ਪੱਤਰ ਪ੍ਰੇਰਕ
ਅਮਰਗੜ੍ਹ, 19 ਦਸੰਬਰ
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਗੁਰਦੁਆਰਾ ਨਾਨਕਸਰ ਸਾਹਿਬ ਪਿੰਡ ਬੁਰਜ ਬਘੇਲ ਸਿੰਘ ਵਾਲਾ ਵਿਖੇ ਪੰਥ, ਗ੍ਰੰਥ, ਕਿਸਾਨ ਅਤੇ ਮਜ਼ਦੂਰ ਨੂੰ ਬਚਾਉਣ ਲਈ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਕੌਮੀ ਜਨਰਲ ਸਕੱਤਰ ਮਾਸਟਰ ਕਰਨੈਲ ਸਿੰਘ ਨਾਰੀਕੇ, ਜਨਰਲ ਸੈਕਟਰੀ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਵਰਿੰਦਰ ਸਿੰਘ ਸੇਖੋਂ ਯੂਥ ਵਿੰਗ, ਦਰਸ਼ਨ ਸਿੰਘ ਸੀਨੀਅਰ ਮੀਤ ਪ੍ਰਧਾਨ, ਬਲਜਿੰਦਰ ਸਿੰਘ ਲਸੋਈ ਪਹੁੰਚੇ। ਸ੍ਰੀ ਮਾਨ ਨੇ ਕਿਹਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਪੰਜਾਬ ਵਿਚ ਬੇਰੁਜ਼ਗਾਰੀ ਖਤਮ ਕੀਤੀ ਜਾਵੇਗੀ। ਨਹਿਰਾਂ ਦਾ ਪਾਣੀ ਪੰਜਾਬ ਨੂੰ ਵੱਧ ਦਿੱਤਾ ਜਾਵੇਗਾ ਜਿਸ ਨਾਲ ਟਿਊਬਵੈੱਲ ਚਲਾਉਣ ਦੀ ਜ਼ਰੂਰਤ ਨਹੀਂ ਪਵੇਗੀ ਤੇ ਬਿਜਲੀ ਵਾਧੂ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਕੁਝ ਲੋਕ ਅਫਵਾਹਾਂ ਫੈਲਾ ਕੇ ਉਨ੍ਹਾਂ ਨੂੰ ਬਦਨਾਮ ਕਰ ਰਹੇ ਹਨ। ਬਰਗਾੜੀ ਵਿਖੇ ਮੋਰਚੇ ਲੱਗੇ ਨੂੰ 159 ਦਿਨ ਹੋ ਗਏ ਪਰ ਸਰਕਾਰ ਦੇ ਕੰਨ ’ਤੇ ਜੂੰ ਨਹੀਂ ਸਰਕੀ। ਕਸੂਰਵਾਰਾਂ ਨੂੰ ਜਿੰਨੀ ਦੇਰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਉਨੀ ਦੇਰ ਉਹ ਸੰਘਰਸ਼ ਕਰਦੇ ਰਹਿਣਗੇ। ਇਸ ਮੌਕੇ ਸੁਰਿੰਦਰ ਸਿੰਘ ਸਲਾਰ, ਛੱਜੂ ਸਿੰਘ ਸੇਹਕੇ, ਹਰਦੇਵ ਸਿੰਘ ਸਲਾਰ, ਬੇਅੰਤ ਸਿੰਘ ਰੁੜਕੀ, ਮੇਘ ਸਿੰਘ ਸੰਗਾਲੀ, ਬਾਬਾ ਹਰਬੰਸ ਸਿੰਘ ਜੈਨਪੁਰ ਆਦਿ ਹਾਜ਼ਰ ਸਨ।