਜ ਕਰ ਕੇ 12 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੇ 21,870/-ਰੁਪਏ ਬਰਾਮਦ ਕਰਵਾਏ ਗਏ।

ਜ਼ਿਲ੍ਹਾ ਪੁਲੀਸ ਮੁਖੀ ਨੇ ਆਮ ਲੋਕਾਂ ਨੂੰ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕੀਤਾ ਜਾ ਰਿਹਾ ਹੈ ਇਸ ਅਰਸੇ ਦੌਰਾਨ ਗਜ਼ਟਿਡ ਅਫਸਰਾਂ ਵੱਲੋਂ 17 ਪਿੰਡਾਂ/ਸ਼ਹਿਰਾਂ ਵਿੱਚ ਆਮ ਪਬਲਿਕ ਨਾਲ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਆਮ ਪਬਲਿਕ ਨੂੰ ਨਸ਼ੇ ਦਾ ਧੰਦਾਂ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲੀਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਆ ਗਿਆ।

 

Advertisement
Show comments