ਛੱਤ ਡਿੱਗਣ ਕਾਰਨ ਮੱਝ ਮਰੀ; ਚਾਰ ਪਸ਼ੂ ਫੱਟੜ : The Tribune India

ਛੱਤ ਡਿੱਗਣ ਕਾਰਨ ਮੱਝ ਮਰੀ; ਚਾਰ ਪਸ਼ੂ ਫੱਟੜ

ਛੱਤ ਡਿੱਗਣ ਕਾਰਨ ਮੱਝ ਮਰੀ; ਚਾਰ ਪਸ਼ੂ ਫੱਟੜ

ਸ਼ੇਰਪੁਰ ਵਿੱਚ ਡਿੱਗੀ ਕਮਰੇ ਦੀ ਛੱਤ।

ਬੀਰਬਲ ਰਿਸ਼ੀ

ਸ਼ੇਰਪੁਰ, 24 ਸਤੰਬਰ

ਕਸਬੇ ਦੇ ਨਾਲ ਲੱਗਦੇ ਪਿੰਡਾਂ ਵਿੱਚ ਅੱਜ ਸਵੇਰ ਤੋਂ ਪੈ ਰਹੇ ਮੀਂਹ ਕਾਰਨ ਕਿਸਾਨ ਦਾ ਡੰਗਰਾਂ ਵਾਲਾ ਕਮਰਾ ਢਹਿ-ਢੇਰੀ ਹੋ ਗਿਆ। ਮਲਬੇ ਹੇਠ ਦੱਬਣ ਕਾਰਨ ਸੂਣ ਵਾਲੀ ਮੱਝ ਦੀ ਮੌਤ ਹੋ ਗਈ ਜਦੋਂ ਕਿ ਚਾਰ ਪਸ਼ੂ ਜਖ਼ਮੀ ਹੋ ਗਏ। ਨਾਇਬ ਤਹਿਸੀਲਦਾਰ ਭੁਪਿੰਦਰ ਸਿੰਘ ਨੇ ਸ਼ੇਰਪੁਰ ਦੇ ਪਟਵਾਰੀ ਤੋਂ ਮਾਮਲੇ ਦੀ ਰਿਪੋਰਟ ਮੰਗ ਲਈ ਹੈ।

ਮੌਕੇ ’ਤੇ ਜਾਇਜ਼ਾ ਲੈਣ ਗਏ ਪਟਵਾਰੀ ਮੱਖਣ ਲਾਲ ਨੇ ਦੱਸਿਆ ਕਿ ਸ਼ੇਰਪੁਰ ਤੋਂ ਅਲਾਲ ਸੜਕ ਤੋਂ ਥੋੜ੍ਹਾ ਹਟ ਕੇ ਕਿਸਾਨ ਨਾਜ਼ਰ ਸਿੰਘ ਦਾ ਘਰ ਹੈ ਜਿਸ ਦਾ ਅੱਗੇ ਡੰਗਰਾਂ ਵਾਲਾ ਕਮਰਾ ਤੇਜ਼ ਮੀਂਹ ਕਾਰਨ ਡਿੱਗ ਪਿਆ। ਮਲਬੇ ਹੇਠ ਆ ਕੇ ਮਰੀ ਮੱਝ ਸੂਣ ਵਾਲੀ ਸੀ ਜਿਸ ਦੀ ਕੀਮਤ 1 ਲੱਖ ਰੁਪਏ ਦੱਸੀ ਜਾ ਰਹੀ ਹੈ ਜਦੋਂ ਕਿ ਇੱਕ ਗਾਂ, ਇੱਕ ਕੱਟੀ ਤੇ ਦੋ ਝੋਟੀਆਂ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈਆਂ।

