ਕੌਮੀ ਲੋਕ ਅਦਾਲਤ ’ਚ 736 ਕੇਸਾਂ ਦਾ ਨਿਬੇੜਾ
ਧੂਰੀ ਅਦਾਲਤ ਕੰਪਲੈਕਸ ਵਿੱਚ ਨੈਸ਼ਨਲ ਲੋਕ ਅਦਾਲਤ ਲਗਾਈ ਗਈ। ਇਸ ਲੋਕ ਅਦਾਲਤ ਦੀ ਅਗਵਾਈ ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਿਵੀਜ਼ਨ) ਦਲਜੀਤ ਕੌਰ ਨੇ ਕੀਤੀ। ਇਸ ਮੌਕੇ ਸਿਵਲ ਜੱਜ (ਜੂਨੀਅਰ ਡਿਵੀਜ਼ਨ) ਕਰਨਵੀਰ ਸਿੰਘ, ਹਰਪ੍ਰੀਤ ਸਿੰਘ ਅਤੇ ਰੁਪਿੰਦਰ ਕੌਰ ਹਾਜ਼ਰ ਰਹੇ। ਇਸ ਲੋਕ...
Advertisement
ਧੂਰੀ ਅਦਾਲਤ ਕੰਪਲੈਕਸ ਵਿੱਚ ਨੈਸ਼ਨਲ ਲੋਕ ਅਦਾਲਤ ਲਗਾਈ ਗਈ। ਇਸ ਲੋਕ ਅਦਾਲਤ ਦੀ ਅਗਵਾਈ ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਿਵੀਜ਼ਨ) ਦਲਜੀਤ ਕੌਰ ਨੇ ਕੀਤੀ। ਇਸ ਮੌਕੇ ਸਿਵਲ ਜੱਜ (ਜੂਨੀਅਰ ਡਿਵੀਜ਼ਨ) ਕਰਨਵੀਰ ਸਿੰਘ, ਹਰਪ੍ਰੀਤ ਸਿੰਘ ਅਤੇ ਰੁਪਿੰਦਰ ਕੌਰ ਹਾਜ਼ਰ ਰਹੇ। ਇਸ ਲੋਕ ਅਦਾਲਤ ਵਿੱਚ ਕੁੱਲ 1178 ਕੇਸਾਂ ਨੂੰ ਸੁਣਵਾਈ ਲਈ ਰੱਖਿਆ ਗਿਆ, ਜਿਨ੍ਹਾਂ ਵਿੱਚੋਂ 736 ਕੇਸਾਂ ਦਾ ਨਿਬੇੜਾ ਆਪਸੀ ਸਹਿਮਤੀ ਰਾਹੀਂ ਕੀਤਾ ਗਿਆ। ਇਸ ਦੌਰਾਨ ਦੋਵੇਂ ਪੱਖਾਂ ਵੱਲੋਂ ਆਪਸੀ ਸਹਿਮਤੀ ਨਾਲ ਕੁੱਲ ਰੁਪਏ 2,32,70,236.39 ਦੀ ਰਕਮ ਅਦਾ ਕੀਤੀ ਗਈ। ਇਸ ਮੌਕੇ ਐਡੀਸ਼ਨਲ ਸਿਵਲ ਜੱਜ ਸੀਨੀਅਰ ਡਿਵੀਜ਼ਨ ਦਲਜੀਤ ਕੌਰ ਨੇ ਕਿਹਾ ਕਿ ਲੋਕ ਅਦਾਲਤਾਂ ਕੇਸਾਂ ਦੇ ਨਿਬੇੜੇ ਦਾ ਸਭ ਤੋਂ ਵਧੀਆ ਮੰਚ ਹਨ। ਇਨ੍ਹਾਂ ਰਾਹੀਂ ਨਾ ਸਿਰਫ਼ ਲੰਬੇ ਸਮੇਂ ਦੀ ਅਦਾਲਤੀ ਕਾਰਵਾਈ ਤੋਂ ਪੱਖਾਂ ਨੂੰ ਰਾਹਤ ਮਿਲਦੀ ਹੈ, ਸਗੋਂ ਲੋਕਾਂ ਦਾ ਸਮਾਂ ਅਤੇ ਪੈਸਾ ਦੋਵੇਂ ਬਚਦੇ ਹਨ। ਉਨ੍ਹਾਂ ਕਿਹਾ ਕਿ ਲੋਕ ਅਦਾਲਤਾਂ ਰਾਹੀਂ ਆਪਸੀ ਸਹਿਮਤੀ ਨਾਲ ਮਾਮਲਿਆਂ ਨੂੰ ਸੁਲਝਾਉਣਾ ਨਾ ਸਿਰਫ਼ ਵਿਵਾਦਾਂ ਦਾ ਅੰਤ ਕਰਦਾ ਹੈ, ਬਲਕਿ ਲੋਕਾਂ ਵਿੱਚ ਭਰੋਸਾ ਅਤੇ ਸਹਿਯੋਗ ਦੀ ਭਾਵਨਾ ਵੀ ਵਧਾਉਂਦਾ ਹੈ। ਉਨ੍ਹਾਂ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕਾਂ ਨੂੰ ਆਪਣੇ ਛੋਟੇ-ਮੋਟੇ ਵਿਵਾਦਾਂ ਅਤੇ ਮਾਮਲਿਆਂ ਦਾ ਨਿਬੇੜਾ ਲੋਕ ਅਦਾਲਤਾਂ ਰਾਹੀਂ ਕਰਵਾਉਣਾ ਚਾਹੀਦਾ ਹੈ ਤਾਂ ਜੋ ਨਿਆਂ ਪ੍ਰਾਪਤੀ ਦੀ ਪ੍ਰਕਿਰਿਆ ਹੋਰ ਵੀ ਆਸਾਨ ਅਤੇ ਤੇਜ਼ ਬਣ ਸਕੇ।
Advertisement
Advertisement