ਸਰਪੰਚ ਯੂਨੀਅਨ ਦਾ ਵਫ਼ਦ ਮੰਗਾਂ ਦੇ ਹੱਕ ’ਚ ਭਗਵੰਤ ਮਾਨ ਨੂੰ ਮਿਲਿਆ

ਸਰਪੰਚ ਯੂਨੀਅਨ ਦਾ ਵਫ਼ਦ ਮੰਗਾਂ ਦੇ ਹੱਕ ’ਚ ਭਗਵੰਤ ਮਾਨ ਨੂੰ ਮਿਲਿਆ

ਸੰਗਰੂਰ ਵਿੱਚ ਸਰਪੰਚ ਯੂਨੀਅਨ ਦੇ ਨੁਮਾਇੰਦੇ ‘ਆਪ’ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਮੰਗ ਪੱਤਰ ਸੌਂਪਦੇ ਹੋਏ।

ਨਿਜੀ ਪੱਤਰ ਪ੍ਰੇਰਕ

ਸੰਗਰੂਰ, 22 ਅਕਤੂਬਰ

ਸਰਪੰਚ ਯੂਨੀਅਨ ਆਫ਼ ਪੰਜਾਬ ਦਾ ਇੱਕ ਵਫ਼ਦ ਸੂਬਾ ਪ੍ਰਧਾਨ ਗੁਰਮੀਤ ਸਿੰਘ ਫਤਹਿਗੜ੍ਹ ਸਾਹਿਬ ਦੀ ਅਗਵਾਈ ਹੇਠ ਇਥੇ ‘ਆਪ’ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਮਿਲਿਆ ਅਤੇ ਪੰਚ-ਸਰਪੰਚਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਕੀਤੀ।