ਮੀਂਹ ਕਾਰਨ ਛੱਤ ਡਿੱਗੀ; ਪਰਿਵਾਰ ਦਾ ਬਚਾਅ

ਪਾਤੜਾਂ (ਗੁਰਨਾਮ ਸਿੰਘ ਚੌਹਾਨ): ਪਿੰਡ ਗੁਲਜ਼ਾਰਪੁਰਾ (ਠਰੂਆ) ਵਿੱਚ ਪਿਛਲੇ ਤਿੰਨ ਦਿਨਾਂ ਤੋਂ ਹੋ ਰਹੀ ਬਰਸਾਤ ਕਾਰਨ ਇਕ ਵਿਅਕਤੀ ਦੇ ਮਕਾਨ ਦੀ ਛੱਤ ਡਿੱਗ ਗਈ ਜਿਸ ਕਾਰਨ ਘਰੇਲੂ ਸਾਮਾਨ ਨੁਕਸਾਨਿਆ ਗਿਆ। ਕ੍ਰਿਸ਼ਨ ਰਾਮ ਤੇ ਉਸ ਦੀ ਪਤਨੀ ਪੋਹਲੀ ਦੇਵੀ ਨੇ ਦੱਸਿਆ ਕਿ ਬਰਸਾਤ ਕਾਰਨ ਰਾਤ ਨੂੰ ਪੂਰਾ ਪਰਿਵਾਰ ਘਰ ਦੇ ਅੰਦਰ ਸੁੱਤਾ ਪਿਆ ਸੀ ਕਿ ਅਚਾਨਕ ਸਵੇਰੇ 3-4 ਵਜੇ ਮਕਾਨ ਦੀ ਬਾਲਿਆਂਵਾਲੀ ਛੱਤ ਵਿੱਚੋਂ ਕੜ-ਕੜਾਹਟ ਦੀ ਆਵਾਜ਼ ਆਈ। ਇਸ ’ਤੇ ਕ੍ਰਿਸ਼ਨ ਰਾਮ ਆਪਣੇ ਪਰਿਵਾਰ ਨੂੰ ਜਗਾ ਕੇ ਬਾਹਰ ਲੈ ਆਇਆ ਤੇ ਮਕਾਨ ਦੀ ਛੱਤ ਡਿੱਗ ਗਈ। ਮਲਬੇ ਹੇਠ ਦੱਬਣ ਕਾਰਨ ਘਰੇਲੂ ਸਾਮਾਨ ਨੁਕਸਾਨਿਆ ਗਿਆ। ਕ੍ਰਿਸ਼ਨ ਰਾਮ ਨੇ ਦੱਸਿਆ ਕਿ ਕਈ ਵਾਰ ਮਕਾਨ ਦੀ ਮੁਰੰਮਤ ਕਰਨ ਲਈ ਸਰਕਾਰ ਨੂੰ ਕਈ ਵਾਰ ਅਪੀਲ ਕੀਤੀ ਹੈ ਪਰ ਕੋਈ ਸੁਣਵਾਈ ਨਹੀਂ ਹੋਈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀ ਮਾਲੀ ਸਹਾਇਤਾ ਕੀਤੀ ਜਾਵੇ ਜਿਸ ਨਾਲ ਮਕਾਨ ਦੀ ਮੁਰੰਮਤ ਹੋ ਸਕੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਐਗਜ਼ਿਟ ਪੋਲ: ਗੁਜਰਾਤ ਵਿੱਚ ਮੁੜ ‘ਕਮਲ’ ਖਿੜਨ ਦੀ ਸੰਭਾਵਨਾ

ਐਗਜ਼ਿਟ ਪੋਲ: ਗੁਜਰਾਤ ਵਿੱਚ ਮੁੜ ‘ਕਮਲ’ ਖਿੜਨ ਦੀ ਸੰਭਾਵਨਾ

ਹਿਮਾਚਲ ਪ੍ਰਦੇਸ਼ ਵਿੱਚ ਭਾਜਪਾ ਤੇ ਕਾਂਗਰਸ ਦਰਮਿਆਨ ਫਸਵੀਂ ਟੱਕਰ, ਦਿੱਲੀ ...

ਗੁਜਰਾਤ ਚੋਣਾਂ: ਦੂਜੇ ਗੇੜ ’ਚ 93 ਸੀਟਾਂ ਲਈ ਵੋਟਿੰਗ ਦਾ ਅਮਲ ਸ਼ੁਰੂ

ਗੁਜਰਾਤ ਚੋਣਾਂ: ਦੂਜੇ ਗੇੜ ’ਚ 93 ਸੀਟਾਂ ਲਈ ਵੋਟਿੰਗ ਦਾ ਅਮਲ ਸ਼ੁਰੂ

ਸ਼ਾਮ 5 ਵਜੇ ਤੱਕ 58.44 ਫੀਸਦ ਪੋਲਿੰਗ

ਲਖੀਮਪੁਰ ਖੀਰੀ: ਕੇਂਦਰ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦਾ ਨਾਂ ਕੇਸ ’ਚੋਂ ਹਟਾਉਣ ਸਬੰਧੀ ਅਪੀਲ ਖਾਰਜ

ਲਖੀਮਪੁਰ ਖੀਰੀ: ਕੇਂਦਰ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦਾ ਨਾਂ ਕੇਸ ’ਚੋਂ ਹਟਾਉਣ ਸਬੰਧੀ ਅਪੀਲ ਖਾਰਜ

ਆਸ਼ੀਸ਼ ਮਿਸ਼ਰਾ ਸਣੇ ਸਾਰੇ ਮੁਲਜ਼ਮਾਂ ਖਿਲਾਫ ਭਲਕੇ ਹੋਣਗੇ ਦੋਸ਼ ਆਇਦ

ਜਬਰੀ ਧਰਮ ਤਬਦੀਲੀ ਸੰਵਿਧਾਨ ਦੀ ਖਿਲਾਫ਼ਵਰਜ਼ੀ: ਸੁਪਰੀਮ ਕੋਰਟ

ਜਬਰੀ ਧਰਮ ਤਬਦੀਲੀ ਸੰਵਿਧਾਨ ਦੀ ਖਿਲਾਫ਼ਵਰਜ਼ੀ: ਸੁਪਰੀਮ ਕੋਰਟ

ਸੌਲੀਸਿਟਰ ਜਨਰਲ ਨੇ ਜਾਣਕਾਰੀ ਇਕੱਤਰ ਕਰਨ ਲਈ ਹਫ਼ਤੇ ਦਾ ਸਮਾਂ ਮੰਗਿਆ; ਅ...

‘ਮੈਨੂੰ ਅਮਰੀਕੀ ਪੁਲੀਸ ਨੇ ਹਿਰਾਸਤ ’ਚ ਨਹੀਂ ਲਿਆ’

‘ਮੈਨੂੰ ਅਮਰੀਕੀ ਪੁਲੀਸ ਨੇ ਹਿਰਾਸਤ ’ਚ ਨਹੀਂ ਲਿਆ’

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਸਾਜ਼ਿਸ਼ਘਾੜੇ ਗੋਲਡੀ ਬਰਾੜ ਨੇ ਯੂਟ...

ਸ਼ਹਿਰ

View All