ਗੁਰਦੀਪ ਸਿੰਘ ਲਾਲੀ
ਸੰਗਰੂਰ,10 ਅਪਰੈਲ
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਹਰਪਾਲ ਸਿੰਘ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਨਿਗਰਾਨੀ ਹੇਠ ਕੌਮੀ ਲੋਕ ਅਦਾਲਤ, ਜ਼ਿਲ੍ਹਾ ਹੈੱਡ ਕੁਆਟਰ ਦੀ ਅਦਾਲਤਾਂ ਅਤੇ ਸਬ-ਡਿਵੀਜ਼ਨਾਂ ਮਲੇਰਕੋਟਲਾ, ਸੁਨਾਮ, ਧੂਰੀ ਅਤੇ ਮੂਨਕ ਵਿਖੇ ਵੀ ਲਗਾਈਆਂ ਗਈਆਂ। ਸ੍ਰੀਮਤੀ ਦੀਪਤੀ ਗੋਇਲ ਸਿਵਲ ਜੱਜ (ਸੀਨੀਅਰ ਡਿਵੀਜ਼ਨ)/ਸੀ.ਜੇ.ਐੱਮ -ਕਮ- ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਇਨ੍ਹਾਂ ਲੋਕ ਅਦਾਲਤ ਵਿੱਚ ਕੁੱਲ 14 ਬੈਚਾਂ ਦਾ ਗਠਨ ਕੀਤਾ ਗਿਆ ਅਤੇ ਹਰੇਕ ਬੈਂਚ ਦੇ ਨਾਲ ਦੋ-ਦੋ ਮੈਂਬਰਾਂ ਦੀ ਡਿਊਟੀ ਲਗਾਈ ਗਈ। ਉਨ੍ਹਾਂ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਕੁਲ 2180 ਕੇਸ ਲਾਏ ਗਏ ਜਿਨਾ ਵਿਚੋਂ 803 ਕੇਸਾਂ ਦਾ ਰਾਜ਼ੀਨਾਮੇ ਤਹਿਤ ਨਿਪਟਾਰਾ ਕੀਤਾ ਗਿਆ। ਇਨ੍ਹਾਂ ਲੋਕ ਅਦਾਲਤਾਂ ਵਿੱਚ ਸ਼ਾਮ ਲਾਲ, ਮਿਸ ਸਮਰੀਤੀ ਧੀਰ ਅਤੇ ਮਿਸ ਪੁਨਮ ਬਾਂਸਲ, ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸੰਗਰੂਰ, ਅਜੀਤ ਪਾਲ ਸਿਵਲ ਜੱਜ (ਸੀਨੀਅਰ .ਡਿਵੀਜਨ) ਸੰਗਰੂਰ, ਹਰਵਿੰਦਰ ਸਿੰਘ ਸਿੰਧੀਆਂ ਸੀ.ਜੇ.ਐੱਮ , ਅਮਰੀਸ਼ ਜੈਨ, ਵਧੀਕ ਸਿਵਲ ਜੱਜ (ਸੀਨੀਅਰ ਡੀਵੀਜ਼ਨ), ਕਰੁਨ ਗਰਗ, ਸਿਵਲ ਜੱਜ (ਜੂਨੀਅਰ ਡੀਵੀਜ਼ਨ), ਸੰਗਰੂਰ ਨੇ ਲੋਕ ਅਦਾਲਤ ਬੈਂਚਾਂ ਤੋਂ ਇਲਾਵਾ ਸੁਖਦੇਵ ਸਿੰਘ, ਚੇਅਰਮੈਨ, ਪਰਮਾਨੈਂਟ ਲੋਕ ਅਦਾਲਤ (ਪੀ.ਯੂ.ਐੱਸ.), ਸੰਗਰੂਰ ਦੀ ਪ੍ਰਧਾਨਗੀ ਕੀਤੀ।