ਖੇਤਰੀ ਪ੍ਰਤੀਨਿਧ
ਪਟਿਆਲਾ, 14 ਜੂਨ
ਕਰੋਨਾ ਨੇ ਅੱਜ ਪਟਿਆਲਾ ਜ਼ਿਲ੍ਹੇ ਦੇ ਪੰਜ ਹੋਰ ਮਰੀਜ਼ਾਂ ਦੀ ਜਾਨ ਲੈ ਲਈ ਜਿਸ ਨਾਲ ਕਰੋਨਾ ਨਾਲ ਮਰਨ ਵਾਲ਼ਿਆਂ ਦੀ ਕੁੱਲ ਗਿਣਤੀ 1313 ਹੋ ਗਈ ਹੈ। ਉਧਰ ਅੱਜ ਜ਼ਿਲ੍ਹੇ ਵਿੱਚ 25 ਹੋਰ ਕੋਵਿਡ ਪਾਜ਼ੇਟਿਵ ਕੇਸ ਮਿਲੇ ਹਨ ਜਿਸ ਨਾਲ ਪਾਜੇਟਿਵ ਕੇਸਾਂ ਦੀ ਗਿਣਤੀ 48035 ਹੋ ਗਈ ਹੈ। ਉਂਜ 95 ਹੋਰ ਮਰੀਜਾਂ ਦੇ ਠੀਕ ਹੋਣ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਹੁਣ 45996 ਹੋ ਗਈ ਹੈ। ਜਿਲੇ੍ਹ ਵਿੱਚ 726 ਐਕਟਿਵ ਕੇਸ ਹਨ।
ਸੰਗਰੂਰ (ਨਿਜੀ ਪੱਤਰ ਪ੍ਰੇਰਕ): ਜ਼ਿਲ੍ਹਾ ਸੰਗਰੂਰ ’ਚ ਕਰੋਨਾ ਮਹਾਂਮਾਰੀ ਦਾ ਪ੍ਰਭਾਵ ਦਿਨੋਂ ਦਿਨ ਘਟਦਾ ਜਾ ਰਿਹਾ ਹੈ। ਅੱਜ ਜ਼ਿਲ੍ਹੇ ਵਿਚ ਚਾਰ ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋਈ ਹੈ ਜਦੋਂ ਕਿ 13 ਜਣਿਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਜ਼ਿਲ੍ਹੇ ’ਚ 69 ਮਰੀਜ਼ ਕਰੋਨਾ ਨੂੰ ਹਰਾ ਕੇ ਤੰਦਰੁਸਤ ਹੋਏ ਹਨ। ਹੁਣ ਤੱਕ ਜ਼ਿਲ੍ਹੇ ਵਿਚ ਕਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 825 ਹੋ ਚੁੱਕੀ ਹੈ। ਜ਼ਿਲ੍ਹੇ ’ਚ ਐਕਟਿਵ ਮਰੀਜ਼ਾਂ ਦੀ ਗਿਣਤੀ 443 ਰਹਿ ਗਈ ਹੈ। ਉਧਰ ਅੱਜ ਜ਼ਿਲ੍ਹੇ ਵਿਚ 69 ਮਰੀਜ਼ਾਂ ਨੇ ਕਰੋਨਾ ਨੂੰ ਹਰਾ ਕੇ ਤੰਦਰੁਸਤੀ ਹਾਸਲ ਕੀਤੀ ਹੈ।