DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬਾਬਾ ਫ਼ਕੀਰਾ ਦਾਸ ਦੇ ਜੋੜ ਮੇਲੇ ਨੂੰ ਸਮਰਪਿਤ ਦੰਗਲ

ਬਾਬਾ ਫ਼ਕੀਰਾ ਦਾਸ ਜੀ ਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਗ੍ਰਾਮ ਪੰਚਾਇਤ ਅਤੇ ਸ਼ਹੀਦ ਭਗਤ ਸਿੰਘ ਅਵੇਅਰਨੈੱਸ ਕਲੱਬ ਘਰਾਚੋਂ ਵੱਲੋਂ ਦੰਗਲ ਕਰਵਾਇਆ ਗਿਆ। ਇਸ ਮੌਕੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਓ ਐੱਸ ਡੀ ਰਾਜਬੀਰ ਸਿੰਘ ਘੁਮਾਣ, ਸੁਖਵੀਰ ਸਿੰਘ ਸੁੱਖੀ,...

  • fb
  • twitter
  • whatsapp
  • whatsapp
featured-img featured-img
ਕੁਸ਼ਤੀ ਸ਼ੁਰੂ ਕਰਵਾਉਂਦੇ ਹੋਏ ਸੰਸਦ ਮੈਂਬਰ ਮੀਤ ਹੇਅਰ ਅਤੇ ਪ੍ਰਬੰਧਕ। -ਫੋਟੋ: ਮੱਟਰਾਂ
Advertisement

ਬਾਬਾ ਫ਼ਕੀਰਾ ਦਾਸ ਜੀ ਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਗ੍ਰਾਮ ਪੰਚਾਇਤ ਅਤੇ ਸ਼ਹੀਦ ਭਗਤ ਸਿੰਘ ਅਵੇਅਰਨੈੱਸ ਕਲੱਬ ਘਰਾਚੋਂ ਵੱਲੋਂ ਦੰਗਲ ਕਰਵਾਇਆ ਗਿਆ। ਇਸ ਮੌਕੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਓ ਐੱਸ ਡੀ ਰਾਜਬੀਰ ਸਿੰਘ ਘੁਮਾਣ, ਸੁਖਵੀਰ ਸਿੰਘ ਸੁੱਖੀ, ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ, ਚੇਅਰਮੈਨ ਮਹਿੰਦਰ ਸਿੰਘ ਸਿੱਧੂ ਅਤੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।

ਸਰਪੰਚ ਦਲਜੀਤ ਸਿੰਘ ਘਰਾਚੋਂ ਸਰਪੰਚ ਨੇ ਦੱਸਿਆ ਕਿ ਦੰਗਲ ਵਿੱਚ ਭਾਰਤ ਅਤੇ ਇਰਾਨ ਦੇ ਨਾਮਵਰ ਪਹਿਲਵਾਨਾਂ ਨੇ ਆਪਣੀ ਕੁਸ਼ਤੀ ਦੇ ਜੌਹਰ ਦਿਖਾਏ। ਇਰਾਨ ਦੇ ਪਹਿਲਵਾਨ ਹਾਮਿਦ ਨੇ ਦੰਗਲ ਦੀ ਪਹਿਲੀ ਝੰਡੀ ਜਿੱਤ ਕੇ ਫੋਰਡ ਟਰੈਕਟਰ ਦਾ ਇਨਾਮ ਹਾਸਲ ਕੀਤਾ। ਪੰਜਾਬੀ ਲੋਕ ਗਾਇਕ ਹਰਜੀਤ ਹਰਮਨ ਨੇ ਉਚੇਚੇ ਤੌਰ ’ਤੇ ਪਹੁੰਚ ਕੇ ਹਾਜ਼ਰੀ ਲਗਵਾਈ। ਇਸ ਮੌਕੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਆਪਣੇ ਐਮਪੀ. ਲੈਂਡ ਫੰਡ ਵਿੱਚੋਂ 30 ਲੱਖ ਰੁਪਏ ਘਰਾਚੋਂ ਪਿੰਡ ਵਿੱਚ ਇੰਨਡੋਰ ਸਟੇਡੀਅਮ ਅਤੇ 5 ਲੱਖ ਜਿਮ ਬਣਾਉਣ ਲਈ ਗ੍ਰਾਂਟ ਦੇਣ ਦਾ ਐਲਾਨ ਕੀਤਾ। ਇਸ ਕੁਸ਼ਤੀ ਮੁਕਾਬਲੇ ਵਿੱਚ ਵੱਡੀ ਗਿਣਤੀ ਵਿੱਚ ਦਰਸ਼ਕਾਂ ਨੇ ਪਹੁੰਚ ਕੇ ਰੌਣਕ ਵਧਾਈ।

Advertisement

Advertisement
Advertisement
×