ਉਗਰਾਹਾਂ ਵੱਲੋਂ ਹੱਕਾਂ ਲਈ ਸੰਘਰਸ਼ ਤੇਜ਼ ਕਰਨ ਦਾ ਸੱਦਾ : The Tribune India

ਉਗਰਾਹਾਂ ਵੱਲੋਂ ਹੱਕਾਂ ਲਈ ਸੰਘਰਸ਼ ਤੇਜ਼ ਕਰਨ ਦਾ ਸੱਦਾ

ਉਗਰਾਹਾਂ ਵੱਲੋਂ ਹੱਕਾਂ ਲਈ ਸੰਘਰਸ਼ ਤੇਜ਼ ਕਰਨ ਦਾ ਸੱਦਾ

ਸ਼ਹੀਦੀ ਕਾਨਫਰੰਸ ’ਚ ਹਾਜ਼ਰ ਇਕੱਠ ਨੂੰ ਸੰਬੋਧਨ ਕਰਦੇ ਹੋਏ ਜੋਗਿੰਦਰ ਸਿੰਘ ਉਗਰਾਹਾਂ।

ਗੁਰਦੀਪ ਸਿੰਘ ਲਾਲੀ

ਸੰਗਰੂਰ, 23 ਮਾਰਚ

ਭਾਕਿਯੂ ਏਕਤਾ ਉਗਰਾਹਾਂ ਵੱਲੋਂ ਸਥਾਨਕ ਅਨਾਜ ਮੰਡੀ ਲੌਂਗੋਵਾਲ ਵਿੱਚ ਅੱਜ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਸ਼ਹੀਦੀ ਕਾਨਫਰੰਸ ਕਰਵਾਈ ਗਈ, ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ’ਚ ਕਿਸਾਨਾਂ ਤੇ ਬੀਬੀਆਂ ਨੇ ਸ਼ਮੂਲੀਅਤ ਕੀਤੀ। ਕਾਨਫਰੰਸ ਦੌਰਾਨ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਪੰਜਾਬ ਨੂੰ ਗੜਬੜ ਵਾਲਾ ਰਾਜ ਬਣਾਉਣ ਦੇ ਯਤਨਾਂ ਦੀ ਨਿਖੇਧੀ ਕਰਦਿਆਂ ਲੋਕ ਪੱਖੀ ਤੇ ਜਮਹੂਰੀ ਤਾਕਤਾਂ ਨੂੰ ਦਹਿਸ਼ਤ ਦੇ ਪਸਾਰੇ ਤੇ ਫਿਰਕਾਪ੍ਰਸਤ ਤਾਕਤਾਂ ਖ਼ਿਲਾਫ਼ ਹੱਕੀ ਲੋਕ ਸੰਘਰਸ਼ਾਂ ਨੂੰ ਤੇਜ਼ ਕਰਨ ਦਾ ਸੱਦਾ ਦਿੱਤਾ।

ਉਗਰਾਹਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸਾਡੇ ਕੌਮੀ ਸ਼ਹੀਦ ਚਾਹੁੰਦੇ ਸਨ ਕਿ ਸਮਾਜ ਅੰਦਰ ਜਾਤ-ਪਾਤ ਖਤਮ ਹੋਵੇ ਅਤੇ ਮਨੁੱਖ ਹੱਥੋਂ ਮਨੁੱਖ ਦੀ ਲੁੱਟ ਤੇ ਕੁੱਟ ਬੰਦ ਹੋਵੇ। ਸ਼ਹੀਦ ਭਗਤ ਸਿੰਘ ਨੇ ਦੇਸ਼ ਦੀ ਅਜ਼ਾਦੀ ਲਈ ਆਮ ਲੋਕਾਂ ਨੂੰ ਲਾਮਬੰਦ ਕਰਕੇ ਅੰਗਰੇਜ਼ ਸਾਮਰਾਜ ਵੱਲੋਂ ਲੋਕਾਂ ਉੱਤੇ ਕੀਤੇ ਜਾਂਦੇ ਜਬਰ ਜ਼ੁਲਮਾਂ ਦਾ ਡਟ ਕੇ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਅਫ਼ਸੋਸ ਦੀ ਗੱਲ ਹੈ ਕਿ ਕੇਂਦਰੀ ਤੇ ਸੂਬਾਈ ਸੱਤਾ ’ਤੇ ਕਾਬਜ਼ ਰਹੀਆਂ ਹਕੂਮਤਾਂ ਨੇ ਸ਼ਹੀਦ ਭਗਤ ਸਿੰਘ ਤੇ ਉਸ ਦੇ ਸਾਥੀ ਸ਼ਹੀਦਾਂ ਦੇ ਸੁਫਨਿਆਂ ਨੂੰ ਸਾਕਾਰ ਕਰਨ ਲਈ ਕੋਈ ਕੰਮ ਨਹੀਂ ਕੀਤਾ। ਸ੍ਰੀ ਉਗਰਾਹਾਂ ਨੇ ਕਿਹਾ ਕਿ ਅੱਜ ਪੰਜਾਬ ਸਮੇਤ ਸਾਰੇ ਭਾਰਤ ਅੰਦਰ ਸਰਕਾਰਾਂ ਨੇ ਮਾਹੌਲ ਨੂੰ ਖਰਾਬ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਐੱਨਆਈਏ ਨੂੰ ਪੰਜਾਬ ਭੇਜਣ ਅਤੇ ਐੱਨਐੱਸਏ ਵਰਗੇ ਕਾਨੂੰਨ ਮੜ੍ਹਨ ਦੇ ਹੁਕਮ ਦਿੱਤੇ ਗਏ ਹਨ, ਜਿਨ੍ਹਾਂ ਦਾ ਉਦੇਸ਼ ਪੰਜਾਬ ਨੂੰ ਵੱਡੀ ਗੜਬੜ ਵਾਲਾ ਰਾਜ ਬਣਾਉਣਾ ਹੈ। ਉਗਰਾਹਾਂ ਨੇ ਦੋਸ਼ ਲਾਇਆ ਕਿ ਪੰਜਾਬ ਬਾਰੇ ਗਲਤ ਪੇਸ਼ਕਾਰੀ ਕੀਤੀ ਜਾ ਰਹੀ ਹੈ।

