ਘਰ ਵਿੱਚੋਂ 40 ਲਿਟਰ ਲਾਹਣ ਬਰਾਮਦ
ਮੂਨਕ ਪੁਲੀਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇੱਕ ਰਿਹਾਇਸ਼ੀ ਮਕਾਨ ਵਿੱਚੋਂ ਲਾਹਣ ਬਰਾਮਦ ਕੀਤਾ ਹੈ। ਇਸ ਸਬੰਧੀ ਥਾਣਾ ਮੂਨਕ ਤੋਂ ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਸੁਰਿੰਦਰ ਕੁਮਾਰ ਸਮੇਤ ਪੁਲੀਸ ਪਾਰਟੀ ਗਸ਼ਤ ਅਤੇ ਚੈਕਿੰਗ ਸਮੇਂ ਬੱਸ ਅੱਡਾ ਪਿੰਡ ਬੰਗਾ ਮੌਜੂਦ...
Advertisement
ਮੂਨਕ ਪੁਲੀਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇੱਕ ਰਿਹਾਇਸ਼ੀ ਮਕਾਨ ਵਿੱਚੋਂ ਲਾਹਣ ਬਰਾਮਦ ਕੀਤਾ ਹੈ। ਇਸ ਸਬੰਧੀ ਥਾਣਾ ਮੂਨਕ ਤੋਂ ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਸੁਰਿੰਦਰ ਕੁਮਾਰ ਸਮੇਤ ਪੁਲੀਸ ਪਾਰਟੀ ਗਸ਼ਤ ਅਤੇ ਚੈਕਿੰਗ ਸਮੇਂ ਬੱਸ ਅੱਡਾ ਪਿੰਡ ਬੰਗਾ ਮੌਜੂਦ ਸੀ। ਇਸ ਦੌਰਾਨ ਐਕਸਾਈਜ਼ ਇੰਸਪੈਕਟਰ ਰਾਕੇਸ਼ ਕੁਮਾਰ ਸਰਕਲ ਮੂਨਕ ਸਮੇਤ ਪੁਲੀਸ ਪਾਰਟੀ ਦੇ ਵੀ ਪੁੱਜ ਗਏ। ਬਾਅਦ ਦੁਪਹਿਰ ਸਵਾ ਦੋ ਵਜੇ ਦੇ ਕਰੀਬ ਮੁਖਵਰ ਖਾਸ ਵੱਲੋਂ ਇਤਲਾਹ ਮਿਲੀ ਕਿ ਮੁਲਜ਼ਮ ਹਰਪਾਲ ਸਿੰਘ ਵਾਸੀ ਸ਼ੇਰਗੜ੍ਹ ਉਰਫ ਸੀਂਹਾ ਸਿੰਘ ਵਾਲਾ ਨਾਜਾਇਜ਼ ਸ਼ਰਾਬ ਕਸੀਦਣ ਦਾ ਆਦਿ ਹੈ। ਜੇਕਰ ਉਸ ਦੇ ਮਕਾਨ ਉੱਤੇ ਛਾਪੇਮਾਰੀ ਕੀਤੀ ਜਾਵੇ ਤਾਂ ਲਾਹਣ ਜਾਂ ਸ਼ਰਾਬ ਬਰਾਮਦ ਹੋ ਸਕਦੀ ਹੈ। ਇਸ ਮਗਰੋਂ ਪੁਲੀਸ ਵੱਲੋਂ ਰਿਹਾਇਸ਼ੀ ਮਕਾਨ ਵਿੱਚੋਂ ਕਰੀਬ 40 ਲਿਟਰ ਲਾਹਣ ਬਰਾਮਦ ਕੀਤੀ ਗਈ।
Advertisement
Advertisement