ਵੱਖ-ਵੱਖ ਥਾਵਾਂ ’ਤੇ 58 ੲੇਕੜ ਕਣਕ ਅੱਗ ਦੀ ਭੇਟ ਚੜ੍ਹੀ

ਵੱਖ-ਵੱਖ ਥਾਵਾਂ ’ਤੇ 58 ੲੇਕੜ ਕਣਕ ਅੱਗ ਦੀ ਭੇਟ ਚੜ੍ਹੀ

ਭਵਾਨੀਗੜ੍ਹ ਦੇ ਖੇਤਾਂ ਵਿੱਚ ਕਣਕ ਨੂੰ ਲੱਗੀ ਅੱਗ ਦੀਆਂ ਲਾਟਾਂ  ਨਾਲ ਜੂਝਦੇ ਹੋਏ ਕਿਸਾਨ ।

ਪਵਨ ਕੁਮਾਰ ਵਰਮਾ

ਧੂਰੀ, 14 ਅਪਰੈਲ

ਪਿੰਡ ਪੁੰਨਾਵਾਲ ਵਿੱਚ ਕਣਕ ਦੀ ਵਾਢੀ ਦੌਰਾਨ ਬਿਜਲੀ ਦੀਆਂ ਤਾਰਾਂ ਵਿੱਚੋਂ ਚਿੰਗਾੜੀ ਨਾਲ 31 ਏਕੜ ਦੇ ਕਰੀਬ ਕਣਕ ਸੜ ਕੇ ਸੁਆਹ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਅੱਗ ਲੱਗਣ ਦਾ ਪਤਾ ਲੱਗਦੇ ਹੀ ਆਲੇ-ਦੁਆਲੇ ਦੇ ਪਿੰਡਾਂ ਦੇ ਲੋਕਾਂ ਨੇ ਕਾਫੀ ਕੋਸ਼ਿਸ਼ ਕਰਨ ਅਤੇ ਮੌਕੇ ’ਤੇ ਪਹੁੰਚੀ ਫਾਇਰ ਬ੍ਰਿਗੇਡ ਨੇ ਅੱਗ ਉੱਤੇ ਕਾਬੂ ਪਾਇਆ ਮਿਲੀ ਜਾਣਕਾਰੀ ਦੇ ਮੁਤਾਬਿਕ ਪੁੰਨਾਵਾਲ ਦੇ ਕਿਸਾਨ ਕੰਬਾਈਨ ਨਾਲ ਵਢਾਈ ਕਰਵਾ ਰਹੇ ਸਨ ਕਿ ਬਿਜਲੀ ਦੀਆਂ ਤਾਰਾਂ ਵਿੱਚੋਂ ਚਿੰਗਾੜੀਆਂ ਨਿਕਲਣ ਕਾਰਨ ਅੱਗ ਲੱਗ ਗਈ। ਪਿੰਡ ਦੇ ਸਾਬਕਾ ਸਰਪੰਚ ਕੇਹਰ ਸਿੰਘ ਅਤੇ ਪੀੜਤ ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਹੋਏ ਨੁਕਸਾਨ ਦਾ ਬਣਦਾ ਮੁਆਵਜ਼ਾ ਤੁਰੰਤ ਦਿੱਤਾ ਜਾਵੇ।

ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਅੱਜ ਭਵਾਨੀਗੜ੍ਹ ਅਤੇ ਕਾਕੜਾ ਦੇ ਖੇਤਾਂ ਵਿੱਚ ਲੱਗੀ ਅੱਗ ਨਾਲ  25 ਏਕੜ ਕਣਕ ਅਤੇ 40 ਏਕੜ ਦੇ ਕਰੀਬ ਨਾੜ ਸੜ ਕੇ ਸੁਆਹ ਹੋ ਗਿਆ।  ਪ੍ਰਾਪਤ ਜਾਣਕਾਰੀ ਅਨੁਸਾਰ ਨੇੜਲੇ ਪਿੰਡ ਕਾਕੜਾ ਦੇ ਖੇਤਾਂ ਵਿੱਚ ਖੜ੍ਹੀ ਕਣਕ ਨੂੰ ਅੱਗ ਲੱਗ ਗਈ, ਜੋ ਦੇਖਦਿਆਂ ਦੇਖਦਿਆਂ ਹੀ ਭਿਆਨਕ ਰੂਪ ਧਾਰਨ ਕਰਕੇ ਭਵਾਨੀਗੜ੍ਹ ਦੇ ਖੇਤਾਂ ਵਿੱਚ ਦਾਖਲ ਹੋ ਗਈ। ਲੋਕਾਂ ਨੇ ਆਪਣੇ ਟਰੈਕਟਰਾਂ ਤੇ ਹੋਰ ਸਾਧਨਾਂ ਰਾਹੀਂ ਜ਼ੋਖ਼ਮ ਉਠਾ ਕੇ ਵੱਡੀ ਜੱਦੋਜਹਿਦ ਕਰਕੇ ਅੱਗ ਉੱਤੇ ਕਾਬੂ ਪਾਇਆ, ਮੌਕੇ ’ਤੇ ਆਏ ਨਾਇਬ ਤਹਿਸੀਲਦਾਰ ਭਵਾਨੀਗੜ੍ਹ ਰਾਜੇਸ਼ ਆਹੂਜਾ ਅਤੇ ਪਟਵਾਰੀ ਸੁਮਨਦੀਪ ਸਿੰਘ ਨੇ ਦੱਸਿਆ ਕਿ ਇਸ ਅੱਗ ਨਾਲ ਭਵਾਨੀਗੜ੍ਹ ਦੇ ਖੇਤਾਂ ਵਿੱਚ 25 ਏਕੜ ਦੇ ਕਰੀਬ ਕਣਕ ਸੜ ਗਈ ਹੈ ਅਤੇ 30 ਏਕੜ ਨਾੜ ਸੜ ਗਿਆ ਹੈ।  ਉਨ੍ਹਾਂ ਦੱਸਿਆ ਕਿ ਕਿਸਾਨਾਂ ਦੇ ਹੋਏ ਇਸ ਨੁਕਸਾਨ ਸਬੰਧੀ ਉਨ੍ਹਾਂ ਵੱਲੋਂ ਸਰਕਾਰ ਨੂੰ ਰਿਪੋਰਟ ਭੇਜ ਦਿੱਤੀ ਜਾਵੇਗੀ। ਇਸੇ ਦੌਰਾਨ ਸਾਬਕਾ ਸੰਸਦੀ ਸਕੱਤਰ ਪ੍ਰਕਾਸ਼ ਚੰਦ ਗਰਗ ਨੇ ਅੱਗ ਵਾਲੇ ਖੇਤਾਂ ਵਿੱਚ ਜਾ ਕੇ ਕਿਸਾਨਾਂ ਨਾਲ ਹਮਦਰਦੀ ਕੀਤੀ ਅਤੇ ਪੰਜਾਬ ਸਰਕਾਰ ਤੋਂ 70 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਮੰਗ ਕੀਤੀ। 

ਪਾਤੜਾਂ (ਗੁਰਨਾਮ ਸਿੰਘ ਚੌਹਾਨ): ਪਿੰਡ ਸ਼ੁਤਰਾਣਾ ਵਿੱਚ ਕਿਸਾਨ ਗੁਰਬਖ਼ਸ਼ ਸਿੰਘ ਦੇ ਖੇਤਾਂ ਵਿਚ ਅਚਾਨਕ ਲੱਗੀ ਅੱਗ ਨਾਲ 2 ਏਕੜ ਦੇ ਕਰੀਬ ਕਣਕ ਦੀ ਖੜ੍ਹੀ ਫਸਲ ਸੜ ਕੇ ਸੁਆਹ ਹੋ ਗਈ। ਪਿੰਡ ਵਾਸੀਆਂ ਨੇ ਟਰੈਕਟਰਾਂ ਤੇ ਬਾਲਟੀਆਂ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਸਫ਼ਲਤਾ ਨਹੀਂ ਮਿਲੀ। ਇਕੱਤਰ ਕਿਸਾਨਾਂ ਨੇ ਪੀੜਤ ਕਿਸਾਨ ਲਈ ਯੋਗ ਮੁਆਵਜ਼ੇ ਦੀ ਮੰਗ ਕੀਤੀ ਹੈ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All