ਕਾਨਫਰੰਸ ਨੂੰ ਯੂਨੀਅਨ ਆਗੂ ਬਹਾਲ ਸਿੰਘ ਢੀਂਡਸਾ, ਜਸਵੰਤ ਸਿੰਘ ਤੋਲਾਵਾਲ, ਦਰਸ਼ਨ ਸਿੰਘ ਚੰਗਾਲੀਵਾਲਾ, ਰਿੰਕੂ ਮੂਨਕ, ਹਰਜੀਤ ਸਿੰਘ ਮਹਿਲਾਂ, ਜਗਤਾਰ ਸਿੰਘ ਲੱਡੀ, ਹਰਜਿੰਦਰ ਸਿੰਘ ਨੰਗਲਾ, ਜਰਨੈਲ ਸਿੰਘ ਸੁਲਤਾਨਪੁਰ ਨੇ ਵੀ ਸੰਬੋਧਨ ਕੀਤਾ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਮੁੱਖ ਖ਼ਬਰਾਂ

ਪਹਿਲਵਾਨ 15 ਜੂਨ ਤੱਕ ਸੰਘਰਸ਼ ਮੁਅੱਤਲ ਕਰਨ ਲਈ ਸਹਿਮਤ

ਪਹਿਲਵਾਨ 15 ਜੂਨ ਤੱਕ ਸੰਘਰਸ਼ ਮੁਅੱਤਲ ਕਰਨ ਲਈ ਸਹਿਮਤ

ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਕੀਤੀ ਮੁਲਾਕਾਤ

ਬਿਹਾਰ: ਪਟਨਾ ਵਿੱਚ ਹੁਣ 23 ਨੂੰ ਮਿਲਣਗੇ ਵਿਰੋਧੀ ਪਾਰਟੀਆਂ ਦੇ ਆਗੂ

ਬਿਹਾਰ: ਪਟਨਾ ਵਿੱਚ ਹੁਣ 23 ਨੂੰ ਮਿਲਣਗੇ ਵਿਰੋਧੀ ਪਾਰਟੀਆਂ ਦੇ ਆਗੂ

ਰਾਹੁਲ, ਮਮਤਾ, ਕੇਜਰੀਵਾਲ ਤੇ ਸਟਾਲਿਨ ਮੀਟਿੰਗ ’ਚ ਸ਼ਾਮਲ ਹੋਣ ਲਈ ਰਾਜ਼ੀ...

ਯੂਪੀ: ਮੁਖਤਾਰ ਅੰਸਾਰੀ ਦੇ ਗੈਂਗ ਮੈਂਬਰ ਦੀ ਅਦਾਲਤ ’ਚ ਹੱਤਿਆ

ਯੂਪੀ: ਮੁਖਤਾਰ ਅੰਸਾਰੀ ਦੇ ਗੈਂਗ ਮੈਂਬਰ ਦੀ ਅਦਾਲਤ ’ਚ ਹੱਤਿਆ

ਵਕੀਲ ਦੇ ਪਹਿਰਾਵੇ ’ਚ ਆਏ ਵਿਅਕਤੀ ਨੇ ਮਾਰੀ ਗੋਲੀ; ਘਟਨਾ ’ਚ ਦੋ ਸਾਲਾਂ ...

ਸ਼ਹਿਰ

View All