ਸਰਪੰਚ ਯੂਨੀਅਨ ਆਫ਼ ਪੰਜਾਬ ਦੇ ਪ੍ਰਧਾਨ ਗੁਰਮੀਤ ਸਿੰਘ ਫਤਹਿਗੜ੍ਹ ਸਾਹਿਬ ਨੇ ਦੱਸਿਆ ਕਿ ਉਨਾਂ ਨੂੰ ਸਰਪੰਚਾਂ ਪੰਚਾਂ ਦੀਆਂ ਮੰਗਾਂ ਨੂੰ ਲੈ ਕੇ ਸਘੰਰਸ਼ ਕਰਦਿਆ ਲਗਭਗ ਇਕ ਸਾਲ ਹੋ ਗਿਆ ਹੈ ਜਿਸ ਦੌਰਾਨ ਉਹ ਪੰਚਾਇਤ ਮੰਤਰੀ ਨੂੰ ਮਿਲਣ ਤੋਂ ਇਲਾਵਾ ਧਰਨੇ-ਪ੍ਰਦਰਸ਼ਨ ਵੀ ਕਰ ਚੁੱਕੇ ਹਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਵੀ ਅਨੇਕਾਂ ਵਾਰ ਮੀਟਿੰਗ ਲਈ ਸਮਾਂ ਮੰਗ ਚੁੱਕੇ ਹਨ ਪਰੰਤੂ ਅਜੇ ਤੱਕ ਸਮਾਂ ਨਹੀਂ ਮਿਲਿਆ। ਇਸ ਤੋਂ ਇਲਾਵਾ ਸਰਕਾਰ ਦੇ ਕਈ ਕੈਬਨਿਟ ਮੰਤਰੀਆਂ ਨੂੰ ਵੀ ਮਿਲ ਚੁੱਕੇ ਹਨ ਪਰੰਤੂ ਕੁਝ ਨਹੀਂ ਬਣਿਆ। ਉਨ੍ਹਾਂ ਕਿਹਾ ਕਿ ਹੁਣ ਜਾਪਣ ਲੱਗਿਆ ਹੈ ਕਿ ਕਾਂਗਰਸ ਪਾਰਟੀ ਦੇ ਮਨ ਵਿੱਚ ਲੋਕਤੰਤਰ ਦੇ ਮੁੱਢਲੇ ਧੂਰੇ ਪੰਚਾਇਤਾਂ ਦਾ ਕੋਈ ਸਤਿਕਾਰ ਨਹੀ ਹੈ। ਪੰਚਾਇਤਾਂ ਦੇ ਸਹਿਯੋਗ ਬਿਨਾਂ ਕੋਈ ਪਾਰਟੀ ਸਰਕਾਰ ਬਣਾਉਣ ਵਾਰੇ ਸੋਚ ਵੀ ਨਹੀਂ ਸਕਦੀ। ਇਸ ਲਈ ਯੂਨੀਅਨ ਨੇ ਫੈਸਲਾ ਲਿਆ ਕਿ ਸਾਰੀਆਂ ਪਾਰਟੀਆਂ ਦੇ ਪ੍ਰਧਾਨਾਂ ਨੂੰ ਯੂਨੀਅਨ ਵਲੋਂ ਮੰਗ ਪੱਤਰ ਦੀ ਕਾਪੀ ਸੌਂਪੀ ਜਾਵੇਗੀ ਅਤੇ ਜਿਹੜੀ ਪਾਰਟੀ ਮੰਗਾਂ ਪੂਰੀਆਂ ਕਰਨ ਵਿਚ ਯੂਨੀਅਨ ਦਾ ਸਾਥ ਦੇਵੇਗੀ ਜਾਂ ਵਾਅਦਾ ਕਰੇਗੀ। ਉਸ ਪਾਰਟੀ ਦਾ ਹੀ ਸਨ 2022 ਦੀਆਂ ਅਸੈਂਬਲੀ ਚੋਣਾਂ ਵਿਚ ਸਾਥ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਮੰਗ ਪੱਤਰ ਸੌਂਪਣ ਦੀ ਸ਼ੁਰੂਆਤ ਅੱਜ ਇਥੋਂ ‘ਆਪ’ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਮਿਲ ਕੇ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਮਾਨ ਨੇ ਪਹਿਲਾਂ ਸਰਪੰਚਾਂ ਦੀ 25 ਹਜ਼ਾਰ ਅਤੇ ਪੰਚਾਂ ਦੀ 10 ਹਜ਼ਾਰ ਤਨਖਾਹ ਲਾਉਣ ਸਬੰਧੀ ਬਿਆਨ ਵੀ ਦਿੱਤਾ ਸੀ ਅਤੇ ਅੱਜ ਉਨ੍ਹਾਂ ਨੇ ਵਾਅਦਾ ਕੀਤਾ ਹੈ ਕਿ ਪੰਚਾਇਤਾਂ ਦੀ ਤਨਖਾਹ, ਬੀਮੇ ਅਤੇ ਹੋਰ ਮੁੱਖ ਮੰਗਾਂ ਨੂੰ ਆਮ ਆਦਮੀ ਪਾਰਟੀ ਆਪਣੇ ਚੋਣ ਮੈਨੀਫੈਸਟੋ ਵਿਚ ਸ਼ਾਮਲ ਕਰੇਗੀ। ਉਨ੍ਹਾਂ ਬਾਕੀ ਪਾਰਟੀਆਂ ਨੂੰ ਵੀ ਪੰਚਾਇਤਾਂ ਦਾ ਸਾਥ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਮੂਹ ਪੰਚਾਇਤਾਂ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਇੱਕਜੁੱਟਤਾ ਕਾਇਮ ਕਰਨ ਤਾਂ ਜੋ ਸਰਪੰਚਾਂ-ਪੰਚਾਂ ਦੀਆਂ ਤਨਖਾਹਾਂ, ਬੀਮਾ ਅਤੇ ਹੋਰ ਮੰਗਾਂ ਮਨਵਾਈਆਂ ਜਾ ਸਕਣ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਸ਼ਹਿਰ

View All