ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 93 ਕੇਸ ਦਰਜ

ਜ਼ਿਲ੍ਹਾ ਪੁਲੀਸ ਸੰਗਰੂਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿਛਲੇ 18 ਦਿਨਾਂ ਦੌਰਾਨ ਨਸ਼ਿਆਂ ਵਿਰੁੱਧ 93 ਕੇਸ ਦਰਜ ਕਰ ਕੇ 128 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਕੋਲੋਂ 2.886 ਕਿਲੋ ਹੈਰੋਇਨ, 99 ਕਿਲੋ ਭੁੱਕੀ ਚੂਰਾ ਪੋਸਤ, ਚਾਰ ਕਿਲੋ ਸੁਲਫ਼ਾ,...
Advertisement

ਜ਼ਿਲ੍ਹਾ ਪੁਲੀਸ ਸੰਗਰੂਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿਛਲੇ 18 ਦਿਨਾਂ ਦੌਰਾਨ ਨਸ਼ਿਆਂ ਵਿਰੁੱਧ 93 ਕੇਸ ਦਰਜ ਕਰ ਕੇ 128 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਕੋਲੋਂ 2.886 ਕਿਲੋ ਹੈਰੋਇਨ, 99 ਕਿਲੋ ਭੁੱਕੀ ਚੂਰਾ ਪੋਸਤ, ਚਾਰ ਕਿਲੋ ਸੁਲਫ਼ਾ, 1100 ਨਸ਼ੇ ਦੀਆਂ ਗੋਲੀਆਂ, 10 ਨਸ਼ੇ ਦੇ ਟੀਕੇ, ਪੰਜ ਨਸ਼ੇ ਦੀਆਂ ਸ਼ੀਸ਼ੀਆਂ ਤੇ ਕਰੀਬ ਡੇਢ ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 1-7-2025 ਤੋਂ 18-7-2025 ਤੱਕ ਨਸ਼ਿਆਂ ਦੇ 68 ਕੇਸ ਦਰਜ ਕਰ ਕੇ 101 ਮੁਲਜ਼ਮ ਗ੍ਰਿਫ਼ਤਾਰ ਕੀਤੇ ਗਏ। ਇਨ੍ਹਾਂ ਕੋਲੋਂ ਹੈਰੋਇਨ, ਭੁੱਕੀ ਚੂਰਾ ਪੋਸਤ, ਸੁਲਫ਼ਾ, ਨਸ਼ੀਲੀਆਂ ਗੋਲੀਆਂ, ਨਸ਼ੀਲੇ ਟੀਕੇ, ਨਸ਼ੀਲੀਆਂ ਸ਼ੀਸ਼ੀਆਂ ਅਤੇ 1.5 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ ਸ਼ਰਾਬ ਦਾ ਨਾਜਾਇਜ਼ ਧੰਦਾ ਕਰਨ ਵਾਲਿਆਂ ਖ਼ਿਲਾਫ਼ 25 ਕੇਸ ਦਰਜ ਕਰ ਕੇ 27 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਕੋਲੋਂ 562.875 ਲਿਟਰ ਸ਼ਰਾਬ ਅਤੇ 530 ਲਿਟਰ ਲਾਹਣ ਬਰਾਮਦ ਕੀਤੀ ਹੈ।

Advertisement

ਇਸ ਤੋਂ ਇਲਾਵਾ ਅਸਲਾ ਐਕਟ ਤਹਿਤ ਇੱਕ ਕੇਸ ਦਰਜ ਕਰ ਕੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਸ ਦੇ ਕਬਜ਼ੇ ਵਿੱਚੋਂ ਇੱਕ ਪਿਸਤੌਲ ਸਣੇ 2 ਕਾਰਤੂਸ ਬਰਾਮਦ ਕਰਵਾਏ ਗਏ। ਇਸ ਸਮੇਂ ਦੌਰਾਨ ਹੀ ਨਸ਼ੇ ਸਪਲਾਈ ਕਰਨ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਕਾਬੂ ਕਰ ਕੇ 1.625 ਕਿਲੋ ਹੈਰੋਇਨ, ਪੰਜ ਪਿਸਤੌਲ, 13 ਕਾਰਤੂਸ ਅਤੇ 12 ਮੋਬਾਈਲ ਫੋਨ ਵੀ ਬਰਾਮਦ ਕੀਤੇ ਗਏ। ਸੰਗਰੂਰ ਪ੍ਰਸ਼ਾਸਨ ਵੱਲੋਂ ਇੱਕ ਨਸ਼ਾ ਤਸਕਰ ਵੱਲੋਂ ਨਸ਼ਿਆਂ ਦੀ ਤਸਕਰੀ ਕਰ ਕੇ ਕਮੇਟੀ ਸੰਗਰੂਰ ਦੀ ਜ਼ਮੀਨ ’ਤੇ ਬਣਾਈ ਗ਼ੈਰ-ਕਾਨੂੰਨੀ ਜਾਇਦਾਦ ਨੂੰ ਬੁਲਡੋਜ਼ਰ ਨਾਲ ਢਾਹਿਆ ਗਿਆ।

ਜ਼ਿਲ੍ਹਾ ਪੁਲੀਸ ਮੁਖੀ ਨੇ ਲੋਕਾਂ ਨੂੰ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਦੱਸਿਆ ਕਿ ਇਸ ਸਮੇਂ ਦੌਰਾਨ ਵੱਖ-ਵੱਖ ਗਜ਼ਟਿਡ ਅਫ਼ਸਰਾਂ ਵੱਲੋਂ 122 ਪਿੰਡਾਂ/ਸ਼ਹਿਰਾਂ ਵਿੱਚ ਆਮ ਲੋਕਾਂ ਨਾਲ ਮੀਟਿੰਗਾਂ ਕਰ ਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਨਸ਼ਾ ਤਸਕਰੀ ਕਰਨ ਵਾਲਿਆਂ ਬਾਰੇ ਪੁਲੀਸ ਨੂੰ ਇਤਲਾਹ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾ ਸਕੇ।

Advertisement